ਚੰਡੀਗੜ੍ਹ। ਚੰਡੀਗੜ੍ਹ ਸੈਕਟਰ-10 ਦੇ ਡੀਏਵੀ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਸ਼ਹਿਰ ਦੇ ਨਿਸ਼ਾਨੇਬਾਜ਼ ਅਰਜੁਨ ਬਬੂਤਾ ਨੇ ਸ਼ੂਟਿੰਗ ਵਿਸ਼ਵ ਕੱਪ ਵਿੱਚ ਇੱਕ ਹੋਰ ਸੋਨ ਤਗ਼ਮਾ ਜਿੱਤਿਆ ਹੈ। ਅਰਜੁਨ ਨੇ 10 ਮੀਟਰ ਏਅਰ ਰਾਈਫਲ ਦੇ ਟੀਮ ਈਵੈਂਟ ‘ਚ ਸੋਨ ਤਮਗਾ ਜਿੱਤ ਕੇ ਦੇਸ਼ ਅਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ। ਬਬੂਤਾ ਨੇ ਟੀਮ ਮੈਂਬਰਾਂ ਸ਼ਾਹੂ ਤੁਸ਼ਾਰ ਅਤੇ ਪਾਰਥ ਮਖੀਜਾ ਦੇ ਨਾਲ ਸ਼ੂਟਿੰਗ ਵਿਸ਼ਵ ਕੱਪ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਰਜੁਨ ਬਬੂਤਾ ਨੂੰ ਇਸ ਜਿੱਤ ‘ਤੇ ਵਧਾਈ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਸੀਐਮ ਮਾਨ ਨੇ ਲਿਖਿਆ ਕਿ ਅਰਜੁਨ ਨੇ ਆਪਣੇ ਖੇਡ ਪ੍ਰਦਰਸ਼ਨ ਨਾਲ ਭਾਰਤ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਮੈਂ ਉਸ ਨੂੰ ਅਤੇ ਉਸ ਦੇ ਮਾਤਾ-ਪਿਤਾ ਨੂੰ ਵੀ ਇਸ ਜਿੱਤ ਲਈ ਵਧਾਈ ਦਿੰਦਾ ਹਾਂ। ਇਸ ਦੇ ਨਾਲ ਹੀ ਅਰਜੁਨ ਨੇ ਉਨ੍ਹਾਂ ਨੂੰ ਹੌਸਲਾ ਦੇਣ ਲਈ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।
----------- Advertisement -----------
ਸ਼ੂਟਿੰਗ ਵਰਲਡ ਕੱਪ ‘ਚ ਦੂਜਾ ਸੋਨ ਤਗਮਾ ਜਿੱਤਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਜੁਨ ਬਬੂਤਾ ਨੂੰ ਦਿੱਤੀ ਵਧਾਈ
Published on
----------- Advertisement -----------
----------- Advertisement -----------












