November 5, 2026, 6:06 pm
----------- Advertisement -----------
HomeNewsLatest Newsਪਿੰਡ ਰੋਹਣੋ ਕਲਾਂ ਪੁਹੰਚੇ ਸੀ.ਐਮ ਚੰਨੀ ਨੇ ਕੇਜਰੀਵਾਲ 'ਤੇ ਵਿੰਨ੍ਹੇ ਨਿਸ਼ਾਨੇ

ਪਿੰਡ ਰੋਹਣੋ ਕਲਾਂ ਪੁਹੰਚੇ ਸੀ.ਐਮ ਚੰਨੀ ਨੇ ਕੇਜਰੀਵਾਲ ‘ਤੇ ਵਿੰਨ੍ਹੇ ਨਿਸ਼ਾਨੇ

Published on

----------- Advertisement -----------

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਨੂੰ ਹਵਾਈ ਮਹਿਲ ਨਹੀਂ ਵਿਖਾਉਣੇ ਚਾਹੀਦੇ ਅਤੇ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬੀ ਆਪਣੇ ਰਾਜ ਦੀ ਅਗਵਾਈ ਕਰਨ ਲਈ ਬਹੁਤ ਜ਼ਿਆਦਾ ਸਮਰੱਥ ਹਨ ਅਤੇ ਉਨ੍ਹਾਂ ਵਰਗੇ ਬਾਹਰੀ ਵਿਅਕਤੀ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਣਮੱਤਾ ਪੰਜਾਬੀ ਕਦੇ ਵੀ ਕੇਜਰੀਵਾਲ ਵਰਗੇ ਬਾਹਰੀ ਵਿਅਕਤੀ ਨੂੰ ਰਾਜ ਕਰਨ ਨਹੀਂ ਦੇਣਗੇ।


ਮੁੱਖ ਮੰਤਰੀ ਚੰਨੀ ਨੇ ਖੰਨਾ ਨੇੜੇ ਪਿੰਡ ਰੋਹਣੋ ਕਲਾਂ ਦੇ ਦੌਰੇ ਦੌਰਾਨ ਸਪੋਰਟਸ ਪਾਰਕ, ​​ਪੰਚਾਇਤ ਘਰ ਅਤੇ ਪਾਰਕ-ਕਮ-ਸੱਥ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ, ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।


ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਵਡੇਰੇ ਹਿੱਤ ਵਿੱਚ ਆਮ ਆਦਮੀ ਦੇ ਏਜੰਡੇ ਨੂੰ ਲਾਗੂ ਕਰ ਰਹੀ ਹੈ ਜਦਕਿ ਕੇਜਰੀਵਾਲ ਵਰਗੇ ਲੋਕ ਦਿੱਲੀ ਦੇ ‘ਆਮ ਆਦਮੀ’ ਦੀ ਬਿਹਤਰੀ ਲਈ ਕੰਮ ਕਰਨ ਦੀ ਬਜਾਏ ਪੰਜਾਬ ਦੇ ਲੋਕਾਂ ਨੂੰ ਚੰਨ ਦਿਵਾਉਣ ਦਾ ਵਾਅਦਾ ਕਰ ਰਹੇ ਹਨ।


ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਸਾਹਮਣੇ ਝੂਠ ਬੋਲਣ ਵਿੱਚ ਸਭ ਤੋਂ ਉੱਤਮ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ, ਜਿਸ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ “ਗਾਰੰਟੀ” ਦਿੱਤੀ ਸੀ ਕਿ ਉਹ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟ ਦੇਵੇਗਾ।
“ਅਤੇ ਜਦੋਂ ‘ਆਪ’ ਪੰਜਾਬ ਵਿੱਚ ਸਰਕਾਰ ਬਣਾਉਣ ਵਿੱਚ ਅਸਫਲ ਰਹੀ, ਉਸੇ ਕੇਜਰੀਵਾਲ ਨੇ ਅਦਾਲਤ ਵਿੱਚ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫੀ ਦੀ ਪੇਸ਼ਕਸ਼ ਕੀਤੀ, ਉਹ ਵੀ ‘ਆਪ’ ਦੇ ਲੈਟਰਹੈੱਡ ‘ਤੇ। ਜਿਹੜੇ ਪਰਿਵਾਰ ਨਸ਼ਿਆਂ ਕਾਰਨ ਆਪਣੇ ਪੁੱਤਰ ਗੁਆ ਚੁੱਕੇ ਹਨ, ਉਹ ਕੇਜਰੀਵਾਲ ਨੂੰ ਕਦੇ ਮੁਆਫ਼ ਨਹੀਂ ਕਰਨਗੇ।
ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਨਾ ਸਿਰਫ ਮਜੀਠੀਆ ਖਿਲਾਫ ਮੁਕੱਦਮਾ ਦਰਜ ਕੀਤਾ, ਸਗੋਂ ਉਸਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...

ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ’ਤੇ ਛਾਪੇ ਮਾਰ ਰਹੀਆਂ ਕੇਂਦਰੀ ਏਜੰਸੀਆਂ, ਕੁਝ ਨਹੀਂ ਲੱਭ ਰਿਹਾ: CM ਮਾਨ

ਚੰਡੀਗੜ੍ਹ, 4 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ...