September 27, 2026, 5:14 am
----------- Advertisement -----------
HomeNewsBreaking NewsCM ਕੇਜਰੀਵਾਲ ਨੂੰ ਫਿਲਹਾਲ ਨਹੀਂ ਮਿਲੀ ਕੋਈ ਰਾਹਤ, ਹਾਈਕੋਰਟ ਨੇ ਜ਼ਮਾਨਤ 'ਤੇ...

CM ਕੇਜਰੀਵਾਲ ਨੂੰ ਫਿਲਹਾਲ ਨਹੀਂ ਮਿਲੀ ਕੋਈ ਰਾਹਤ, ਹਾਈਕੋਰਟ ਨੇ ਜ਼ਮਾਨਤ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

Published on

----------- Advertisement -----------

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਅਜੇ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ। ਦਿੱਲੀ ਹਾਈ ਕੋਰਟ ਦੀ ਵੈਕੇਸ਼ਨ ਬੈਂਚ ਨੇ ਸ਼ੁੱਕਰਵਾਰ ਨੂੰ ਈਡੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਸੀਂ ਦਲੀਲਾਂ ‘ਤੇ ਵਿਚਾਰ ਕਰ ਰਹੇ ਹਾਂ। ਅਸੀਂ ਸੋਮਵਾਰ-ਮੰਗਲਵਾਰ (24 ਜਾਂ 25 ਜੂਨ) ਨੂੰ ਫੈਸਲਾ ਦੇਵਾਂਗੇ। ਉਦੋਂ ਤੱਕ ਰਾਉਸ ਐਵੇਨਿਊ ਕੋਰਟ ਦੇ ਫੈਸਲੇ ‘ਤੇ ਰੋਕ ਰਹੇਗੀ।
ਦੱਸ ਦਈਏ ਕਿ ਬੀਤੀ ਦਿਨ ਯਾਨੀ ਕਿ 20 ਜੂਨ ਨੂੰ ਰਾਤ 8 ਵਜੇ ਰਾਊਜ਼ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਜਸਟਿਸ ਨਿਆ ਬਿੰਦੂ ਦੀ ਬੈਂਚ ਨੇ ਕਿਹਾ ਸੀ ਕਿ ਈਡੀ ਕੋਲ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੋਈ ਸਿੱਧਾ ਸਬੂਤ ਨਹੀਂ ਹੈ। ਅਦਾਲਤ ਨੇ ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਜ਼ਮਾਨਤ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਸੀ।
ਇਸ ਤੋਂ ਬਾਅਦ ਈਡੀ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ 21 ਜੂਨ ਨੂੰ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ। ਜਸਟਿਸ ਸੁਧੀਰ ਜੈਨ ਅਤੇ ਜਸਟਿਸ ਰਵਿੰਦਰ ਡੁਡੇਜਾ ਦੀ ਬੈਂਚ ਵਿੱਚ ਈਡੀ ਦੇ ਵਕੀਲ ਐਸਵੀ ਰਾਜੂ ਨੇ ਕਿਹਾ ਕਿ ਹੇਠਲੀ ਅਦਾਲਤ ਦਾ ਫੈਸਲਾ ਸਹੀ ਨਹੀਂ ਹੈ। ਸਾਨੂੰ ਆਪਣੀਆਂ ਦਲੀਲਾਂ ਪੇਸ਼ ਕਰਨ ਲਈ ਪੂਰਾ ਸਮਾਂ ਨਹੀਂ ਮਿਲਿਆ। ਬੈਂਚ ਨੇ 5 ਘੰਟੇ ਦੀ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...