ਰੋਪੜ, 4 ਦਸੰਬਰ 2021 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਚਮਕੌਰ ਸਾਹਿਬ ਵਿਖੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਮਾਈਨਿੰਗ ਵਾਲੀ ਥਾਂ ‘ਤੇ ਰੇਡ ਕੀਤੀ ਗਈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵਲੋਂ ਮਾਈਨਿੰਗ ਵਾਲੀ ਥਾਂ ‘ਤੇ ਰੇਡ ਕਰਕੇ ਮੁੱਖ ਮੰਤਰੀ ਚੰਨੀ ‘ਤੇ ਵੱਡਾ ਇਲਜ਼ਾਮ ਲਾਇਆ ਅਤੇ ਕਿਹਾ ਕਿ ਸੀ.ਐੱਮ. ਚੰਨੀ ਦੇ ਹਲਕੇ ‘ਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।
ਰਾਘਵ ਚੱਢਾ ਨੇ ਕਿਹਾ ਕਿ ਜਿਸ ਥਾਂ ‘ਤੇ ਮਾਈਨਿੰਗ ਹੋ ਰਹੀ ਹੈ, ਉਹ ਥਾਂ ਜੰਗਲਾਤ ਵਿਭਾਗ ਅਧੀਨ ਆਉਂਦੀ ਹੈ। ਰਾਘਵ ਚੱਢਾ ਨੇ ਇਲਜ਼ਾਮ ਲਾਏ ਕਿ ਮੁੱਖ ਮੰਤਰੀ ਚੰਨੀ ਦੇ ਹਲਕੇ ‘ਚ ਸ਼ਰੇਆਮ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ ਅਤੇ ਗੈਰ-ਕਾਨੂੰਨੀ ਮਾਈਨਿੰਗ ਮਾਫ਼ੀਆ ਮੁੱਖ ਮੰਤਰੀ ਦੀ ਸਰਪ੍ਰਸਤੀ ਹੇਠ ਫਲ-ਫੁਲ ਰਿਹਾ ਹੈ।