July 2, 2026, 10:43 pm
----------- Advertisement -----------
HomeNewsLatest Newsਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਆਪਣਾ ਇਲੈਕਸ਼ਨ ਮਸਕਟ `ਸ਼ੇਰਾ` ਲਾਂਚ

ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਆਪਣਾ ਇਲੈਕਸ਼ਨ ਮਸਕਟ `ਸ਼ੇਰਾ` ਲਾਂਚ

Published on

----------- Advertisement -----------
  • ਚੰਡੀਗੜ੍ਹ : – ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਅੱਜ ਫੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ – `ਸ਼ੇਰਾ` ਲਾਂਚ ਕੀਤਾ। ਇਸ ਮੌਕੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) ਨੂੰ ਵਿਸ਼ੇਸ਼ ਤੌਰ `ਤੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ।ਇਸ ਮੌਕੇ ਬੋਲਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ. ਕਰੁਣਾ ਰਾਜੂ (ਆਈ.ਏ.ਐਸ.) ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ `ਚ ਤਿਆਰ ਇਲੈਕਸ਼ਨ ਮਸਕਟ `ਸ਼ੇਰਾ` ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ।
  • ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ `ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ `ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, `ਸ਼ੇਰਾ` ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ `ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ।ਡਾ. ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਮਜ਼ਬੂਤ ਸਬੰਧ ਸਥਾਪਤ ਕਰਨ ਲਈ ਨੁੱਕੜ ਨਾਟਕ ਅਤੇ ਭੰਡਾਂ ਦੇ ਰੂਪ ਵਿੱਚ ਰੰਗਮੰਚ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ `ਤੇ ਦਿਖਾਇਆ ਜਾਂਦਾ ਹੈ।ਵੋਟਰਾਂ ਦੀਆਂ ਤਰਜੀਹਾਂ ਦਾ ਪਤਾ ਲਗਾਉਣ ਲਈ ਸਵੀਪ ਕੰਸਲਟੈਂਟ, ਮਨਪ੍ਰੀਤ ਅਨੇਜਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਫੀਡਬੈਕ ਮੁਹਿੰਮ ਚਲਾਈ ਗਈ ਸੀ ਅਤੇ ਪ੍ਰਾਪਤ ਫੀਡਬੈਕ ਦੇ ਆਧਾਰ `ਤੇ ਸੀ-ਡੈਕ, ਮੋਹਾਲੀ ਦੇ ਡਿਜ਼ਾਈਨਰ ਜਸਵਿੰਦਰ ਸਿੰਘ ਅਤੇ ਰਾਹੁਲ ਅਤਰੇਜਾ, ਜਿਨ੍ਹਾਂ ਨੂੰ ਸਵੀਪ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ, ਦੁਆਰਾ ਮਸਕਟ ਤਿਆਰ ਕੀਤਾ ਗਿਆ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...