September 14, 2026, 7:27 am
----------- Advertisement -----------
HomeNewsLatest Newsਵਿਅਕਤੀ ਨੇ ਚਾਕਲੇਟ ਨਾਲ ਬਣਾਈ ਟੈਲੀਸਕੋਪ,ਅਨੋਖੇ ਤਰੀਕੇ ਨਾਲ ਇੰਝ ਕਰਦੀ ਕੰਮ

ਵਿਅਕਤੀ ਨੇ ਚਾਕਲੇਟ ਨਾਲ ਬਣਾਈ ਟੈਲੀਸਕੋਪ,ਅਨੋਖੇ ਤਰੀਕੇ ਨਾਲ ਇੰਝ ਕਰਦੀ ਕੰਮ

Published on

----------- Advertisement -----------

ਇੱਕ ਵਿਅਕਤੀ ਨੇ ਚਾਕਲੇਟ ਤੋਂ ਸ਼ਾਨਦਾਰ 5 ਫੁੱਟ ਦੀ ਟੈਲੀਸਕੋਪ ਬਣਾਈ ਹੈ। ਇਸ ਵਿਅਕਤੀ ਦਾ ਨਾਂ ਅਮੌਰੀ ਗੁਈਚੋਨ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਹ ਪੇਸਟਰੀ ਸ਼ੈੱਫ ਹੈ ਅਤੇ ਉਹ ਅਜਿਹੀਆਂ ਕਈ ਸ਼ਾਨਦਾਰ ਚੀਜ਼ਾਂ ਬਣਾਉਂਦਾ ਰਹਿੰਦਾ ਹੈ। ਹਾਲ ਹੀ ‘ਚ ਉਨ੍ਹਾਂ ਦਾ ਇਕ ਵੀਡੀਓ ਵਾਇਰਲ ਹੋਇਆ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਵੀ ਪੋਸਟ ਕੀਤਾ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਉਸ ਨੇ ਕਿੰਨੇ ਸ਼ਾਨਦਾਰ ਤਰੀਕੇ ਨਾਲ ਚਾਕਲੇਟ ਤੋਂ ਦੂਰਬੀਨ ਬਣਾਈ ਹੈ।

ਦੱਸ ਦਈਏ ਕਿ ਪਹਿਲਾਂ ਉਹ ਪਿਘਲੀ ਹੋਈ ਚਾਕਲੇਟ ਲੈਂਦੇ ਹਨ ਅਤੇ ਫਿਰ ਇਸਨੂੰ ਫ੍ਰੀਜ਼ ਕਰਦੇ ਹਨ। ਉਹ ਜੰਮੀ ਹੋਈ ਚਾਕਲੇਟ ਨੂੰ ਵੱਖ-ਵੱਖ ਆਕਾਰ ਦਿੰਦੇ ਹਨ। ਪਹਿਲਾਂ ਉਨ੍ਹਾਂ ਨੇ ਟੈਲੀਸਕੋਪ ਦਾ ਸਟੈਂਡ ਬਣਾਇਆ ਅਤੇ ਫਿਰ ਟੈਲੀਸਕੋਪ ‘ਤੇ ਕੰਮ ਸ਼ੁਰੂ ਕਰਦੇ ਹਨ। ਜਦੋਂ ਟੈਲੀਸਕੋਪ ਵਰਗੀ ਆਰਟਵਰਕ ਤਿਆਰ ਹੋ ਜਾਂਦੀ ਹੈ, ਤਾਂ ਉਹ ਇਸ ਨੂੰ ਸਪਰੇਅ ਨਾਲ ਪੇਂਟ ਕਰਦੇ ਹਨ। ਇੰਨਾ ਹੀ ਨਹੀਂ ਟੈਲੀਸਕੋਪ ‘ਚ ਕੱਚ ਵੀ ਲਗਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਟੈਲੀਸਕੋਪ ਦੀ ਖਾਸ ਗੱਲ ਇਹ ਹੈ ਕਿ ਇਹ ਬਾਕੀ ਟੈਲੀਸਕੋਪ ਦੀ ਤਰ੍ਹਾਂ ਦਿਖਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸਵਿਸ-ਫ੍ਰੈਂਚ ਪੇਸਟਰੀ ਸ਼ੈੱਫ ਅਮੌਰੀ ਗੁਈਚਨ ਚਾਕਲੇਟ ਤੋਂ ਵਿਲੱਖਣ ਕਲਾਕਾਰੀ ਬਣਾਉਣ ਲਈ ਸੋਸ਼ਲ ਮੀਡੀਆ ‘ਤੇ ਮਸ਼ਹੂਰ ਹਨ। ਕਦੇ ਉਹ ਘੋੜਾ, ਕਦੇ ਸ਼ਾਰਕ ਅਤੇ ਕਦੇ ਵੱਡੀ ਜੇ.ਸੀ.ਬੀ ਮਸ਼ੀਨ ਬਣਾਉਂਦੇ ਹਨ। ਉਨ੍ਹਾਂ ਵੱਲੋਂ ਬਣਾਈ ਗਈ ਟੈਲੀਸਕੋਪ ਵਾਇਰਲ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...