ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ’ਤੇ ਛਾਪੇਮਾਰੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ”ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਰ ਅਸੀਂ ਡਰਦੇ ਨਹੀਂ ਹਾਂ। ਸਾਡੇ ਮੰਤਰੀ ਅਤੇ ਮੈਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅੱਜ 2018 ਦੀ ਕਿਸੇ ਐਫਆਈਆਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਸ ਸਮੇਂ ਕੋਈ ਸੀਐਮ ਨਹੀਂ ਸੀ, ਇਹ ਸਾਨੂੰ ਦਬਾਉਣ ਦੀ ਕੋਸ਼ਿਸ਼ ਹੈ, ਪਰ ਅਸੀਂ ਕਿਸੇ ਤੋਂ ਡਰਨ ਵਾਲੇ ਨਹੀਂ ਹਾਂ।”
ਦੱਸ ਦੇਈਏ ਕਿ 18 ਜਨਵਰੀ ਦੀ ਸਵੇਰ ਈਡੀ ਨੇ ਮੋਹਾਲੀ ਸਮੇਤ ਕਰੀਬ 9 ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕੀਤੀ ਸੀ। ਦੱਸਿਆ ਗਿਆ ਕਿ ਨਾਜਾਇਜ਼ ਮਾਈਨਿੰਗ ਸਬੰਧੀ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਇਹ ਜਾਣਕਾਰੀ ਸਾਹਮਣੇ ਆਈ ਕਿ ਜਿਨ੍ਹਾਂ ਲੋਕਾਂ ‘ਤੇ ਛਾਪੇਮਾਰੀ ਹੋ ਰਹੀ ਹੈ, ਉਹ ਸੀਐਮ ਚੰਨੀ ਨਾਲ ਸਬੰਧਤ ਹਨ।












