ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 520 ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਨਵ ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧੀ ਸਮਾਗਮ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿੱਚ ਹੋਵੇਗਾ।ਇਹ ਸਮਾਗਮ ਸਵੇਰੇ 11.30 ਵਜੇ ਸ਼ੁਰੂ ਹੋਵੇਗਾ। ਸਮਾਗਮ ਵਾਲੀ ਥਾਂ ‘ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਮਾਗਮ ਵਿੱਚ ਮੁੱਖ ਮੰਤਰੀ ਤੋਂ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਸ਼ਾਮਲ ਹੋਣਗੇ।
ਦੱਸ ਦਈਏ ਕਿ ਜਦੋਂ ਤੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਉਦੋਂ ਤੋਂ ਲੈ ਕੇ ਹੁਣ ਤੱਕ ਸਰਕਾਰ ਦਾ ਦਾਅਵਾ ਹੈ ਕਿ 40 ਹਜ਼ਾਰ ਅਸਾਮੀਆਂ ‘ਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਸੀਐਮ ਭਗਵੰਤ ਮਾਨ ਪਿਛਲੇ ਕੁਝ ਦਿਨਾਂ ਤੋਂ ਸੂਬੇ ਤੋਂ ਬਾਹਰ ਸਨ। ਇਸ ਦੌਰਾਨ ਉਹ ਆਂਧਰਾ ਪ੍ਰਦੇਸ਼ ਦੇ ਦੌਰੇ ‘ਤੇ ਸਨ। ਹੁਣ ਉਹ ਮੁੜ ਸੂਬੇ ‘ਚ ਸਰਗਰਮ ਹੋ ਜਾਣਗੇ। ਇਸ ਤੋਂ ਬਾਅਦ ਉਹ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।
----------- Advertisement -----------
ਅੱਜ 520 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਮੁੱਖ ਮੰਤਰੀ ਮਾਨ
Published on
----------- Advertisement -----------
----------- Advertisement -----------












