ਚੰਡੀਗੜ੍ਹ, 13 ਮਈ 2022 : – ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਵਿਖੇ ਮੁੱਖ ਦਫ਼ਤਰ ‘ਚ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੀ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਅਹਿਮ ਰੁਤਬਾ ਮਿਲਦਾ ਹੋਇਆ ਵਿਖਾਈ ਦੇ ਰਿਹਾ ਹੈ। ਚੰਡੀਗੜ੍ਹ ਨੂੰ ਦੋਵਾਂ ਰਾਜਾਂ ਦੀ ਰਾਜਧਾਨੀ ਵਜੋਂ ਸੇਵਾ ਕਰਨ ਲਈ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਘੋਸ਼ਿਤ ਕੀਤਾ ਗਿਆ ਸੀ, ਪਰ ਇਹ ਅਜੇ ਵੀ ਭਾਰਤ ਵਿੱਚ ਇੱਕਮਾਤਰ ਯੂਟੀ ਹੈ ਜਿਸਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਹੈ।
ਤਾਜ਼ਾ ਜਾਣਕਾਰੀ ਦੇ ਮੁਤਾਬਿਕ, ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬੀ ਭਾਸ਼ਾ ਨੂੰ ਅਹਿਮ ਰੁਕਬਾ ਦਿੰਦਿਆਂ ਹੋਇਆ ਮੁੱਖ ਦਫ਼ਤਰ ਵਿੱਚ ਪੰਜਾਬੀ ਭਾਸ਼ਾ ਨੂੰ ਸਭ ਤੋਂ ਉੱਪਰ ਲਿਖਿਆ ਹੈ। ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਦੀ ਸਰਕਾਰੀ ਭਾਸ਼ਾ ਬਣਾਇਆ ਜਾਵੇ|
ਵੈਸੇ, ਚੰਡੀਗੜ੍ਹ ਅੰਦਰ ਪੂਰਨ ਰੂਪ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਵਾਉਣ ਅਤੇ ਸਾਰੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਵਾਉਣ ਦੇ ਲਈ ਲੰਮੇ ਸਮੇਂ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਸੰਘਰਸ਼ ਕਰ ਚੁੱਕੇ ਹਨ।
ਪਰ ਇਨ੍ਹਾਂ ਸਾਰਿਆਂ ਦੇ ਸੰਘਰਸ਼ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ ਹੈ, ਕਿਉਂਕਿ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਲਾਗੂ ਹੁੰਦੀ ਹੋਈ ਵਿਖਾਈ ਦੇ ਰਹੀ ਹੈ। ਜਿਸ ਦੀ ਸ਼ੁਰੂਆਤ ਚੰਡੀਗੜ੍ਹ ਪੁਲਿਸ ਦੇ ਮੁੱਖ ਦਫ਼ਤਰ ਤੋਂ ਹੋ ਚੁੱਕੀ ਹੈ| ਪੰਡਿਤ ਰਾਓ ਧਰੇਨਵਰ ਵੀ ਲੰਮੇ ਸਮੇਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੇ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਲਾਗੂ ਕਰਵਾਉਣ ਦੇ ਲਈ ਵੀ ਲੜਾਈ ਲੜਦੇ ਆ ਰਹੇ ਹਨ।
----------- Advertisement -----------
ਚੰਡੀਗੜ੍ਹ ਪੁਲਿਸ ਨੇ ਮੁੱਖ ਦਫ਼ਤਰ ‘ਚ ਪੰਜਾਬੀ ਭਾਸ਼ਾ ਨੂੰ ਸਭ ਤੋਂ ਉੱਪਰ ਲਿਖਿਆ
Published on
----------- Advertisement -----------
----------- Advertisement -----------












