September 13, 2026, 5:18 am
----------- Advertisement -----------
HomeNewsLatest Newsਸੀ.ਐਮ ਚੰਨੀ ਨੇ ਲੁਧਿਆਣਾ ਬੰਬ ਧਮਾਕੇ 'ਚ ਹੋਏ ਜਖ਼ਮੀਆਂ ਦਾ ਮੁਫ਼ਤ ਇਲਾਜ਼...

ਸੀ.ਐਮ ਚੰਨੀ ਨੇ ਲੁਧਿਆਣਾ ਬੰਬ ਧਮਾਕੇ ‘ਚ ਹੋਏ ਜਖ਼ਮੀਆਂ ਦਾ ਮੁਫ਼ਤ ਇਲਾਜ਼ ਕਰਨ ਦਾ ਕੀਤਾ ਐਲਾਨ

Published on

----------- Advertisement -----------

ਲੁਧਿਆਣਾ, 23 ਦਸੰਬਰ (000) – ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਜ ਸਥਾਨਕ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਮਰਦਾਨਾ ਪਖਾਨਿਆਂ ਵਿੱਚ ਹੋਏ ਧਮਾਕੇ ਵਿੱਚ ਜ਼ਖ਼ਮੀ ਹੋਏ ਸਾਰੇ 5 ਵਿਅਕਤੀਆਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਧਮਾਕੇ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਪੰਜ ਹੋਰ ਜ਼ਖਮੀ ਹਨ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮਾਮਲੇ ਦੀ ਛਾਣਬੀਣ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਵੀ ਦਿੱਤੇ ਹਨ। ਜਖਮੀਆਂ ਦੇ ਨਾਂ ਇਸ ਤਰ੍ਹਾਂ ਹਨ: ਸੰਦੀਪ ਕੌਰ (31) ਵਾਸੀ ਰਾਏਕੋਟ (ਲੁਧਿਆਣਾ), ਸ਼ਰਨਜੀਤ ਕੌਰ (25) ਵਾਸੀ ਜਮਾਲਪੁਰ ਲੁਧਿਆਣਾ। ਦੋਵੇਂ ਸਿਵਲ ਹਸਪਤਾਲ ਲੁਧਿਆਣਾ ਵਿੱਚ ਜ਼ੇਰੇ ਇਲਾਜ ਹਨ। ਮਨੀਸ਼ ਕੁਮਾਰ (32) ਵਾਸੀ ਪੁਲਿਸ ਕਲੋਨੀ ਜਮਾਲਪੁਰ ਲੁਧਿਆਣਾ ਦਾ ਸੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ, ਕੁਲਦੀਪ ਸਿੰਘ ਮੰਡ (50) ਵਾਸੀ ਬਿੰਦਰਾਬਨ ਰੋਡ ਲੁਧਿਆਣਾ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ ਅਤੇ ਕ੍ਰਿਸ਼ਨ ਖੰਨਾ (75) ਵਾਸੀ ਫੇਜ਼ 1 ਦੁੱਗਰੀ ਦਾ ਵੀ ਡੀ.ਐਮ.ਸੀ. ਲੁਧਿਆਣਾ ਵਿਖ ਇਲਾਜ ਚੱਲ ਰਿਹਾ ਹੈ।

ਘਟਨਾ ਦੇ ਕੁਝ ਘੰਟਿਆਂ ਬਾਅਦ, ਉਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀ.ਜੀ.ਪੀ. ਸ੍ਰੀ ਸਿਧਾਰਥ ਚਟੋਪਾਧਿਆਏ ਨੇ ਧਮਾਕੇ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸਾਰੇ 3 ਹਸਪਤਾਲਾਂ ਵਿੱਚ ਜ਼ਖਮੀ ਮਰੀਜ਼ਾਂ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੁਫੀਆ ਏਜੰਸੀਆਂ ਅਤੇ ਪੰਜਾਬ ਪੁਲਿਸ ਸਾਰੀਆਂ ਥਿਊਰੀਆਂ ‘ਤੇ ਕੰਮ ਕਰ ਰਹੀ ਹੈ ਅਤੇ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਇਸ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਨਜ਼ਰੇ ਅਜਿਹਾ ਲੱਗਦਾ ਹੈ ਕਿ ਮ੍ਰਿਤਕ ਵਿਅਕਤੀ ਹੀ ਇਸ ਅਪਰਾਧ ਨੂੰ ਅੰਜਾਮ ਦੇਣ ਵਾਲਾ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਘਟਨਾ ਵਾਲੀ ਥਾਂ ਤੋਂ ਨਹੀਂ ਹਟਾਇਆ ਗਿਆ ਹੈ ਤਾਂ ਜੋ ਜਾਂਚ ਅਤੇ ਅਪਰਾਧ ਦੀ ਸਥਿਤੀ ਵਿਚ ਕੋਈ ਵਿਘਨ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਸਾਰੀਆਂ ਸਰਕਾਰੀ ਏਜੰਸੀਆਂ ਜਲਦ ਹੀ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਸ਼ੁਕਰ ਹੈ ਕਿ ਸਾਰੇ ਪੰਜ ਜ਼ਖਮੀ ਵਿਅਕਤੀ ਖਤਰੇ ਤੋਂ ਬਾਹਰ ਹਨ ਅਤੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਮੁੱਖ ਮੰਤਰੀ ਨੇ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, ਮੈਂ ਦੁਹਰਾਉਣਾ ਚਾਹੁੰਦਾ ਹਾਂ ਕਿ ਅਸੀਂ ਕਿਸੇ ਵੀ ਵਿਅਕਤੀ ਨੂੰ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ, ਮੁੱਖ ਮੰਤਰੀ ਨੇ ਕਿਹਾ ਕਿ ਉਹ ਜਲਦੀ ਹੀ ਉਨ੍ਹਾਂ ਏਜੰਸੀਆਂ ਦਾ ਪਰਦਾਫਾਸ਼ ਕਰਨਗੇ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਖਰਾਬ ਕਰਨਾ ਚਾਹੁੰਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕਾਂ ‘ਚ ਸ. ਕੁਲਦੀਪ ਸਿੰਘ ਵੈਦ, ਸ੍ਰੀ ਸੰਜੇ ਤਲਵਾੜ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...