ਚੰਡੀਗੜ੍ਹ, 1 ਮਈ 2022 : – ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟਸ (ਸੀਪੀਯੂਜੇ) ਨੇ ਮਈ ਦਿਵਸ ਮੌਕੇ ਮਜ਼ਦੂਰ ਵਰਗ ਦੇ ਹਿੱਤਾਂ ਲਈ ਆਪਣੀਆਂ ਜਾਨਾਂ ਵਾਰਨ ਵਾਲਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਸੈਕਟਰ-17 ਪਲਾਜ਼ਾ ਵਿਖੇ ਰੈਲੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਆਪਣੀਆਂ ਹੱਕੀ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਅਤੇ ਇਕ ਦੂਜੇ ਦਾ ਹੱਥ ਫੜ੍ਹ ਕੇ ਮਨੁੱਖੀ ਲੜੀ ਬਣਾਈ।
ਰੈਲੀ ਨੂੰ ਸੰਬੋਧਨ ਕਰਦਿਆਂ ਸੀਪੀਯੂਜੇ ਦੇ ਪ੍ਰਧਾਨ ਵਿਨੋਦ ਕੋਹਲੀ ਨੇ ਇਲੈਕਟ੍ਰਾਨਿਕ ਮੀਡੀਆ ਨੂੰ ਪ੍ਰੈਸ ਕੌਂਸਲ ਦੇ ਦਾਇਰੇ ਵਿੱਚ ਸ਼ਾਮਲ ਕਰਨ ਦੀ ਮੰਗ ਕਰਦਿਆਂ ਇਸ ਦਾ ਨਾਂ ਬਦਲ ਕੇ ਮੀਡੀਆ ਕੌਂਸਲ ਰੱਖਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਇਲੈਕਟ੍ਰਾਨਿਕ ਮੀਡੀਆ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਵਿੱਚ ਮਦਦ ਕਰੇਗਾ।
ਇਸ ਤੋਂ ਪਹਿਲਾਂ ਉਨ੍ਹਾਂ ਡੈਸਕ ‘ਤੇ ਕੰਮ ਕਰਦੇ ਪੱਤਰਕਾਰਾਂ ਲਈ ਵੀ ਪੈਨਸ਼ਨ ਸਕੀਮ ਸ਼ੁਰੂ ਕਰਨ, ਸਟੇਟ ਪ੍ਰੈੱਸ ਐਕਰੀਡੀਸ਼ਨ ਕਮੇਟੀ ਦਾ ਗਠਨ ਕਰਨ ਅਤੇ ਸਮੂਹ ਪੱਤਰਕਾਰਾਂ ਨੂੰ ਟੋਲ ਟੈਕਸ ਤੋਂ ਛੋਟ ਦੇਣ ਦੀਆਂ ਸਹੂਲਤਾਂ ਦੇਣ ਸਮੇਤ ਪੰਜਾਬ ਸਰਕਾਰ ਵੱਲੋਂ ਪਹਿਲਾਂ ਮੰਨੀਆਂ ਸਾਰੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ।
----------- Advertisement -----------
ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ਜਰਨਲਿਸਟਸ ਨੇ ਮਈ ਦਿਵਸ ‘ਤੇ ਮਨੁੱਖੀ ਲੜੀ ਬਣਾਈ
Published on
----------- Advertisement -----------
----------- Advertisement -----------












