October 6, 2026, 6:24 am
----------- Advertisement -----------
HomeNewsLatest Newsਜੇਲ੍ਹ ਕੈਦੀਆਂ ਵੱਲੋਂ ਚਲਾਏ ਜਾਣਗੇ ਪੈਟਰੋਲ ਅਤੇ ਡੀਜ਼ਲ ਦੇ 12 ਰਿਟੇਲ ਆਊਟਲੇਟ

ਜੇਲ੍ਹ ਕੈਦੀਆਂ ਵੱਲੋਂ ਚਲਾਏ ਜਾਣਗੇ ਪੈਟਰੋਲ ਅਤੇ ਡੀਜ਼ਲ ਦੇ 12 ਰਿਟੇਲ ਆਊਟਲੇਟ

Published on

----------- Advertisement -----------

ਚੰਡੀਗੜ੍ਹ, 7 ਜਨਵਰੀ
ਜੇਲ੍ਹ ਕੈਦੀਆਂ ਦੇ ਸੁਧਾਰ ਦੇ ਉਦੇਸ਼ ਨਾਲ ਪੰਜਾਬ ਜੇਲ੍ਹ ਵਿਕਾਸ ਬੋਰਡ (ਪੀਪੀਡੀਬੀ) ਵੱਲੋਂ ਅੱਜ ਇੰਡੀਅਨ ਆਇਲ (ਆਈਓਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ (ਬੀਪੀਸੀਐਲ) ਨਾਲ 12 ਰਿਟੇਲ ਆਊਟਲੇਟ (ਆਰਓ) ਖੋਲ੍ਹਣ ਲਈ ਸਮਝੌਤਾ ਸਹੀਬੱਧ ਕੀਤਾ ਗਿਆ। ਇਹਨਾਂ ਰਿਟੇਲ ਆਊਟਲੇਟਾਂ ਦਾ ਪ੍ਰਬੰਧ ਸੂਬੇ ਭਰ ਦੇ ਜੇਲ੍ਹਾਂ ਕੈਦੀਆਂ ਵੱਲੋਂ ਕੀਤਾ ਜਾਵੇਗਾ। ਇਹ ਸਮਝੌਤਾ ਪੰਜਾਬ ਦੇ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਤਤਕਾਲ ਪ੍ਰਵਾਨਗੀ ਉਪਰੰਤ ਸਹੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਆਈਓਸੀਐਲ ਅਤੇ ਬੀਪੀਸੀਐਲ ਨਾਲ ਸਮਝੌਤਿਆਂ ਦੇ ਲਾਗੂਕਰਨ ਅਤੇ ਇਸ ਉਪਰੰਤ ਸਬੰਧਤ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਲੀਜ਼ ਡੀਡਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹਨਾਂ 12 ਰਿਟੇਲ ਆਊਟਲੇਟਾਂ ਵਿੱਚੋਂ 11 ਇੰਡੀਅਨ ਆਇਲ ਵੱਲੋਂ ਅਤੇ ਇੱਕ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਵੱਲੋਂ ਖੋਲ੍ਹਿਆ ਜਾਵੇਗਾ।

ਇਹ ਸਮਝੌਤਾ ਪੰਜਾਬ ਜੇਲ੍ਹ ਵਿਕਾਸ ਬੋਰਡ ਦੀ ਤਰਫੋਂ ਬੋਰਡ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਮ ਮੈਂਬਰ ਸਕੱਤਰ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਵੱਲੋਂ ਜਦਕਿ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਤਰਫੋਂ ਸ੍ਰੀ ਅਮਰਿੰਦਰ ਕੁਮਾਰ ਵੱਲੋਂ ਸਹੀਬੱਧ ਕੀਤਾ ਗਿਆ। ਇਹ ਸਮਝੌਤਾ ਪ੍ਰਮੁੱਖ ਸਕੱਤਰ (ਜੇਲ੍ਹਾਂ) ਸ੍ਰੀ ਡੀ.ਕੇ. ਤਿਵਾੜੀ, ਇੰਡੀਅਨ ਆਇਲ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੁਜੋਏ ਚੌਧਰੀ, ਆਈਜੀ (ਜੇਲ੍ਹਾਂ) ਸ੍ਰੀ ਰੂਪ ਕੁਮਾਰ ਅਰੋੜਾ ਅਤੇ ਡੀਆਈਜੀਜ਼ ਸ੍ਰੀ ਐਸ.ਐਸ. ਸੈਣੀ ਅਤੇ ਸ੍ਰੀਮਤੀ ਅਮਨੀਤ ਕੌਂਡਲ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ ਗਿਆ।

ਇਸ ਸਮਝੌਤਾ ਦੇ ਦਿਨ ਨੂੰ ਯਾਦਗਾਰ ਦੱਸਦਿਆਂ ਏ.ਡੀ.ਜੀ.ਪੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਸੁਧਾਰਵਾਦੀ ਨੀਤੀਆਂ ਦਾ ਹਿੱਸਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜੇਲਾਂ ਵਿੱਚ ਬੰਦ ਕੈਦੀ ਜੋ ਮੁੜ ਲੀਹਾਂ ‘ਤੇ ਆਉਣਾ ਚਾਹੁੰਦੇ ਹਨ, ਨੂੰ ਲੋੜੀਂਦੇ ਮੌਕੇ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਰਿਟੇਲ ਆਊਟਲੈੱਟ ਜੇਲ੍ਹ ਵਿਕਾਸ ਬੋਰਡ ਵੱਲੋਂ ਚਲਾਏ ਜਾਣਗੇ ਅਤੇ ਇਨ੍ਹਾਂ ਦਾ ਪ੍ਰਬੰਧਨ ਜੇਲ੍ਹਾਂ ਦੇ ਸਟਾਫ਼ ਦੇ ਨਾਲ-ਨਾਲ ਕੈਦੀਆਂ ਵੱਲੋਂ ਵੀ ਕੀਤਾ ਜਾਵੇਗਾ।

ਸ੍ਰੀ ਸਿਨਹਾ ਨੇ ਕਿਹਾ ਕਿ ਰਿਟੇਲ ਆਉਟਲੈਟਾਂ ਦੇ ਸੰਚਾਲਨ ਨਾਲ ਬੋਰਡ ਲਈ ਮਾਲੀਆ ਪੈਦਾ ਹੋਵੇਗਾ ਅਤੇ ਕੈਦੀਆਂ ਨੂੰ ਹੁਨਰ ਵਿਕਾਸ, ਸੁਧਾਰ ਅਤੇ ਪੁਨਰਵਾਸ ਲਈ ਢੁਕਵੇਂ ਮੌਕੇ ਮੁਹੱਈਆ ਹੋਣਗੇ। ਉਹਨਾਂ ਕਿਹਾ, “ਇਹ ਪ੍ਰੋਜੈਕਟ ਜੇਲ ਵਿਭਾਗ ਅਤੇ ਜੇਲ ਕੈਦੀਆਂ ਦੇ ਨਾਲ-ਨਾਲ ਆਈਲ ਮਾਰਕੀਟਿੰਗ ਕੰਪਨੀਆਂ ਲਈ ਵੀ ਲਾਹੇਵੰਦ ਹੋਵੇਗਾ ਕਿਉਂਕਿ ਉਨ੍ਹਾਂ ਸਾਰਿਆਂ ਨੂੰ ਇਸ ਦਾ ਲਾਭ ਮਿਲੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...