July 30, 2026, 10:13 am
----------- Advertisement -----------
HomeNewsLatest Newsਡਾ. ਰਾਜੂ ਵੱਲੋਂ ਟਰਾਂਸਜੈਂਡਰਾਂ ਨੂੰ ਪੰਜਾਬ ਚੋਣਾਂ ਵਿੱਚ ਵੋਟ ਦੇਣ ਦਾ ਸੱਦਾ

ਡਾ. ਰਾਜੂ ਵੱਲੋਂ ਟਰਾਂਸਜੈਂਡਰਾਂ ਨੂੰ ਪੰਜਾਬ ਚੋਣਾਂ ਵਿੱਚ ਵੋਟ ਦੇਣ ਦਾ ਸੱਦਾ

Published on

----------- Advertisement -----------

ਟਰਾਂਸਜੈਂਡਰਾਂ ਨੂੰ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਟਰਾਂਸਜੈਂਡਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।
ਸੀਈਓ ਡਾ. ਰਾਜੂ ਅਤੇ ਵਧੀਕ ਸੀਈਓ ਅਮਨਦੀਪ ਕੌਰ ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਇੱਕ ਵਰਚੁਅਲ ਮੀਟਿੰਗ ਕਰ ਰਹੇ ਸਨ ਤਾਂ ਜੋ ਯੋਗ ਟਰਾਂਸਜੈਂਡਰ ਵੋਟਰਾਂ ਦੇ 100 ਫੀਸਦੀ ਨਾਮਾਂਕਣ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ ਜਿਸ ਨਾਲ ਉਹ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਹਮਸਫਰ ਟਰੱਸਟ ਤੋਂ ਯਸ਼ਵਿੰਦਰ ਸਿੰਘ ਅਤੇ ਮਨੋਜ ਬੈਂਜਵਾਲ, ਨੈਟਰੀਚ ਤੋਂ ਸਮ੍ਰਿਤੀ ਅਚਾਰੀਆ ਅਤੇ ਅਰਚਨਾ ਸ਼ੈਟੀ ਅਤੇ ਮਾਨਸਾ ਫਾਊਂਡੇਸ਼ਨ ਤੋਂ ਮੋਹਿਨੀ ਮਹੰਤ ਅਤੇ ਮਦਨ ਨੇ ਮੀਟਿੰਗ ਵਿੱਚ ਹਿੱਸਾ ਲਿਆ।
ਸੀਈਓ ਡਾ. ਰਾਜੂ ਨੇ ਹਰੇਕ ਜ਼ਿਲ੍ਹੇ ਵਿੱਚ ਟਰਾਂਸਜੈਂਡਰ ਭਾਈਚਾਰੇ ਨਾਲ ਸਬੰਧਤ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕਰਨ ਦਾ ਸੁਝਾਅ ਦਿੱਤਾ, ਜੋ ਟਰਾਂਸਜੈਂਡਰਾਂ ਵੋਟਰਾਂ ਦੇ ਵੋਟਰ ਆਈਡੀ ਕਾਰਡ ਬਣਾਉਣ ਵਿੱਚ ਮਦਦ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਗੇ।
ਉਨ੍ਹਾਂ ਭਰੋਸਾ ਦਿਵਾਇਆ ਕਿ ਟਰਾਂਸਜੈਂਡਰਾਂ ਨੂੰ ਆਪਣੇ ਵੋਟਰ ਆਈਡੀ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ, ਕਿਉਂਕਿ ਚੋਣ ਕਮਿਸ਼ਨ ਨੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਵੀ ਸਰਲ ਬਣਾ ਦਿੱਤਾ ਹੈ। ਪਤੇ ਦਾ ਸਬੂਤ ਨਾ ਹੋਣ ਦੀ ਸੂਰਤ ਵਿੱਚ ਟਰਾਂਸਜੈਂਡਰ ਸਿਰਫ਼ ਅੰਡਰਟੇਕਿੰਗ ਦੇ ਕੇ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰ ਸਕਦੇ ਹਨ।
ਡਾ. ਰਾਜੂ ਨੇ ਦੱਸਿਆ ਕਿ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਟਰਾਂਸਜੈਂਡਰਾਂ ਨੂੰ ਉਨ੍ਹਾਂ ਦੇ ਵੋਟਿੰਗ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ “ਇਸ ਵਾਰ ਅਸੀਂ ਥਰਡ ਜੈਂਡਰ ਦੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਮਹਿਲਾ, ਪੁਰਸ਼ ਅਤੇ ਟਰਾਂਸਜੈਂਡਰ, ਲੋਕਤੰਤਰ ਵਿੱਚ ਸਭ ਬਰਾਬਰ ਦੇ ਨਾਅਰੇ ਹੇਠ ਜਾਗਰੂਕਤਾ ਪੈਦਾ ਕਰ ਰਹੇ ਹਾਂ।”
ਡਾ. ਰਾਜੂ ਨੇ ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਟਰਾਂਸਜੈਂਡਰ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਇੱਕ ਵਰਕਸ਼ਾਪ ਜਾਂ ਸੈਮੀਨਾਰ ਦਾ ਆਯੋਜਨ ਕਰਨ ਦੀ ਮੰਗ ਨੂੰ ਵੀ ਸਵੀਕਾਰ ਕੀਤਾ।
ਦੱਸਣਯੋਗ ਹੈ ਕਿ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਬਲਾਕ ਪੱਧਰੀ ਅਧਿਕਾਰੀ ਨਾਲ ਸੰਪਰਕ ਕਰ ਸਕਦੇ ਹਨ ਜਾਂ 1950 ਤੇ ਕਾਲ ਕਰ ਸਕਦੇ ਹਨ ਜਾਂ ਐਂਡਰਾਇਡ ਅਤੇ ਆਈਓਐਸਤੇ ਉਪਲਬਧ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਕਰ ਸਕਦੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ...

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...