January 21, 2025, 2:57 pm
----------- Advertisement -----------
HomeNewsLatest Newsਸੀ.ਐਮ ਚੰਨੀ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ, ਗੁਰਬਾਣੀ ਕੀਰਤਨ ਬਾਰੇ...

ਸੀ.ਐਮ ਚੰਨੀ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ, ਗੁਰਬਾਣੀ ਕੀਰਤਨ ਬਾਰੇ ਕੀਤੀ ਖ਼ਾਸ ਅਪੀਲ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਚੰਨੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ। ਇਸ ਦਾ ਉਦੇਸ਼ ਗੁਰਬਾਣੀ ਕੀਰਤਨ ਦੀ ਪਹੁੰਚ ਵੱਧ ਤੋਂ ਵੱਧ ਯਕੀਨੀ ਬਣਾਉਣਾ ਹੈ ਤਾਂ ਕਿ ਕੋਈ ਵੀ ਸ਼ਰਧਾਲੂ ਕੀਰਤਨ ਸਰਵਨ ਕਰਨ ਤੋਂ ਵਾਂਝਾ ਨਾ ਰਹੇ।


ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਨਿੱਜੀ ਤੌਰ ਉੱਤੇ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਚੰਨੀ ਨੇ ਜਿਵੇਂ ਸਿੱਖ ਸੰਗਤ ਪਾਕਿਸਤਾਨ ਵਿੱਚ ਰਹਿ ਗਏ ਪਾਵਨ ਗੁਰਧਾਮਾਂ ਦੇ ‘‘ਖੁੱਲ੍ਹੇ ਦਰਸ਼ਨ ਦੀਦਾਰਾਂ’’ ਲਈ ਤਾਂਘ ਰਹੀ ਹੈ, ਉਸੇ ਤਰ੍ਹਾਂ ਹੀ ਸਿੱਖ ਸੰਗਤ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਸਮੇਂ ‘‘ਖੁੱਲੇ ਪ੍ਰਸਾਰਨ’’ ਦੀ ਵੀ ਹਮੇਸ਼ਾ ਤੀਬਰ ਇੱਛਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਭਰੋਸਾ ਦਿੱਤਾ ਕਿ ਇਸ ਕਾਰਜ ਲਈ ਲੋੜੀਂਦਾ ਢਾਂਚਾ ਬਣਾਉਣ ਜਾਂ ਆਉਣ ਵਾਲੇ ਹੋਰਨਾਂ ਖਰਚਿਆਂ ਲਈ ਲੋੜੀਂਦੀ ਰਾਸ਼ੀ ਪੰਜਾਬ ਸਰਕਾਰ ਸਹਿਣ ਨੂੰ ਤਿਆਰ ਹੈ। ਇਸ ਸਮੇਂ ਸਿਰਫ ਇੱਕ ਚੈਨਲ ਨੂੰ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਹੱਕ ਦੇ ਕੇ ਸ੍ਰੋਮਣੀ ਕਮੇਟੀ ਆਪ ਹੀ ਗੁਰਬਾਣੀ ਦੇ ਚਾਨਣ ਨੂੰ ਕੀਰਤਨ ਰਾਹੀਂ ਘਰ ਘਰ ਪਹੁੰਚਣ ਦੇ ਰਾਹ ਵਿਚ ਰੋੜਾ ਬਣ ਰਹੀ ਹੈ ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵੇਲੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰਫ ਇਕ ਸੀਮਤ ਪ੍ਰਸਾਰਨ ਘੇਰੇ ਵਾਲੇ ਅਤੇ ਇਕ ਪਰਿਵਾਰ ਦੀ ਮਾਲਕੀ ਵਾਲੇ ਪੰਜਾਬੀ ਚੈਨਲ ਨੂੰ ਕੁਝ ਰਕਮ ਬਦਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਇਲਾਹੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੇ ਹੱਕ ਦਿੱਤੇ ਹੋਏ ਹਨ ਅਤੇ ਇਹ ਫੈਸਲਾ ਇਹ ਫੈਸਲਾ ਕਿਸੇ ਤਰ੍ਹਾਂ ਵੀ ਦਰੁਸਤ ਨਹੀਂ ਮੰਨਿਆ ਜਾ ਸਕਦਾ।


ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਿੱਚ ਬਹੁਮਤ ਹੈ ਅਤੇ ਉਸ ਨੇ 1996 ਅਤੇ 2004 ਵਿੱਚ ਹੋਈ ਸ਼੍ਰੋਮਣੀ ਕਮੇਟੀ ਦੀ ਚੋਣ ਲਈ ਜਾਰੀ ਕੀਤੇ ਗਏ ਆਪਣੇ ਚੋਣ ਮੈਨੀਫੈਸਟੋ ਵਿੱਚ ਸਿੱਖ ਸੰੰਗਤ ਨਾਲ ਇਹ ਵਾਅਦਾ ਕੀਤਾ ਸੀ ਕਿ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਸਥਾਪਤ ਕਰੇਗੀ। ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਇਸ ਅਤਿ ਗੰਭੀਰ ਅਤੇ ਅਹਿਮ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੋੜੀਂਦੀਆਂ ਹਦਾਇਤਾਂ ਦੇਣ ਦੀ ਸਨਿਮਰ ਬੇਨਤੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ‘ਤੇ ਡੱਲੇਵਾਲ ਦਾ ਬਿਆਨ, ਕਿਹਾ- “ਜੇਕਰ ਸਿਹਤ ਠੀਕ ਹੋਈ ਤਾਂ ਜਾਵਾਂਗਾ”

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ...

ਸਕੂਲ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਤੇ ਡਿੱਗੀ ਗਾਜ਼, ਲਾਜ਼ਮੀ ਹੋਇਆ ਡੋਪ ਟੈਸਟ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ...

ਈਡੀ ਦੀ ਪੰਜਾਬ-ਹਰਿਆਣਾ ਚ 11 ਥਾਵਾਂ ‘ਤੇ ਛਾਪੇਮਾਰੀ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ-ਹਰਿਆਣਾ ਅਤੇ ਮੁੰਬਈ ਵਿੱਚ ਕੁੱਲ 11...

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ...

ਪੰਜਾਬ ਪੁਲਿਸ ਨੇ ਇਸ ਪਿੰਡ ਦੇ ਸਰਪੰਚ ਤੇ ਪੰਚ ਸਮੇਤ 16 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ !

ਲੁਧਿਆਣਾ ਵਿੱਚ ਕਾਰ ਲੁੱਟ ਦੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਟੀਮ ‘ਤੇ...

26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ

ਸੰਯੁਕਤ ਕਿਸਾਨ ਮੋਰਚਾ ਨੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ...

ਲੁਧਿਆਣਾ ‘ਚ ਪਹਿਲੀ ਵਾਰ ਮਹਿਲਾ ਦੇ ਸਿਰ ਸੱਜਿਆ ਮੇਅਰ ਦਾ ਤਾਜ, ਇੰਦਰਜੀਤ ਕੌਰ ਸੰਭਾਲਣਗੇ ਅਹੁਦਾ

ਲੁਧਿਆਣਾ ਵਾਸੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਦਰਅਸਲ, ਲੁਧਿਆਣਾ ਨਗਰ ਨਿਗਮ ਦੇ ਮੇਅਰ...

ਪਹਿਲੀਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਕਿਸੇ ਧੜੇ ਨੂੰ ਨਾ ਮਿਲ ਸਕਿਆ ਸਪੱਸ਼ਟ ਬਹੁਮਤ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਐਤਵਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਸਮਾਪਤ...

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਣਾਈ 14 ਸਾਲ ਦੀ ਸਜ਼ਾ , ਜਾਣੋਂ ਕੀ ਹੈ ਪੂਰਾ ਮਾਮਲਾ

 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਸ ਦੀ ਪਤਨੀ ਬੀਬੀ ਬੁਸ਼ਰਾ ਨੂੰ...