August 23, 2026, 1:08 pm
----------- Advertisement -----------
HomeNewsLatest Newsਚਰਨਜੀਤ ਚੰਨੀ ਦੋ ਸੀਟਾਂ ਛੱਡ 117 ਸੀਟਾਂ ਤੋਂ ਲੜ ਲੈਣ, ਪੰਜਾਬੀ ਹਰਾ...

ਚਰਨਜੀਤ ਚੰਨੀ ਦੋ ਸੀਟਾਂ ਛੱਡ 117 ਸੀਟਾਂ ਤੋਂ ਲੜ ਲੈਣ, ਪੰਜਾਬੀ ਹਰਾ ਕੇ ਤੋਰਨਗੇ : ਸਿਰਸਾ

Published on

----------- Advertisement -----------

ਚੰਡੀਗੜ੍ਹ : – ਭਾਜਪਾ ਦੇ ਸਿੱਖ ਨੇਤਾ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਹੁਣ ਮੁੜ ਤੋਂ ਐਮ ਐਲ ਏ ਬਣਨ ਦੇ ਲਾਲੇ ਪੈ ਗਏ ਹਨ ਜਿਸ ਕਾਰਨ ਉਹ ਦੋ ਸੀਟਾਂ ਤੋਂ ਚੋਣਾਂ ਲੜ ਰਹੇ ਹਨ ਪਰ ਅਸਲੀਅਤ ਇਹ ਹੈ ਕਿ ਚੰਨੀ ਭਾਵੇਂ 117 ਸੀਟਾਂ ਤੋਂ ਲੜ ਲੈਣ ਪੰਜਾਬੀ ਉਹਨਾਂ ਨੁੰ ਹਰਾ ਕੇ ਤੋਰਨਗੇ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਸਿਰਸਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਹਾਈ ਕਮਾਂਡ ਚੰਨੀ ਨੁੰ ਦੋ ਸੀਟਾਂ ਤੋਂ ਲੜਾਉਣ ਦਾ ਉਹੀ ਫਾਰਮੂਲਾ ਅਪਣਾ ਰਹੀ ਹੈ ਜੋ ਰਾਹੁਲ ਗਾਂਧੀ ਨੁੰ ਲੋਕ ਸਭਾ ਚੋਣਾਂ ਵਿਚ ਦੋ ਸੀਟਾਂ ਤੋਂ ਲੜਾਉਣ ਦਾ ਅਪਣਾਇਆ ਸੀ ਪਰ ਹਾਈ ਕਮਾਂਡ ਇਹ ਭੁੱਲ ਗਈ ਕਿ ਇਹ ਪੰਜਾਬੀ ਹਨ ਜੋ ਚੰਨੀ ਨੂੰ ਹਰਾ ਕੇ ਤੋਰਨਗੇ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਸਿਰਸਾ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਅੱਜ ਇਸ ਗੱਲ ਨੁੰ ਲੈ ਕੇ ਚਿੰਤਤ ਨਹੀਂ ਹੈ ਕਿ ਨਵਜੋਤ ਸਿੱਧੂ ਤੇ ਚੰਨੀ ਵਿਚੋਂ ਮੁੱਖ ਮੰਤਰੀ ਦਾ ਚੇਹਰਾ ਕਿਸਾਨੂੰ ਐਲਾਨਿਆ ਜਾਵੇ। ਉਹਨਾਂ ਕਿਹਾ ਕਿ ਉਹਨਾਂ ਨੁੰ ਪਤਾ ਹੈ ਕਿ ਕਾਂਗਰਸ ਪਾਰਟੀ ਸੱਤਾ ਵਿਚ ਵਾਪਸ ਨਹੀਂ ਆਉਣੀ, ਇਸ ਲਈ ਸੀ ਐਮ ਦਾ ਚੇਹਰਾ ਜਿਸਨੁੰ ਮਰਜ਼ੀ ਬਣਾ ਸਕਦੇ ਹਾਂ ਪਰ ਉਹਨਾਂ ਦੀ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਸਿੱਧੂ ਨੁੰ ਚੇਹਰਾ ਨਾ ਬਣਾਉਣ ‘ਤੇ ਜਦੋਂ ਉਹ ਫਿਰ ਤੋਂ ਕਾਂਗਰਸ ਨੁੰ ਮੁੰਨੀ ਤੇ ਪੱਪੂ ਸ਼ਬਦਾਂ ਨਾਲ ਪੁਕਾਰੇਗਾ ਤਾਂ ਲੋਕਾਂ ਨੁੰ ਅਸੀਂ ਕੀ ਜਵਾਬ ਦਿਆਂਗੇ।

ਰਾਹੁਲ ਗਾਂਧੀ ‘ਤੇ ਸਿੱਧਾ ਹਮਲਾ ਬੋਲਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪ ਹੀ ਦੱਸ ਦਿੱਤਾ ਹੈ ਕਿ ਉਹਨਾਂ ਨੁੰ 42 ਵਿਧਾਇਕਾਂ ਦੀ ਹਮਾਇਤ ਹਾਸਲ ਸੀ ਪਰ ਫਿਰ ਵੀ ਹਾਈ ਕਮਾਂਡ ਨੇ ਮੁੱਖ ਮੰਤਰੀ ਨਹੀਂ ਬਣਾਇਆ ਜਿਸ ਤੋਂ ਇਹ ਗੱਲ ਸਪਸ਼ਟ ਹੋ ਗਿਆ ਹੈ ਕਿ ਗਾਂਧੀ ਪਰਿਵਾਰ ਕਾਂਗਰਸ ਪਾਰਟੀ ਨੂੰ ਤਾਨਾਸ਼ਾਹ ਬਣ ਕੇ ਚਲਾ ਰਿਹਾ ਹੈ ਤੇ ਇਹ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਕੇ ਰਹਿ ਗਈ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦੀ ਉਮਰ 50 ਸਾਲ ਹੋ ਗਈ ਹੈ ਪਰ ਹਾਲੇ ਤੱਕ ਉਸਦੀ ਆਪਣੀ ਕੋਈ ਪ੍ਰਾਪਤੀ ਨਹੀਂ ਹੈ ਤੇ ਉਹ ਸਿਰਫ ਗਾਂਧੀ ਨਾਂ ਦੇ ਸਿਰ ‘ਤੇ ਦੇਸ਼ ਤੇ ਦੁਨੀਆਂ ਵਿਚ ਵਿਚਰ ਰਹੇ ਹਨ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦੀ ਦੇਸ਼ ਵਿਰੋਧੀ ਸੋਚ ਉਦੋਂ ਹੀ ਬੇਨਕਾਬ ਹੋ ਗਈ ਜਦੋਂ ਸੀ ਜਦੋਂ ਉਹ ਭਾਰਤ ਵੱਲੋਂ ਪਾਕਿਸਤਾਨ ‘ਤੇ ਕੀਤੀ ਸਰਜੀਕਲ ਸਟ੍ਰਾਈਕਲ ਦੇ ਸਬੂਤ ਮੰਗਣ ਲੱਗ ਪਏ ਸਨ।

ਇਕ ਸਵਾਲ ਦੇ ਜਵਾਬ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਪੰਜਾਬ ਵਿਚ ਬੇਅਦਬੀਆਂ ਦੀ ਸਿਰਫ ਚੋਣਾਂ ਦਾ ਮੁੱਦਾ ਬਣਾ ਦਿੱਤੀਆਂ ਗਈਆਂ ਸਨ ਪਰ ਜਦੋਂ ਹੁਣ ਭਾਜਪਾ ਦੀ ਸਰਕਾਰ ਸੂਬੇ ਵਿਚ ਆਵੇਗੀ ਤਾਂ ਬੇਅਦਬੀਆਂ ਸਮੇਤ ਸਾਰੇ ਗੁਨਾਹਾਂ ਦਾ ਹਿਸਾਬ ਲਿਆ ਜਾਵੇਗਾ।
ਸਰਦਾਰ ਸਿਰਸਾ ਨੇ ਇਹ ਵੀ ਕਿਹਾ ਕਿ ਮੈਂ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹਾਂ ਪਰ ਆਪਣੇ ਧਰਮ ਦੀ ਚਿੰਤਾ ਕਰਦਾ ਹਾਂ। ਉਹਨਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਦੇਸ਼ ਭਰ ਵਿਚ ਸਿੱਖ ਮੁੱਖ ਰਾਜਨੀਤੀ ਵਿਚ ਆਉਣ ਤਾਂ ਜੋ ਰਾਜ ਸਭਾ, ਲੋਕ ਸਭਾ ਵਿਚ ਐਮ ਪੀ ਬਣਨ ਤਾਂ ਜੋ ਅਸੀਂ ਆਪਣੀ ਗੱਲ ਕਰ ਸਕੀਏ ਤੇ ਆਪਣੇ ਮਸਲੇ ਹੱਲ ਕਰਵਾ ਸਕੀਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...