September 22, 2026, 10:36 pm
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

Published on

----------- Advertisement -----------

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਹਮਪੁਰਾ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਪਾਰਟੀ ਵਿੱਚ ਰਸਮੀ ਤੌਰ ਤੇ ਸ਼ਮੂਲੀਅਤ ਕਰਵਾਈ।

ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮਾਜ ਅਤੇ ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਹਮੇਸ਼ਾ ਸਵਾਗਤ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਹਨਾਂ ਦੇ ਸਾਥੀਆਂ ਦੇ ਆਉਣ ਨਾਲ ਮਾਝੇ ਦੇ ਨਾਲ-ਨਾਲ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਅਸੀਂ ਸਾਰੇ ਰਲ-ਮਿਲ ਕੇ ਪੰਜਾਬ ਦੇ ਵਿਕਾਸ ਅਤੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰਾਂਗੇ।

ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ ਆਪ ‘ਚ ਸ਼ਾਮਲ ਹੋਣ ਵਾਲੀਆਂ ਮੁੱਖ ਸ਼ਖਸੀਅਤਾਂ ਵਿੱਚ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਦਸ਼ਾਹ, ਬਲਬੀਰ ਸਿੰਘ ਬੱਲੀ (ਡਾਇਰੈਕਟਰ), ਜਤਿੰਦਰ ਸਿੰਘ ਕੈਰੋਂ, ਫ਼ਤੇਹ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।

ਇਸ ਸ਼ਮੂਲੀਅਤ ਨਾਲ ਮਾਝਾ ਖੇਤਰ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ਨਵੇਂ ਸ਼ਾਮਲ ਹੋਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪੰਜਾਬ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...