October 12, 2026, 3:41 pm
----------- Advertisement -----------
HomeNewsLatest Newsਸੀ.ਈ.ਓ. ਪੰਜਾਬ ਨੇ ਫੋਟੋ ਵੋਟਰ ਸੂਚੀ-2023 ਦੀ ਵਿਸ਼ੇਸ਼ ਸੁਧਾਈ ਲਈ ਮੀਡੀਆ ਕਰਮੀਆਂ...

ਸੀ.ਈ.ਓ. ਪੰਜਾਬ ਨੇ ਫੋਟੋ ਵੋਟਰ ਸੂਚੀ-2023 ਦੀ ਵਿਸ਼ੇਸ਼ ਸੁਧਾਈ ਲਈ ਮੀਡੀਆ ਕਰਮੀਆਂ ਨਾਲ ਕੀਤੀ ਪ੍ਰੈਸ ਕਾਨਫਰੰਸ

Published on

----------- Advertisement -----------

ਚੰਡੀਗੜ੍ਹ, 5 ਅਗਸਤ : – ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸਬੰਧੀ ਜਾਣੂ ਕਰਵਾਉਣ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਡਾ. ਰਾਜੂ ਨੇ ਮੀਡੀਆ ਕਰਮੀਆਂ ਨੂੰ ਜਾਣੂੰ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਅਤੇ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਰੂਲਜ਼, 1960 ਵਿੱਚ ਕੀਤੀ ਸੋਧ ਅਨੁਸਾਰ 1 ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ – 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਮਿਤੀਆਂ 9 ਨਵੰਬਰ, 2022 ਤੋਂ ਸੁਧਾਈ ਸਬੰਧੀ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਲਾਗੂ ਹੋਣਗੀਆਂ।

ਇਸ ਸਬੰਧੀ ਪੇਸ਼ਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਕਿਹਾ ਕਿ ਪਿਛਲੇ ਨਿਯਮ ਅਨੁਸਾਰ 1 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 1 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। ਹੁਣ ਰਜਿਸਟ੍ਰੇਸ਼ਨ ਨਿਯਮ ਵਿੱਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ ਇੱਕ ਸਾਲ ਵਿੱਚ ਚਾਰ ਮੌਕੇ ਮਿਲਣਗੇ। ਸੀ.ਈ.ਓ. ਪੰਜਾਬ ਅਤੇ ਵਧੀਕ ਸੀ.ਈ.ਓ.ੳ ਪੰਜਾਬ ਬੀ ਸ੍ਰੀਨਿਵਾਸਨ ਨੇ ਮੀਡੀਆ ਕਰਮੀਆਂ ਨੂੰ ਦੱਸਿਆ ਕੀਤਾ ਕਿ ਸਵੈਇੱਛਤ ਅਧਾਰ ‘ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਧਾਰ ਕਾਰਡ ਨੰਬਰਾਂ ਦੀ ਸਵੈ-ਇੱਛਤ ਇਕੱਤਰਤਾ ਦੇ ਉਦੇਸ਼ ਲਈ ਫਾਰਮ 6ਬੀ ਜਾਰੀ ਕੀਤਾ ਗਿਆ ਹੈ। ਵੋਟਰ ਆਨਲਾਈਨ/ਆਫਲਾਈਨ ਮੋਡ ਰਾਹੀਂ ਫਾਰਮ ਜਮ੍ਹਾਂ ਕਰ ਸਕਦੇ ਹਨ, ਹਾਲਾਂਕਿ, ਆਨਲਾਈਨ ਮੋਡ ਨੂੰ ਤਰਜੀਹ ਦਿੱਤੀ ਜਾਵੇਗੀ।

ਡਾ. ਰਾਜੂ ਨੇ ਕਿਹਾ ਕਿ ਪੂਰਵ-ਸੋਧ ਪ੍ਰਕਿਰਿਆ 4 ਅਗਸਤ, 2022 ਤੋਂ 24 ਅਕਤੂਬਰ, 2022 ਦੀ ਮਿਆਦ ਦਰਮਿਆਨ ਹੋਵੇਗੀ, ਜਿਸ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ/ਪੁਨਰ-ਵਿਵਸਥਾ ਅਤੇ ਈਪੀਆਈਸੀ ਵਿੱਚ ਜਨਸੰਖਿਆ ਦੀਆਂ ਸਮਾਨ ਐਂਟਰੀਆਂ (ਡੀਐਸਈਜ਼) ਅਤੇ ਫੋਟੋ ਸਮਾਨ ਇੰਦਰਾਜ਼ਾਂ (ਪੀਐਸਈਜ਼) ਨੂੰ ਹਟਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 09.11.2022 ਤੋਂ 08.12.2022 ਤੱਕ ਸੋਧ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਇਸ ਸਮੇਂ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ।

ਸੀ.ਈ.ਓ ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ 2022 ਅਤੇ 3 ਅਤੇ 4 ਦਸੰਬਰ 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...