ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ ਪੀਐੱਮ ਨੂੰ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਕਿਸਾਨਾਂ ਸਿਰ ਕਰੀਬ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਸੂਬਾ ਸਰਕਾਰ ਇਸ ਨੂੰ ਮੁਆਫ਼ ਕਰਕੇ ਖੁਦ ਵਿੱਤੀ ਬੋਝ ਝੱਲਣ ਦੇ ਸਮਰੱਥ ਨਹੀਂ। ਇਸ ਲਈ ਕੇਂਦਰ ਸਰਕਾਰ ਵਿੱਤੀ ਮਦਦ ਕਰੇ। ਚੰਨੀ ਨੇ ਚਿੱਠੀ ‘ਚ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਕੇਂਦਰ ਸਰਕਾਰ ਪਹਿਲ ਕਰੇ ਅਤੇ ਸੂਬਾ ਸਰਕਾਰ ਆਪਣਾ ਹਿੱਸਾ ਪਾਉਣ ਲਈ ਤਿਆਰ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਕੇਂਦਰ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ ਸਰਕਾਰ ਹੈ। ਪੰਜਾਬ ਸਰਕਾਰ ਪੂਰਨ ਕਰਜ਼ ਮਾਫ਼ੀ ਕਰਕੇ ਇਲੈਕਸ਼ਨ ਦੌਰਾਨ ਕੀਤਾ ਆਪਣਾ ਵਾਅਦਾ ਪੂਰਾ ਕਰੇ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਚਿੱਠੀ ਲਿੱਖੀ ਹੈ।