June 10, 2026, 6:07 pm
----------- Advertisement -----------
HomeNewsHealthਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਨਵੀਂ ਆਟੋਮੈਟਿਕ...

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਨਵੀਂ ਆਟੋਮੈਟਿਕ ਮਸ਼ੀਨ ਕੀਤੀ ਲੋਕ ਅਰਪਿਤ

Published on

----------- Advertisement -----------

ਐਸ.ਏ.ਐਸ.ਨਗਰ/ਡੇਰਾਬਸੀ, 9 ਮਈ : ਕੁਲਜੀਤ ਸਿੰਘ ਰੰਧਾਵਾ ਹਲਕਾ ਵਿਧਾਇਕ ਡੇਰਾਬੱਸੀ ਵੱਲੋਂ ਅੱਜ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਨਵੀਂ “ਆਰਮ ਇਨ ਆਟੋਮੈਟਿਕ ਮਸ਼ੀਨ” ਦਾ ਉਦਘਾਟਨ ਕੀਤਾ ਗਿਆ। ਇਹ ਅਤਿ-ਆਧੁਨਿਕ ਮਸ਼ੀਨ ਮਰੀਜ਼ਾ ਦਾ ਬਲੱਡ ਪ੍ਰੈਸ਼ਰ ਚੈੱਕ ਕਰਨ ‘ਚ ਬਹੁਤ ਸਹਾਈ ਸਿੱਧ ਹੋਵੇਗੀ।


ਇਸ ਮੌਕੇ ਉਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਨਵੀਆਂ ਅਤਿ ਆਧੁਨਿਕ ਮਸ਼ੀਨਾਂ ਨਾਲ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ ਚੈੱਕ ਹੋਣਾ ਸਿਹਤ ਸੇਵਾਵਾਂ ਦੀ ਉਤੱਮਤਾ ਵੱਲ ਵੱਧਦਾ ਇਕ ਚੰਗਾ ਕਦਮ ਹੈ ਜਿਸ ਦਾ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਇਲਾਜ ਲਈ ਆਉਣ ਵਾਲੇ ਮਰੀਜਾਂ ਨੂੰ ਬਹੁਤ ਫ਼ਾਇਦਾ ਹੋਵੇਗਾ। ਉਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਉਪਰਾਲੇ ਅੱਗੇ ਵੀ ਜਾਰੀ ਰੱਖੇ ਜਾਣਗੇ।


ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਡੇਰਾਬੱਸੀ ਨੇ ਦੱਸਿਆ ਕਿ ਬਲੱਡ ਪ੍ਰੈਸ਼ਰ ਦੀ ਅਸਾਨੀ ਨਾਲ ਅਤੇ ਬਿਲਕੁਲ ਸਹੀ ਪੈਮਾਇਸ਼ ਕਰਨ ਵਿੱਚ ਇਹ ਮਸ਼ੀਨ ਬਹੁਤ ਮਦਦਗਾਰ ਸਿੱਧ ਹੋਏਗੀ। ਮਸ਼ੀਨ ਪੂਰੀ ਤਰ੍ਹਾਂ ਆਟੋਮੈਟਿਕ ਅਤੇ ਵਰਤੋਂ ਵਿੱਚ ਸੌਖੀ ਹੋਣ ਕਾਰਨ ਮਰੀਜ਼ ਖੁਦ ਹੀ ਇਸ ਨੂੰ ਚਲਾ ਸਕਦਾ ਹੈ। ਇਸ ਦੀ ਵਰਤੋਂ ਕਰਨ ਲਈ ਮਰੀਜ਼ ਇਸ ਮਸ਼ੀਨ ਅੰਦਰ ਬਾਂਹ ਪਾਏਗਾ ਤੇ ਉੱਪਰ ਦਿੱਤਾ ਹਰਾ ਬਟਨ ਦਬਾਉਣ ਨਾਲ ਹੀ ਮਸ਼ੀਨ ਚਾਲੂ ਹੋ ਕੇ ਬਲੱਡ ਪ੍ਰੈਸ਼ਰ ਮਾਪਣਾ ਸ਼ੁਰੂ ਕਰ ਦਏਗੀ। ਮਹਿਜ਼ ਕੁਝ ਸੈਕਿੰਡ ਵਿੱਚ ਹੀ ਮਸ਼ੀਨ ਆਪਣੀ ਕਾਰਵਾਈ ਪੂਰੀ ਕਰ ਦੇਵੇਗੀ ਤੇ ਮਰੀਜ਼ ਦਾ ਬਲੱਡ ਪ੍ਰੈਸ਼ਰ ਅਤੇ ਪਲਸ ਰੇਟ ਸਕ੍ਰੀਨ ਤੇ ਨਜ਼ਰ ਆਵੇਗਾ। ਇਸਦੇ ਨਾਲ ਹੀ ਇੱਕ ਪਰਚੀ ਬਾਹਰ ਆਏਗੀ ਜਿਸ ਤੇ ਬਲੱਡ ਪ੍ਰੈਸ਼ਰ ਅਤੇ ਪਲਸ ਰੇਟ ਦੇ ਨਾਲ ਨਾਲ ਮਿਤੀ ਅਤੇ ਸਮਾਂ ਵੀ ਲਿਖਿਆ ਹੋਏਗਾ।
ਡਾ. ਸੰਗੀਤਾ ਜੈਨ ਨੇ ਇਹ ਮਸ਼ੀਨ ਮੁਹੱਈਆ ਕਰਵਾਉਣ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਡੇਰਾਬੱਸੀ ਲਈ ਇਹ ਮਸ਼ੀਨ ਬਹੁਤ ਮਦਦਗਾਰ ਸਾਬਿਤ ਹੋਏਗੀ। ਇਸ ਨਾਲ ਸਟਾਫ਼ ਅਤੇ ਮਰੀਜ਼ ਦੋਵਾਂ ਦਾ ਹੀ ਸਮਾਂ ਬਚੇਗਾ। ਇਸ ਮੌਕੇ ਰੰਧਾਵਾ ਨੇ ਵੀ ਇਸ ਮਸ਼ੀਨ ਰਾਹੀਂ ਆਪਣਾ ਬਲੱਡ ਪ੍ਰੈਸ਼ਰ ਚੈੱਕ ਕੀਤਾ। ਡਾ. ਅਮਿਤਾ ਨੇ ਮਸ਼ੀਨ ਦੀ ਸਾਰੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...