ਰੋਪੜ : – ਚਰਨਜੀਤ ਚੰਨੀ ਦੇ ਮੁੱਖ ਮੰਤਰੀ ਚਿਹਰਾ ਐਲਾਨ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਉਨ੍ਹਾਂ ਤੇ ਹਮਲੇ ਜਾਰੀ ਹਨ| ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਪਹਿਲੀ ਵਾਰ ਮਾਫੀਆ ਕਿੰਗ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। ਬਾਦਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਰੋਪੜ ਜ਼ਿਲ੍ਹੇ ਵਿੱਚ ਮਾਈਨਿੰਗ ਕਰਕੇ ਪਹਾੜਾਂ ਨੂੰ ਤਬਾਹ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਚੰਨੀ ਨੇ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਪੰਜ ਸਾਲ ਤੱਕ ਪੜ੍ਹਾਈ ਨਹੀਂ ਕਰਨ ਦਿੱਤੀ ਅਤੇ ਉਨ੍ਹਾਂ ਦਾ ਵਜ਼ੀਫ਼ਾ ਬੰਦ ਰੱਖਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਿੰਨ ਮਹੀਨੇ ਹੋ ਗਏ ਹਨ, ਉਹ ਆਪਣੇ ਘਰ ਨਹੀਂ ਜਾ ਰਹੇ ਅਤੇ ਲਗਾਤਾਰ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇੱਥੇ ਬਹੁਤ ਵਧੀਆ ਮਾਹੌਲ ਹੈ ਅਤੇ ਲੋਕ ਕਾਂਗਰਸ ਤੋਂ ਤੰਗ ਆ ਚੁੱਕੇ ਹਨ। ਲੋਕਾਂ ਵਿੱਚ ਕਾਂਗਰਸ ਪ੍ਰਤੀ ਗੁੱਸਾ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੋਲ ਪੰਜਾਬ ਦਾ ਕੋਈ ਵਿਜ਼ਨ ਨਹੀਂ ਹੈ। ਪੰਜਾਬ ਦੀ ਤਰੱਕੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਈ ਹੈ।
----------- Advertisement -----------
ਕਾਂਗਰਸ ਨੇ ਮਾਫੀਆ ਕਿੰਗ ਨੂੰ ਬਣਾਇਆ ਮੁੱਖ ਮੰਤਰੀ ਚਿਹਰਾ : ਸੁਖਬੀਰ ਬਾਦਲ
Published on
----------- Advertisement -----------
----------- Advertisement -----------












