September 15, 2026, 1:29 am
----------- Advertisement -----------
HomeNewsLatest Newsਕਮਿਸ਼ਨਰੇਟ ਅਤੇ ਦਿਹਾਤੀ ਪੁਲਿਸ ਵਲੋਂ ‘ਭਾਰਤ ਜੋੜੋ ਯਾਤਰਾ' ਦੇ ਮੱਦੇਨਜ਼ਰ ਟਰੈਫਿਕ ਬਦਲਵੇਂ...

ਕਮਿਸ਼ਨਰੇਟ ਅਤੇ ਦਿਹਾਤੀ ਪੁਲਿਸ ਵਲੋਂ ‘ਭਾਰਤ ਜੋੜੋ ਯਾਤਰਾ’ ਦੇ ਮੱਦੇਨਜ਼ਰ ਟਰੈਫਿਕ ਬਦਲਵੇਂ ਰੂਟਾਂ ਦਾ ਵੇਰਵਾ ਜਾਰੀ

Published on

----------- Advertisement -----------

ਜਲੰਧਰ, 13 ਜਨਵਰੀ : – ਜ਼ਿਲ੍ਹੇ ਵਿੱਚ 14 ਜਨਵਰੀ ਨੂੰ ਦਾਖਿਲ ਹੋ ਰਹੀ ‘ ਭਾਰਤ ਜੋੜੋ’ ਯਾਤਰਾ ਦੇ ਮੱਦੇਨਜ਼ਰ ਕਮਿਸ਼ਨਰੇਟ ਅਤੇ ਜ਼ਿਲ੍ਹਾ ਪੁਲਿਸ (ਦਿਹਾਤੀ) ਵਲੋਂ ਯਾਤਰਾ ਦੇ ਰੂਟ ’ਤੇ ਆਵਾਜਾਈ ਲਈ ਬਦਲਵੇਂ ਰੂਟਾਂ ਦਾ ਵੇਰਵਾ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 14 ਅਤੇ 15 ਜਨਵਰੀ ਨੂੰ ਪੁਲਿਸ ਵਲੋਂ ਜਾਰੀ ਰੂਟਾਂ ਨੂੰ ਹੀ ਅਪਣਾਉਣ ਤਾਂ ਜੋ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਦਿਹਾਤੀ ਪੁਲਿਸ ਵਲੋਂ ਜਾਰੀ ਆਵਾਜਾਈ ਦੇ ਬਦਲਵੇਂ ਪ੍ਰਬੰਧਾਂ ਅਨੁਸਾਰ 14 ਜਨਵਰੀ ਨੂੰ ਜਲੰਧਰ-ਫਗਵਾੜਾ ਤੋਂ ਲੁਧਿਆਣਾ ਜਾਣ ਵਾਲੀ ਟਰੈਫਿਕ ਕੋਨਿਕਾ ਰਿਜੋਰਟ ਤੋਂ ਬਾਈਪਾਸ ਬੰਗਾ, ਨਵਾਂ ਸ਼ਹਿਰ ਅਤੇ ਰਾਹੋਂ ਹੁੰਦੀ ਹੋਈ ਲੁਧਿਆਣਾ ਜਾਵੇਗੀ। ਇਸੇ ਤਰ੍ਹਾਂ ਲੁਧਿਆਣਾ ਤੋਂ ਜਲੰਧਰ ਆਉਣ ਵਾਲੀ ਟਰੈਫਿਕ ਲੁਧਿਆਣਾ ਤੋਂ ਵਾਇਆ ਸਿਧਵਾਂ ਬੇਟ, ਮਹਿਤਪੁਰ, ਨਕੋਦਰ ਹੁੰਦੀ ਹੋਈ ਜਲੰਧਰ ਪਹੁੰਚੇਗੀ। ਇਸੇ ਤਰ੍ਹਾਂ ਜਲੰਧਰ-ਫਗਵਾੜਾ ਤੋਂ ਲੁਧਿਆਣਾ ਜਾਣ ਵਾਲੇ ਛੋਟੇ ਵਹੀਕਲ (ਵਨ-ਵੇਅ) ਕੋਨਿਕਾ ਰਿਜੋਰਟ ਤੋਂ ਗੁਰਾਇਆਂ, ਫਿਲੌਰ ਅਤੇ ਲੁਧਿਆਣਾ ਜਾਣਗੇ।
ਕਮਿਸ਼ਨਰੇਟ ਪੁਲਿਸ ਵਲੋਂ ਜਾਰੀ ਆਵਾਜਾਈ ਦੇ ਬਦਲਵੇਂ ਰੂਟਾਂ ਅਨੁਸਾਰ 15 ਜਨਵਰੀ ਨੂੰ ਲੁਧਿਆਣਾ-ਫਗਵਾੜਾ ਤੋਂ ਹੁਸ਼ਿਆਰਪੁਰ ਜਾਣ ਵਾਲੀ ਟਰੈਫਿਕ ਫਗਵਾੜਾ ਤੋਂ ਮੇਹਟੀਆਣਾ ਹੁੰਦੀ ਹੋਈ ਹੁਸ਼ਿਆਰਪੁਰ ਪਹੁੰਚੇਗੀ। ਲੁਧਿਆਣਾ-ਫਗਵਾੜਾ ਤੋਂ ਅੰਮ੍ਰਿਤਸਰ ਜਾਣ ਵਾਲੀ ਟਰੈਫਿਕ ਫਗਵਾੜਾ ਤੋਂ ਮੇਹਟੀਆਣਾ, ਆਦਮਪੁਰ, ਭੋਗਪੁਰ ਤੋਂ ਟਾਂਡਾ , ਸ੍ਰੀ ਹਰਗੋਬਿੰਦਪੁਰ ਤੋਂ ਅੰਮ੍ਰਿਤਸਰ ਪਹੁੰਚੇਗੀ। ਲੁਧਿਆਣਾ ਤੋਂ ਜਲੰਧਰ, ਕਪੂਰਥਲਾ ਆਉਣ ਵਾਲੀ ਹੈਵੀ ਟਰੈਫਿਕ ਫਿਲੌਰ ਤੋਂ ਨਕੋਦਰ ਹੁੰਦੀ ਹੋਈ ਜਲੰਧਰ, ਕਪੂਰਥਲਾ ਪਹੁੰਚੇਗੀ। ਇਸੇ ਤਰ੍ਹਾਂ ਲੁਧਿਆਣਾ-ਫਗਵਾੜਾ ਤੋਂ ਜਲੰਧਰ ਤੇ ਕਪੂਰਥਲਾ ਨੂੰ ਆਉਣ ਵਾਲੀ ਟਰੈਫਿਕ ਫਗਵਾੜਾ ਸ਼ੂਗਰ ਮਿਲ ਚੌਕ ਤੋਂ ਸਤਨਾਮਪੁਰਾ ਹੁੰਦੀ ਹੋਈ ਜੰਡਿਆਲਾ ਤੋਂ ਜਮਸ਼ੇਰ ਤੋਂ 66 ਫੁੱਟੀ ਰੋਡ ਰਾਹੀਂ ਜਲੰਧਰ ਪਹੁੰਚੇਗੀ। ਜਲੰਧਰ ਤੋਂ ਫਗਵਾੜਾ ਜਾਣ ਵਾਲੀ ਟਰੈਫਿਕ 66 ਫੁੱਟੀ ਰੋਡ ਜਲੰਧਰ ਤੋਂ ਜਮਸ਼ੇਰ, ਜੰਡਿਆਲਾ ਤੋਂ ਸਤਨਾਮਪੁਰਾ ਹੋ ਕੇ ਫਗਵਾੜਾ ਪਹੁੰਚੇਗੀ। ਇਸੇ ਤਰ੍ਹਾਂ ਹੁਸ਼ਿਆਰਪੁਰ ਤੋਂ ਜਲੰਧਰ ਆਉਣ ਵਾਲੀ ਟਰੈਫਿਕ ਆਦਮਪੁਰ ਤੋਂ ਜੰਡੂਸਿੰਘਾ, ਲੰਮਾ ਪਿੰਡ ਚੌਕ ਤੋਂ ਵਾਈ ਪੁਆਇੰਟ ਭਗਤ ਸਿੰਘ ਕਲੋਨੀ-ਮਕਸੂਦਾਂ ਚੌਕ ਤੋਂ ਵਰਕਸ਼ਾਪ ਚੌਕ ਹੁੰਦੀ ਹੋਈ ਜਲੰਧਰ ਪਹੁੰਚੇਗੀ। ਜਲੰਧਰ ਤੋਂ ਪਠਾਨਕੋਟ ਜਾਣ ਵਾਲੀ ਟਰੈਫਿਕ ਪਠਾਨਕੋਟ ਚੌਕ ਫਲਾਈ ਓਵਰ ਤੋਂ ਕਰਤਾਰਪੁਰ, ਬਿਆਸ, ਬਟਾਲਾ ਤੋਂ ਗੁਰਦਾਸਪੁਰ ਤੋਂ ਪਠਾਨਕੋਟ ਪਹੁੰਚੇਗੀ।
ਕਮਿਸ਼ਨਰੇਟ ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ 15 ਜਨਵਰੀ ਨੂੰ ਸਵੇਰੇ 7 ਵਜੇ ਤੋਂ ਯਾਤਰਾ ਦੀ ਸਮਾਪਤੀ ਤੱਕ ਡਾਈਵਰਟ ਕੀਤੇ ਰੂਟਾਂ ਨੂੰ ਹੀ ਅਪਣਾਇਆ ਜਾਵੇ। ਟਰੈਫਿਕ ਦੇ ਬਦਲਵੇਂ ਰੂਟਾਂ ਸਬੰਧੀ ਵਧੇਰੇ ਜਾਣਕਾਰੀ/ਸਹਾਇਤਾ ਲਈ ਟਰੈਫਿਕ ਪੁਲਿਸ ਦੇ ਹੈਲਪਲਾਈਨ ਨੰਬਰ 0181-2227296 ਅਤੇ 98763-00923 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...