October 10, 2026, 5:18 am
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਮਾਨ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

Published on

----------- Advertisement -----------

ਲੁਧਿਆਣਾ, 2 ਅਗਸਤ (ਬਲਜੀਤ ਮਰਵਾਹਾ)- ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ ਨੇ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਕਟਰ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਲਈ ਖਰੀਦੇ ਗਏ ਹਨ ਜਿਨ੍ਹਾਂ ਵਿਚ ਬੀ.ਐਡ.ਆਰ. ਸ਼ਾਖਾ, ਓ.ਐਂਡ.ਐਮ. ਸ਼ਾਖਾ, ਸਿਹਤ ਸ਼ਾਖਾ, ਬਾਗਬਾਨੀ ਸ਼ਾਖਾ ਆਦਿ ਸ਼ਾਮਲ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਟਰੈਕਟਰ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ, ਕੂੜਾ-ਕਰਕਟ ਚੁੱਕਣ ਅਤੇ ਹੋਰ ਕਾਰਜਾਂ ਲਈ ਵਰਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਖੁੱਲ੍ਹੇਦਿਲ ਨਾਲ ਫੰਡ ਦੇਣ ਤੋਂ ਇਲਾਵਾ ਇਨ੍ਹਾਂ ਦੇ ਵਿਕਾਸ ਕਾਰਜਾਂ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...