November 17, 2026, 11:08 am
----------- Advertisement -----------
HomeNewsLatest Newsਵੀ.ਸੀ ਦੀ ਬੇਇੱਜ਼ਤੀ ਲਈ ਜੋੜਾਮਾਜਰਾ ਮਾਫੀ ਮੰਗਣ: ਰਾਜਾ ਵੜਿੰਗ

ਵੀ.ਸੀ ਦੀ ਬੇਇੱਜ਼ਤੀ ਲਈ ਜੋੜਾਮਾਜਰਾ ਮਾਫੀ ਮੰਗਣ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 29 ਜੁਲਾਈ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੂੰ ਸ਼ਰਮਸਾਰ ਕਰਨ ਅਤੇ ਪ੍ਰੇਸ਼ਾਨ ਕਰਨ ਦੀ ਨਿਖੇਧੀ ਕੀਤੀ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਸਖ਼ਤ ਸ਼ਬਦਾਵਲੀ ਦੀ ਵਰਤੋਂ ਕਰਦਿਆਂ, ਉਨ੍ਹਾਂ ਕਿਹਾ ਕਿ ਮੰਤਰੀ ਸ਼ਾਇਦ ਭੁੱਲ ਗਏ ਸਨ ਕਿ ਉਹ ਇੱਕ ਸੰਵਿਧਾਨਕ ਅਹੁਦਾ ਸੰਭਾਲ ਰਹੇ ਹਨ ਨਾ ਕਿ ਕੋਈ ਹੁੜਦੰਗੀ ਹਨ। ਜਿਸ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਈਸ ਚਾਂਸਲਰ ਦੀ ਬੇਇੱਜ਼ਤੀ ਕਰਨ ਲਈ ਆਪਣੇ ਮੰਤਰੀ ਤੋਂ ਮੁਆਫੀ ਮੰਗਵਾਉਣ ਅਤੇ ਮੈਡੀਕਲ ਭਾਈਚਾਰਾ ਜੋ ਇਸ ਘਟਨਾ ਤੋਂ ਬਾਅਦ ਪੂਰੀ ਤਰ੍ਹਾਂ ਨਿਰਾਸ਼ ਮਹਿਸੂਸ ਕਰ ਰਿਹਾ ਹੈ, ਦਾ ਭਰੋਸਾ ਅਤੇ ਮਨੋਬਲ ਬਹਾਲ ਕਰਨ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਵਿੱਚ ਨਹੀਂ ਰਹਿੰਦੇ, ਸਗੋਂ ਇੱਕ ਸੱਭਿਅਕ ਸਮਾਜ ਤੇ ਲੋਕਤੰਤਰੀ ਦੇਸ਼ ਵਿੱਚ ਰਹਿੰਦੇ ਹਾਂ ਅਤੇ ਮੰਤਰੀ ਜੋੜਾਮਾਜਰਾ ਨੇ ਜੋ ਕੀਤਾ ਉਹ ਨਿੰਦਣਯੋਗ ਅਤੇ ਨਾ-ਮਨਜ਼ੂਰ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਕੋਈ ਵੀ ਸਮਝਦਾਰ ਵਿਅਕਤੀ ਆਪਣੇ ਪਿਤਾ ਦੀ ਉਮਰ ਦੇ ਉਸ ਆਦਮੀ ਨਾਲ ਅਜਿਹਾ ਵਿਵਹਾਰ ਨਹੀਂ ਕਰਦਾ, ਜਿਸਨੇ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਸੁਧਾਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੰਤਰੀ ਨੂੰ ਵਾਈਸ ਚਾਂਸਲਰ ਨੂੰ ਮਰੀਜ਼ ਦੇ ਬੈੱਡ ‘ਤੇ ਲਿਟਾਉਣ ਦਾ ਕੋਈ ਅਧਿਕਾਰ ਨਹੀਂ ਸੀ। ਕਿਸੇ ਮੰਤਰੀ ਤੋਂ ਦੰਗਾਕਾਰੀਆਂ ਵਾਂਗ ਵਿਵਹਾਰ ਦੀ ਉਮੀਦ ਨਹੀਂ ਕੀਤੀ ਜਾਂਦੀ, ਪਰ ਕਿਸੇ ਨੂੰ ਬਿਮਾਰ ਵਿਅਕਤੀ ਦੇ ਬਿਸਤਰੇ ‘ਤੇ ਲੇਟਣ ਲਈ ਮਜਬੂਰ ਕਰਨਾ ਡਾਕਟਰੀ ਤੌਰ ‘ਤੇ ਵੀ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਤਰੀ ਨੂੰ ਲੱਗਦਾ ਸੀ ਕਿ ਸਫ਼ਾਈ ਬਣਾਈ ਰੱਖਣਾ ਪਹਿਲ ਹੈ ਤਾਂ ਇਹ ਉਨ੍ਹਾਂ ਦੀ ਆਪਣੀ ਜ਼ਿੰਮੇਵਾਰੀ ਵੀ ਸੀ ਅਤੇ ਉਨ੍ਹਾਂ ਨੂੰ ਖ਼ੁਦ ਬੈਡ ‘ਤੇ ਲੇਟਣਾ ਚਾਹੀਦਾ ਸੀ ਕਿਉਂਕਿ ਇਹ ਜ਼ਿੰਮੇਵਾਰੀ ਸਿਰਫ਼ ਵੀਸੀ ਦੀ ਨਹੀਂ, ਸਗੋਂ ਉਪਰਲੇ ਪੱਧਰ ਦੀ ਹੁੰਦੀ ਹੈ।
ਵੜਿੰਗ ਨੇ ਕਿਹਾ ਕਿ ਡਾ: ਰਾਜ ਬਹਾਦਰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਅਤੇ ਸਨਮਾਨਿਤ ਡਾਕਟਰ ਹਨ ਅਤੇ ਉਨ੍ਹਾਂ ਦੀ ਉਮਰ ਜੋੜਾਮਾਜਰਾ ਦੇ ਪਿਤਾ ਦੇ ਬਰਾਬਰ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨਾਲ ਅਜਿਹਾ ਤਾਨਾਸ਼ਾਹੀ ਸਲੂਕ ਸ਼ਰਮਨਾਕ ਹੈ | ਮੰਤਰੀ ਨੂੰ ਸਿਰਫ਼ ਡਾ: ਰਾਜ ਬਹਾਦਰ ਤੋਂ ਹੀ ਨਹੀਂ, ਸਗੋਂ ਸਮੁੱਚੇ ਡਾਕਟਰ ਸਮਾਜ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਜੋ ਆਪਣੇ ਸਭ ਤੋਂ ਸਤਿਕਾਰਯੋਗ ਸੀਨੀਅਰ ਸਾਥੀ ਨਾਲ ਇਸ ਸ਼ਰਮਨਾਕ ਘਟਨਾ ਤੋਂ ਬਾਅਦ ਨਿਰਾਸ਼ਾ ਮਹਿਸੂਸ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...