September 11, 2026, 12:32 pm
----------- Advertisement -----------
HomeNewsLatest Newsਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, CCL ਮਨਜ਼ੂਰ ਹੁੰਦੇ...

ਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, CCL ਮਨਜ਼ੂਰ ਹੁੰਦੇ ਹੀ ਮੁੱਖ ਮੰਤਰੀ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗ

Published on

----------- Advertisement -----------

ਚੰਡੀਗੜ੍ਹ, 29 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਮਗਰੋਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਆਗਾਮੀ ਹਾੜ੍ਹੀ ਖ਼ਰੀਦ ਸੀਜ਼ਨ ਲਈ ਕਣਕ ਦੀ ਖ਼ਰੀਦ ਵਾਸਤੇ ਪੰਜਾਬ ਲਈ 29 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਆਗਾਮੀ ਸੀਜ਼ਨ ਲਈ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਦੇ 25,445 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰਨ ਉਤੇ ਤਸੱਲੀ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਆਰ.ਬੀ.ਆਈ. ਨੇ ਇਸ ਸੀਜ਼ਨ ਲਈ ਸੂਬਾ ਸਰਕਾਰ ਵੱਲੋਂ ਕੀਤੀ ਮੰਗ ਵਿੱਚੋਂ ਸੀ.ਸੀ.ਐਲ. ਦਾ ਵੱਡਾ ਹਿੱਸਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤਰੀਕੇ ਨਾਲ ਖ਼ਰੀਦਣਾ ਯਕੀਨੀ ਬਣਾਇਆ ਜਾਵੇ ਅਤੇ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕਿਹਾ ਕਿ ਪਹਿਲੀ ਅਪਰੈਲ ਤੋਂ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਤੋਂ ਹੀ ਜਿਣਸ ਦੀ ਅਦਾਇਗੀ ਜ਼ਰੂਰ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਉਪਜ ਦਾ ਹਰੇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਨਾਜ ਦੀ ਸੁਚਾਰੂ ਤਰੀਕੇ ਨਾਲ ਖ਼ਰੀਦ ਲਈ ਪਾਬੰਦ ਹੈ। ਜ਼ਿਕਰਯੋਗ ਹੈ ਕਿ ਕਣਕ ਦੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ 31 ਮਈ ਤੱਕ ਚੱਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...