November 17, 2026, 6:39 am
----------- Advertisement -----------
HomeNewsLatest Newsਕੇਂਦਰੀ ਬਜਟ ਜੁਮਲੇ ਵਰਗਾ, ਸਮਾਜ ਦੇ ਸਾਰੇ ਵਰਗਾਂ ਨੂੰ ਕੀਤਾ ਨਿਰਾਸ਼: ਰਾਜਾ...

ਕੇਂਦਰੀ ਬਜਟ ਜੁਮਲੇ ਵਰਗਾ, ਸਮਾਜ ਦੇ ਸਾਰੇ ਵਰਗਾਂ ਨੂੰ ਕੀਤਾ ਨਿਰਾਸ਼: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 1 ਫਰਵਰੀ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੋਕਾਂ ਦੀਆਂ ਉਮੀਦਾਂ ਦੇ ਉਲਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ ਅਤੇ ਅਸਲ ਵਿੱਚ ਇਹ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਇਕ ਜੁਮਲਾ ਸਾਬਤ ਹੋਇਆ ਹੈ।
ਵੜਿੰਗ ਨੇ ਬਜਟ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਭਾਜਪਾ ਸਰਕਾਰ ਦੇ ਨਾ ਸਿਰਫ ਮੌਜੂਦਾ ਕਾਰਜਕਾਲ, ਸਗੋਂ ਆਉਣ ਵਾਲੇ ਲੰਮੇ ਸਮੇਂ ਦਾ ਆਖਰੀ ਬਜਟ ਹੋਣ ਜਾ ਰਿਹਾ ਸੀ, ਇਸ ਲਈ ਸਾਨੂੰ ਉਮੀਦ ਸੀ ਕਿ ਵਿੱਤ ਮੰਤਰੀ ਦੇਸ਼ ਦੇ ਲੋਕਾਂ ਨੂੰ ਕੁਝ ਚੰਗਾ ਵਿਦਾਈ ਦਾ ਤੋਹਫ਼ਾ ਦੇਣਗੇ, ਪਰ ਉਹ ਕਾਫੀ ਨਿਰਾਸ਼ ਸਾਬਤ ਹੋਏ।
ਸੂਬਾ ਕਾਂਗਰਸ ਪ੍ਰਧਾਨ ਨੇ ਕੇਂਦਰੀ ਵਿੱਤ ਮੰਤਰੀ ਅਤੇ ਭਾਜਪਾ ਸਰਕਾਰ ਨੂੰ ਕਿਹਾ ਕਿ ਉਹ ਦੱਸਣ ਕਿ ਇਹ ਆਮ ਆਦਮੀ ਦੀ ਕਿਵੇਂ ਮਦਦ ਕਰਦਾ ਹੈ। ਵੜਿੰਗ ਨੇ ਕਿਹਾ ਕਿ ਮਹੱਤਵਪੂਰਨ ਇਹ ਹੈ ਕਿ ਇਹ ਆਮ ਆਦਮੀ ਦੇ ਦੁੱਖਾਂ ਨੂੰ ਦੂਰ ਕਰਨ ਵਿੱਚ ਕਿਵੇਂ ਮਦਦ ਕਰਦਾ ਹੈ, ਜੋ ਕਿ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਬਜਟ ਵਿੱਚ ਕੋਈ ਢੁਕਵੀਂ ਵਿਵਸਥਾ ਨਹੀਂ ਹੈ, ਜੋ ਖਾਸ ਕਰਕੇ ਕੋਵਿਡ ਮਹਾਂਮਾਰੀ ਤੋਂ ਬਾਅਦ ਰੁਜ਼ਗਾਰ ਅਤੇ ਆਮਦਨੀ ਵਿੱਚ ਵਾਧੇ ਲਈ ਕੁਝ ਉਮੀਦ ਦੇ ਸਕਦੀ ਹੈ।
ਵੜਿੰਗ ਨੇ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਪੰਜਾਬ ਖਾਸ ਕਰਕੇ ਖੇਤੀਬਾੜੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਅਸਫਲ ਰਿਹਾ ਹੈ। ਬਜਟ ‘ਤੇ ਝਾਤੀ ਮਾਰਨ ਤੋਂ ਪਤਾ ਲੱਗਦਾ ਹੈ ਕਿ ਇਸ ਸਰਕਾਰ ਲਈ ਖੇਤੀ ਸਭ ਤੋਂ ਘੱਟ ਅਤੇ ਆਖਰੀ ਤਰਜੀਹ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...