November 17, 2026, 12:22 pm
----------- Advertisement -----------
HomeNewsLatest Newsਰਾਜਾ ਵੜਿੰਗ ਵੱਲੋਂ ਕੀਤੇ 60 ਕਰੋੜ ਰੁਪਏ ਦੇ ਬੱਸ ਖਰੀਦ ਤੇ ਬਾਡੀ...

ਰਾਜਾ ਵੜਿੰਗ ਵੱਲੋਂ ਕੀਤੇ 60 ਕਰੋੜ ਰੁਪਏ ਦੇ ਬੱਸ ਖਰੀਦ ਤੇ ਬਾਡੀ ਬਿਲਡਿੰਗ ਘੁਟਾਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਮੁੱਖ ਮੰਤਰੀ: ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ, 24 ਜੂਨ 2022 : – ਵੜਿੰਗ ਦੇ ਟਰਾਂਸਪੋਰਟ ਮੰਤਰੀ ਹੁੰਦਿਆਂ ਬੱਸਾਂ ਦੀ ਬਾਡੀ ਨੂੰ ਲੈ ਕੇ 30.24 ਕਰੋੜ ਰੁਪਏ ਦੇ ਘਪਲੇ ਦੇ ਦੋਸ਼ ਲੱਗ ਰਹੇ ਹਨ। ਪੰਜਾਬ ਵਿੱਚ ਸਸਤੀ ਬਾਡੀ ਹੋਣ ਦੇ ਬਾਵਜੂਦ ਵੜਿੰਗ ਦੇ ਮੰਤਰੀ ਹੁੰਦਿਆਂ ਰਾਜਸਥਾਨ ਦੇ ਜੈਪੁਰ ਸਥਿਤ ਇੱਕ ਕੰਪਨੀ ਕੋਲੋਂ ਬਾਡੀ ਲਗਾਈ ਗਈ ਸੀ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਸਾਬਕਾ ਟਰਾਂਸਪੋਰਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 840 ਬੱਸਾਂ ਦੀ ਖਰੀਦ ਵਿਚ ਕੀਤੇ 60 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪਣ।
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਰਾਜਾ ਵੜਿੰਗ 3 ਮਹੀਨੇ ਤੱਕ ਟਰਾਂਸਪੋਰਟ ਮੰਤਰੀ ਰਹੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਕ ਆਰ ਟੀ ਆਈ ਸੂਚਨਾ ਨਾਲ ਰਾਜਾ ਵੜਿੰਗ ਦੀਆਂ ਭ੍ਰਿਸ਼ਟ ਗਤੀਵਿਧੀਆਂ ਜੱਗ ਜ਼ਾਹਰ ਹੋ ਗਈਆਂ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਰਾਜਾ ਵੜਿੰਗ ਨੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਟੱਪ ਦਿੱਤੀਆਂ। ਉਹਨਾਂ ਨਾ ਸਿਰਫ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ 9ਪੀ ਆਰ ਟੀ ਸੀ0 ਨੂੰ 840 ਬੱਸਾਂ ਦੀ ਬਾਡੀ ਬਿਲਡਿੰਗ ਵਿਚ 4 ਲੱਖ ਰੁਪਏ ਪ੍ਰਤੀ ਬੱਸ ਦਾ ਘਾਟਾ ਸਹਿਣ ਦੀ ਪ੍ਰਵਾਨਗੀ ਦਿੱਤੀ ਬਲਕਿ ਸਾਰੀਆਂ ਬੱਸਾਂ ਮਾਰਕੀਟ ਕੀਮਤ ’ਤੇ ਖਰੀਦ ਲਈਆਂ ਜਦੋਂ ਕਿ ਬੱਸ ਕੰਪਨੀਆਂ ਸੈਂਕੜੇ ਬੱਸਾਂ ਦੀ ਖਰੀਦ ਦੇ ਇੰਨੇ ਵੱਡੇ ਆਰਡਰ ’ਤੇ ਪ੍ਰਤੀ ਬੱਸ 4 ਲੱਖ ਰੁਪਏ ਤੱਕ ਦੀ ਛੋਟ ਦਿੰਦੀਆਂ ਹਨ।
ਸਰਦਾਰ ਮਲੂਕਾ ਨੇ ਕਿਹਾ ਕਿ ਰਾਜਾ ਵੜਿੰਗ ਨੇ 840 ਬੱਸਾਂ ਦੀ ਖਰੀਦ ਤੇ ਬਾਡੀ ਬਿਲਡਿੰਗ ਵਿਚ ਕੁੱਲ 60 ਕਰੋੜ ਰੁਪਏ ਦਾ ਘੁਟਾਲਾ ਕੀਤਾ ਹੈ। ਉਹਨਾਂ ਕਿਹਾ ਕਿ ਇਹ ਸਾਰਾ ਕੇਸ ਨਿਰਪੱਖ ਜਾਂਚ ਲਈ ਸੀ ਬੀ ਆਈ ਨੂੰ ਸੌਂਪਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੈਨੁੰ ਭਰੋਸਾ ਹੈ ਕਿ ਮੁੱਖ ਮੰਤਰੀ ਜੋ ਭ੍ਰਿਸ਼ਟਾਚਾਰ ਦੇ ਖਿਲਾਫ ਹੋਣ ਤੇ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਾ ਕਰਨ ਦੇ ਦਾਅਵੇ ਕਰਦੇ ਹਨ, ਉਹ ਮਾਮਲੇ ਵਿਚ ਤੁਰੰਤ ਕਾਰਵਾਈ ਕਰਨਗੇ। ਜੇਕਰ ਉਹਨਾਂ ਅਜਿਹਾ ਨਾ ਕੀਤਾ ਤਾਂ ਫਿਰ ਉਹਨਾਂ ਵੱਲੋਂ ਭ੍ਰਿਸ਼ਟਾਚਾਰੀਆਂ ਨੂੰ ਸਲਾਖਾਂ ਪਿੱਛੇ ਕਰਨ ਦੇ ਬਿਆਨ ਸਿਰਫ ਫੋਕੀ ਬਿਆਨਬਾਜ਼ੀ ਮੰਨੀ ਜਾਵੇਗੀ।
ਅਕਾਲੀ ਆਗੂ ਨੇ ਰਾਜਾ ਵੜਿੰਗ ਵੱਲੋਂ ਕੀਤੀਆਂ ਵੱਡੀਆਂ ਬੇਨਿਯਮੀਆਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੰਜਾਬ ਵਿਚ ਦੋ ਬੱਸ ਕੰਪਨੀਆਂ ਨੇ ਬਾਡੀ ਬਿਲਡਿੰਗ ਵਾਸਤੇ 8 ਲੱਖ 20 ਹਜ਼ਾਰ ਅਤੇ 8 ਲੱਖ 40 ਹਜ਼ਾਰ ਰੁਪਏ ਦੇ ਰੇਟ ਦਿੱਤੇ ਸਨ ਪਰ ਰਾਜਾ ਵੜਿੰਗ ਨੇ ਇਸਦੀ ਪਰਵਾਹ ਨਾ ਕਰਦਿਆਂ 840 ਬੱਸਾਂ ਦੀ ਬਾਡੀ ਬਿਲਡਿੰਗ ਦਾ ਠੇਕਾ ਜੈਪੁਰ ਦੀ ਕੰਪਨੀ ਨੂੰ 11 ਲੱਖ 98 ਹਜ਼ਾਰ ਰੁਪਏ ਪ੍ਰਤੀ ਬੱਸ ਵਿਚ ਦਿੱਤਾ। ਉਹਨਾਂ ਦੱਸਿਆ ਕਿ ਇਸ ਕਾਰਨ ਸਰਕਾਰੀ ਖ਼ਜ਼ਾਨੇ ਨੂੰ 4 ਲੱਖ ਰੁਪਏ ਬੱਸ ਦਾ ਘਾਟਾ ਪਿਆ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਪੰਜਾਬ ਸਰਕਾਰ ਨੇ ਬੱਸਾਂ ਰਾਜਸਥਾਨ ਲਿਜਾਣ ਤੇ ਲਿਆਉਣ ’ਤੇ 1 ਕਰੋੜ 51 ਲੱਖ ਰੁਪਏ ਖਰਚ ਕਰ ਦਿੱਤੇ ਤੇ ਨਾਲ ਹੀ ਰਾਜਸਥਾਨ ਸਰਕਾਰ ਨੂੰ 18 ਕਰੋੜ ਰੁਪਏ ਟੈਕਸ ਵੀ ਦਿੱਤਾ।
ਸਰਦਾਰ ਮਲੂਕਾ ਨੇ ਦੱਸਿਆ ਕਿ ਪੰਜਾਬ ਵਿਚ ਜਿਸ ਕੰਪਨੀ ਨੇ 8 ਲੱਖ 20 ਹਜ਼ਾਰ ਰੁਪਏ ਵਿਚ ਪ੍ਰਤੀ ਬੱਸ ਬਾਡੀ ਬਿਲਡਿੰਗ ਦੀ ਪੇਸ਼ਕਸ਼ ਕੀਤੀ ਸੀ, ਇਸੇ ਕੰਪਨੀ ਨੇ ਪਿਛਲੇ ਸਮੇਂ ਦੌਰਾਨ ਰਾਜਸਥਾਨ ਰੋਡਵੇਜ਼ ਦੀਆਂ 100 ਬੱਸਾਂ ਦੀ ਬਾਡੀ ਲਗਾ ਕੇ ਦਿੱਤੀ ਹੈ। ਉਹਨਾਂ ਦੱਸਿਆ ਕਿ ਇਸੇ ਕੰਪਨੀ ਨੇ ਪਹਿਲਾਂ 2018 ਵਿਚ 100 ਪੀ ਆਰ ਟੀ ਸੀ ਬੱਸਾਂ ਦਾ ਨਿਰਮਾਣ 7 ਲੱਖ 10 ਹਜ਼ਾਰ ਰੁਪਏ ਪ੍ਰਤੀ ਬੱਸ ਦੇ ਹਿਸਾਬ ਨਾਲ ਕੀਤਾ ਸੀ। ਉਹਨਾਂ ਦੱਸਿਆ ਕਿ ਸਪਸ਼ਟ ਹੈ ਕਿ ਰਾਜਾ ਵੜਿੰਗ ਨੇ ਪੰਜਾਬ ਦੇ ਇਹਨਾਂ ਬਾਡੀ ਬਿਲਡਰਾਂ ਦੀ ਪਰਵਾਹ ਨਹੀਂ ਕੀਤੀ ਜੋ ਆਲਾ ਮਿਆਰੀ ਬਾਡੀ ਬਿਲਡਿੰਗ ਲਈ ਜਾਣੇ ਜਾਂਦੇ ਹਨ ਤੇ ਉਹਨਾਂ ਮਹਿੰਗੇ ਭਾਅ ’ਤੇ ਸੂਬੇ ਤੋਂ ਬਾਹਰਲੇ ਬਾਡੀ ਬਿਲਡਰ ਨੁੰ ਠੇਕਾ ਦੇ ਦਿੱਤਾ ਤਾਂ ਜੋ ਰਿਸ਼ਵਤ ਲਈ ਜਾ ਸਕੇ। ਸਰਦਾਰ ਮਲੂਕਾ ਨੇ ਕਿਹਾ ਕਿ ਇਸੇ ਤਰੀਕੇ ਰਾਜਾ ਵੜਿੰਗ ਇਹ ਜਾਣਦੇ ਸਨ ਕਿ 840 ਬੱਸਾਂ ਦੀ ਖਰੀਦ ’ਤੇ ਕੰਪਨੀਆਂ ਵੱਡੇ ਡਿਸਕਾਉਂਟ ਦਿੰਦੀਆਂ ਹਨ ਪਰ ਵੜਿੰਗ ਨੇ ਬਜਾਏ 4 ਲੱਖ ਰੁਪਏ ਪ੍ਰਤੀ ਬੱਸ ਦਾ ਡਿਸਕਾਉਂਟ ਲੈਣ ਦੀ ਥਾਂ ਇਹ ਸੰਕੇਤ ਦਿੱਤੇ ਕਿ ਉਹ ਖਰੀਦ ਆਰਡਰ ਵਿਚ ਰਿਸ਼ਵਤ ਲੈਣ ਦੇ ਚਾਹਵਾਨ ਹੈ। ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਇਸ ਅੰਤਰ ਰਾਜੀ ਘੁਟਾਲੇ ਦੀ ਸਹੀ ਤਰੀਕੇ ਜਾਂਚ ਕਰ ਸਕਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵੀ ਘੁਟਾਲੇ ਦੀ ਨਿਰਪੱਖ ਜਾਂਚ ਹੀ ਚਾਹੇਗੀ। ਅਕਾਲੀ ਦਲ ਨੇ ਆਮ ਆਦਮੀ ਪਾਰਟੀ ਸਰਕਾਰ ਨੁੰ ਅਪੀਲ ਕੀਤੀ ਕਿ ਇਸ ਕੇਸ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...