August 3, 2026, 12:52 am
----------- Advertisement -----------
HomeNewsLatest Newsਅਣ ਅਧਿਕਾਰਤ ਤੌਰ 'ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਵਾਲੇ ਬਠਿੰਡਾ ਦੇ...

ਅਣ ਅਧਿਕਾਰਤ ਤੌਰ ‘ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਵਾਲੇ ਬਠਿੰਡਾ ਦੇ ਵਪਾਰੀ ਵਿਰੁੱਧ ਕੇਸ ਦਰਜ : ਕੁਲਦੀਪ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 22 ਅਪ੍ਰੈਲ: ਬਠਿੰਡਾ ਦੇ ਇਕ ਵਪਾਰੀ ਵਿਰੁੱਧ ਅਣ ਅਧਿਕਾਰਤ ਤੌਰ ‘ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤਹਿਤ ਬੀਤੇ ਦਿਨੀਂ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਵੱਲੋਂ ਬਠਿੰਡਾ ਦੇ ਸਟਾਫ ਦੀਆਂ ਤਿੰਨ ਟੀਮਾਂ ਵੱਲੋਂ ਕੀਟਨਾਸ਼ਕ ਦਵਾਈਆਂ ਦੀਆਂ ਕੰਪਨੀਆਂ ਦੇ 15 ਗੋਦਾਮਾਂ ਦੀ ਚੈਕਿੰਗ ਕੀਤੀ ਗਈ ਸੀ। ਚੈਕਿੰਗ ਦੌਰਾਨ ਇਕ ਗੋਦਾਮ ਵਿੱਚ ਅਣ ਅਧਿਕਾਰਤ ਤੌਰ ‘ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਕਰਕੇ ਪੰਕਜ ਪੁੱਤਰ ਕੇਸ਼ ਰਾਜ ਗਰਗ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੇ.ਸੀ. ਕੰਪਲੈਕਸ, ਸਿਵੀਆਂ ਰੋਡ, ਬਠਿੰਡਾ ਦੇ ਗੋਦਾਮ ਨੰਬਰ 29 ‘ਤੇ ਟੀ-ਸਟੈਨਜ਼ ਐਂਡ ਕੰਪਨੀ ਲਿਮਟਡ ਦਾ ਫਲੈਕਸ ਬੋਰਡ ਲੱਗਿਆ ਹੋਇਆ ਸੀ। ਇਸ ਗੋਦਾਮ ਦੇ ਮਾਲਕ ਪੰਕਜ ਪੁੱਤਰ ਕੇਸ਼ ਰਾਜ ਗਰਗ ਵੱਲੋਂ ਗੋਦਾਮ ਨੂੰ ਖੋਲ੍ਹਿਆ ਗਿਆ। ਚੈਕਿੰਗ ਦੌਰਾਨ ਪਾਇਆ ਗਿਆ ਕਿ ਗੋਦਾਮ ਅੰਦਰ ਕਾਫੀ ਮਾਤਰਾ ਵਿਚ ਟੀ-ਸਟੈਨਜ਼ ਐਂਡ ਕੰਪਨੀ ਲਿਿਮਟਡ ਦੀਆਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਅਣ-ਅਧਿਕਾਰਤ ਤੌਰ ‘ਤੇ ਸਟੋਰ ਕੀਤੀਆਂ ਹੋਈਆਂ ਸਨ। ਇਨ੍ਹਾਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਦੇ ਰਿਕਾਰਡ ਸਬੰਧੀ ਪੰਕਜ ਕੁਮਾਰ ਵੱਲੋਂ ਕੋਈ ਵੀ ਦਸਤਾਵੇਜ਼ ਨਹੀਂ ਦਿਖਾਏ ਗਏ। ਇਸ ਲਈ ਪੰਕਜ ਵਿਰੁੱਧ ਇੰਨਸੈਕਟੀਸਾਈਡ ਐਕਟ 1968 ਦੀ ਧਾਰਾ 13, ਰੂਲਜ਼ 1971 ਦੀ ਧਾਰਾ 10, 15 ਅਤੇ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਦੀ ਧਾਰਾ 7, 8 ਅਤੇ ਜ਼ਰੂਰੀ ਵਸਤਾਂ ਐਕਟ 1955 ਦੀ ਧਾਰਾ 3, 7 ਅਤੇ ਆਈ.ਪੀ.ਸੀ. 420 ਤਹਿਤ ਥਾਣਾ ਥਰਮਲ ਬਠਿੰਡਾ ਵਿਖੇ ਐਫ.ਆਈ.ਆਰ. ਨੰਬਰ 48 ਮਿਤੀ 20-04-2023 ਨੂੰ ਦਰਜ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਗੋਦਾਮ ਵਿਚੋਂ ਕੀਟਨਾਸ਼ਕ ਦਵਾਈਆਂ ਦੇ 8 ਅਤੇ ਖਾਦਾਂ ਦੇ 4 ਸੈਂਪਲ ਪਰਖ ਲਈ ਭੇਜ ਦਿੱਤੇ ਗਏ ਹਨ ਅਤੇ ਐਕਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਖੇਤੀ ਮੰਤਰੀ ਨੇ ਕਿਹਾ ਕਿ ਅਜਿਹੇ ਕਿਸੇ ਵੀ ਵਿਅਕਤੀ, ਵਪਾਰੀ ਜਾਂ ਕੰਪਨੀ ਨੂੰ ਬਖਸ਼ਿਆਂ ਨਹੀਂ ਜਾਵੇਗਾ, ਜੋ ਕਿਸਾਨਾਂ ਨੂੰ ਗੈਰ ਮਿਆਰੀ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਵੇਚੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...