January 21, 2025, 10:32 am
----------- Advertisement -----------
HomeNewsLatest Newsਸੀ.ਐਮ ਚੰਨੀ ਨੇ ਕੀਤੀ ਅਨੰਦਪੁਰ ਸਾਹਿਬ 'ਚ 20 ਕਰੋੜ ਰੁਪਏ ਦੇ ਵਿਕਾਸ...

ਸੀ.ਐਮ ਚੰਨੀ ਨੇ ਕੀਤੀ ਅਨੰਦਪੁਰ ਸਾਹਿਬ ‘ਚ 20 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

Published on

----------- Advertisement -----------

ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸ਼ਹੀਦੀ ਦਿਹਾੜੇ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ। ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਤਮਸਤਕ ਹੋਣ ਉਪਰੰਤ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਜੀ ਦੀ ਧਾਰਮਿਕ ਸਹਿਣਸ਼ੀਲਤਾ, ਧਰਮ ਨਿਰਪੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਮਹਾਨ ਵਿਰਾਸਤ ਹੈ ਜੋ ਬਰਾਬਰੀ ਵਾਲੇ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿਣ ਲਈ ਸਦਾ ਲਈ ਮਨੁੱਖਤਾ ਦਾ ਮਾਰਗਦਰਸ਼ਨ ਕਰਦੀ ਰਹੇਗੀ।

ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮਾਰਗ ਤੇ ਚੱਲਣ ਦਾ ਆਤਮ ਪੜਚੋਲ ਕਰਨ ਦਾ ਹੈ ਤਾਂ ਕਿ ਵਿਸ਼ਵ-ਵਿਆਪੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ਼ ਦਾ ਪਾਸਾਰ ਦੁਨੀਆ ਦੇ ਕੋਨੇ-ਕੋਨੇ ‘ਚ ਪਹੁੰਚਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਦਕਰ, ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਇਲਾਵਾ ਸੰਵਿਧਾਨ ਸਭਾ ਦੇ ਮੈਂਬਰਾਂ ਨੇ ਗੁਰੂ ਸਾਹਿਬ ਜੀ ਦੀ ਲਾਮਿਸਾਲ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਧਰਮ ਨਿਰਪੱਖਤਾ ਦੇ ਸਿਧਾਂਤਾਂ ‘ਤੇ ਸੰਵਿਧਾਨ ਦੀ ਨੀਂਹ ਰੱਖੀ ਜਿਨ੍ਹਾਂ ਨੇ ਦੂਜੇ ਧਰਮਾਂ ਦੇ ਲੋਕਾਂ ਖਾਸ ਕਰਕੇ ਹਿੰਦੂਆਂ ਨੂੰ ਬਿਨਾਂ ਕਿਸੇ ਅਧੀਨਗੀ ਅਤੇ ਜ਼ਬਰ ਦੇ ਸਾਰੇ ਧਰਮਾਂ ਖਾਸ ਤੌਰ ‘ਤੇ ਹਿੰਦੂਆਂ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੇ ਯੋਗ ਬਣਾਉਣ ਲਈ ਆਪਣਾ ਜੀਵਨ ਨਿਛਾਵਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਦੇ ਮੁਗਲ ਸ਼ਾਸਨ ਵੱਲੋਂ ਇਸਲਾਮ ਵਿਚ ਪਰਿਵਰਤਨ ਕਰਵਾਉਣ ਲਈ ਹਿੰਦੂਆਂ ਨੂੰ ਦਮਨ ਦਾ ਸ਼ਿਕਾਰ ਬਣਾਇਆ ਗਿਆ ਸੀ। ਹਿੰਦੂ ਧਰਮ ਦੀ ਰਾਖੀ ਲਈ ਗੁਰੂ ਜੀ ਦੀ ਅਦੁੱਤੀ ਕੁਰਬਾਨੀ ਨੂੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸ਼ਰਧਾਲੂ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਈ ਜੈਤਾ ਜੀ ਦੇ ਸ਼ਰਧਾਲੂ ਸਿੱਖ ਵਜੋਂ ਪਾਏ ਗਏ ਮਹਾਨ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਭਾਈ ਜੈਤਾ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਅਨਿੰਨ ਸੇਵਕ ਸਨ, ਜਿਨ੍ਹਾਂ ਨੇ ਤਤਕਾਲੀ ਮੁਗਲ ਸਾਮਰਾਜ ਦੇ ਜ਼ੁਲਮਾਂ ਦੇ ਬਾਵਜੂਦ ਸਾਰੀਆਂ ਔਖਿਆਈਆਂ ਦਾ ਸਾਹਮਣਾ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਕ, ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਸੀ। ਬਾਅਦ ਵਿੱਚ ਭਾਈ ਜੀਵਨ ਸਿੰਘ ਜੀ ਨੇ ਵੀ ਮੁਗਲਾਂ ਨਾਲ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਭਾਈ ਜੈਤਾ ਜੀ ਦੇ ਆਤਮ-ਬਲੀਦਾਨ ਅਤੇ ਸਮਰਪਣ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਮਹਾਨ ਸਿੱਖ ਸ਼ਹੀਦ ਭਾਈ ਜੈਤਾ ਜੀ ਦੇ ਜਨਮ ਦਿਵਸ ‘ਤੇ ਹਰੇਕ ਸਾਲ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਚਾਰ ਪ੍ਰੋਜੈਕਟਾਂ ਦਾ ਡਿਜੀਟਲ ਤੌਰ ‘ਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਵਿੱਚ 1.5 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ ਬਹਾਦਰ ਅਜਾਇਬ ਘਰ ਦੇ ਆਧੁਨਿਕੀਕਰਨ ਅਤੇ ਅਪਗ੍ਰੇਡ ਕਰਨ, 10 ਕਰੋੜ ਰੁਪਏ ਦੀ ਲਾਗਤ ਨਾਲ 62 ਏਕੜ ਦੇ ਰਕਬੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਨੇਚਰ ਪਾਰਕ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਇਸ ਪਾਰਕ ਵਿੱਚ ਓਹ ਰੁੱਖ ਲਾਏ ਜਾਣਗੇ ਜਿਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਵਿੱਚ ਜ਼ਿਕਰ ਮਿਲਦਾ ਹੈ, 4.16 ਕਰੋੜ ਰੁਪਏ ਦੀ ਲਾਗਤ ਨਾਲ ਇਕ ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪ੍ਰੋਜੈਕਟ ਅਤੇ 2.63 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੇ ਦੂਜੇ ਪੜਾਅ ਦਾ ਪ੍ਰੋਜੈਕਟ ਸ਼ਾਮਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਈਡੀ ਦੀ ਪੰਜਾਬ-ਹਰਿਆਣਾ ਚ 11 ਥਾਵਾਂ ‘ਤੇ ਛਾਪੇਮਾਰੀ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ-ਹਰਿਆਣਾ ਅਤੇ ਮੁੰਬਈ ਵਿੱਚ ਕੁੱਲ 11...

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ...

ਪੰਜਾਬ ਪੁਲਿਸ ਨੇ ਇਸ ਪਿੰਡ ਦੇ ਸਰਪੰਚ ਤੇ ਪੰਚ ਸਮੇਤ 16 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ !

ਲੁਧਿਆਣਾ ਵਿੱਚ ਕਾਰ ਲੁੱਟ ਦੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਟੀਮ ‘ਤੇ...

26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ

ਸੰਯੁਕਤ ਕਿਸਾਨ ਮੋਰਚਾ ਨੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ...

ਲੁਧਿਆਣਾ ‘ਚ ਪਹਿਲੀ ਵਾਰ ਮਹਿਲਾ ਦੇ ਸਿਰ ਸੱਜਿਆ ਮੇਅਰ ਦਾ ਤਾਜ, ਇੰਦਰਜੀਤ ਕੌਰ ਸੰਭਾਲਣਗੇ ਅਹੁਦਾ

ਲੁਧਿਆਣਾ ਵਾਸੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਦਰਅਸਲ, ਲੁਧਿਆਣਾ ਨਗਰ ਨਿਗਮ ਦੇ ਮੇਅਰ...

ਪਹਿਲੀਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਕਿਸੇ ਧੜੇ ਨੂੰ ਨਾ ਮਿਲ ਸਕਿਆ ਸਪੱਸ਼ਟ ਬਹੁਮਤ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਐਤਵਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਸਮਾਪਤ...

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਣਾਈ 14 ਸਾਲ ਦੀ ਸਜ਼ਾ , ਜਾਣੋਂ ਕੀ ਹੈ ਪੂਰਾ ਮਾਮਲਾ

 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਸ ਦੀ ਪਤਨੀ ਬੀਬੀ ਬੁਸ਼ਰਾ ਨੂੰ...

‘ਐਮਰਜੈਂਸੀ’ ਫਿਲਮ ਰੋਕਣ ਲਈ ਸਿਨੇਮਾ ਘਰ ਪਹੁੰਚੇ SGPC ਆਗੂ, ਥੀਏਟਰਾਂ ਨੇ ਰੋਕੇ ਸ਼ੋਅ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਬੀਤੇ...

ਡੱਲੇਵਾਲ ਦਾ ਭਾਰ 20 ਕਿਲੋ ਘੱਟ ਹੋਇਆ ! ਡਾਕਟਰਾਂ ਦੀ ਚਿੰਤਾ ਵਧੀ,ਸਪਰੀਮ ਕੋਰਟ ‘ਚ ਕੀ ਲੁਕੋ ਰਹੀ ਹੈ ਸਰਕਾਰ ?

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjeet Singh Dhallawal) ਦੇ ਮਰਨ ਵਰਤ...