September 21, 2026, 2:44 am
----------- Advertisement -----------
HomeNewsBreaking Newsਜੇ ਕਾਂਗਰਸ ਭ੍ਰਿਸ਼ਟ ਤੇ ਮਾੜੀ ਕਾਰਗੁਜ਼ਾਰੀ ਵਾਲਿਆਂ ਨੂੰ ਬਦਲਣ ਲਈ ਗੰਭੀਰ ਹੈ...

ਜੇ ਕਾਂਗਰਸ ਭ੍ਰਿਸ਼ਟ ਤੇ ਮਾੜੀ ਕਾਰਗੁਜ਼ਾਰੀ ਵਾਲਿਆਂ ਨੂੰ ਬਦਲਣ ਲਈ ਗੰਭੀਰ ਹੈ ਤਾਂ ਘੱਟੋ ਘੱਟ 70 ਵਿਧਾਇਕ ਬਦਲਣੇ ਪੈਣਗੇ : ਸੁਖਬੀਰ ਬਾਦਲ

Published on

----------- Advertisement -----------
  • ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਸਰਹੱਦੀ ਪੱਟੀ ਵਿਚ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ ਦਾ ਦੁਆਇਆ ਭਰੋਸਾ

ਭੋਆ (ਪਠਾਨਕੋਟ), 30 ਦਸੰਬਰ 2021 – ਸ਼੍ਰੋਮਣੀ ਅਕਾਲੀ ਨੂੰ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਪਾਰਟੀ ਆਪਣੇ ਭ੍ਰਿਸ਼ਟ ਤੇ ਦਾਗੀ ਆਗੂ ਬਦਲਣ ਤੇ ਚੰਗੀ ਕਾਰਗੁਜ਼ਾਰੀ ਵਾਲਿਆਂ ਨੁੰ ਟਿਕਟਾਂ ਨਾਲ ਨਿਵਾਜਣ ਪ੍ਰਤੀ ਸੰਜੀਦਾ ਹੈ ਤਾਂ ਇਸਨੂੰ ਘੱਟੋ ਘੱਟ ਆਪਣੇ 70 ਵਿਧਾਇਕ ਬਦਲਣੇ ਪੈਣਗੇ।

ਅਕਾਲੀ ਦਲ ਦੇ ਪ੍ਰਧਾਨ, ਜੋ ਬਸਪਾ ਦੇ ਉਮੀਦਵਾਰ ਰਾਕੇਸ਼ ਕੁਮਾਰ ਮੇਜੋਤਰਾ ਦੇ ਹੱਕ ਵਿਚ ਵਿਸ਼ਾਲ ਰੈਲੀ ਨੁੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਕਿਹਾ ਕਿ ਕਾਂਗਰਸ ਸਿਰਫ ਆਪਣੇ 22 ਵਿਧਾਇਕਾਂ ਸਿਰ ਦੋਸ਼ ਮੜ੍ਹ ਕੇ ਆਪਣੇ ਦਾਗ ਨਹੀਂ ਧੋ ਸਕਦੀ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਇਸਦੇ ਘੱਟ ਤੋਂ ਘੱਟ 70 ਵਿਧਾਇਕਾਂ ’ਤੇ ਲੋਕਾਂ ਤੋਂ ਪੈਸੇ ਇਕੱਠੇ ਕਰਨ ਅਤੇ ਸ਼ਰਾਬ ਤੇ ਰੇਤ ਮਾਫੀਆ ਚਲਾਉਣ ਦਾ ਦੋਸ਼ ਹੈ ਜਿਵੇਂ ਕਿ ਭੋਆ ਦੇ ਵਿਧਾਇਕ ਜੋਗਿੰਦਰ ਪਾਲ ’ਤੇ ਵੀ ਹੈ। ਉਹਨਾਂ ਕਿਹਾ ਕਿ ਅਜਿਹੇ ਲੋਕਾਂ ਨੁੰ ਬਖਸ਼ਿਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਅਸੀਂ ਕਾਂਗਰਸ ਦੀ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਲਈ ਕਮਿਸ਼ਨ ਗਠਿਤ ਕਰਾਂਗੇ ਤੇ ਯਕੀਨੀ ਬਣਾਵਾਂਗੇ ਕਿ ਜਿਹੜੇ ਵਿਧਾਇਕਾਂ ਨੇ ਭ੍ਰਿਸ਼ਟਾਚਾਰ ਕੀਤਾ ਤੇ ਜਿਹਨਾਂ ਨੇ ਨਿਰਦੋਸ਼ ਲੋਕਾਂ ਦੇ ਖਿਲਾਫ ਝੂਠੇ ਕੇਸ ਦਰਜ ਕਰਵਾਏ, ਉਹਨਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭੋਆ ਹਲਕੇ ਤੇ ਸਮੁੱਚੇ ਪਠਾਨਕੋਟ ਜ਼ਿਲ੍ਹੇ, ਜੋ ਪਹਿਲਾਂ ਭਾਜਪਾ ਦੇ ਹਿੱਸੇ ਸੀ, ਵਿਚ ਸੀਮਤ ਵਿਕਾਸ ਹੋਇਆ ਹੈ। ਉਹਨਾਂ ਕਿਹਾ ਕਿ ਅਸੀਂ ਇਸਦੇ ਤਰੁੱਟੀਪੂਰਨ ਵਿਕਾਸ ਨੁੰ ਦਰੁੱਸਤ ਕਰਨ ਵਾਸਤੇ ਵਚਨਬੱਧ ਹਾਂ। ਅਸੀਂ ਭੋਆ ਵਰਗੇ ਸਰਹੱਦੀ ਇਲਾਕਿਆਂ ਦੇ ਵਿਕਾਸ ਵਾਸਤੇ ਵਿਸ਼ੇਸ਼ ਸਕੀਮਾਂ ਲਿਆਵਾਂਗੇ। ਇਹਨਾਂ ਇਲਾਕਿਆਂ ਵਿਚ ਰੋਜ਼ਗਾਰ ਦੇ ਵਿਸ਼ੇਸ਼ ਮੌਕੇ ਸਿਰਜੇ ਜਾਣਗੇ। ਉਹਨਾਂ ਕਿਹਾ ਕਿ ਉਹ ਪਠਾਨਕੋਟ ਦੇ ਵਿਕਾਸ ਦੀ ਆਪ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ । ਉਹਨਾਂ ਕਿਹਾ ਕਿ ਇਸ ਇਲਾਕੇ ਨੂੰ ਬਾਗਬਾਨੀ ਤੇ ਸੈਰ ਸਪਾਟੇ ਦਾ ਹੱਬ ਬਣਾਇਆ ਜਾ ਸਕਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸਿੱਖਿਆ ’ਤੇ ਧਿਆਨ ਕੇਂਦਰਤ ਕਰੇਗੀ ਅਤੇ ਹਰ ਬਲਾਕ ਵਿਚ ਮੈਗਾ ਸਕੂਲ ਖੋਲ੍ਹੇ ਜਾਣਗੇ। ਉਹਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਹਰ ਬਲਾਕ ਵਿਚ ਅਤਿ ਆਧੁਨਿਕ ਸਹੂਲਤਾਂ ਵਾਲੇ ਮੈਗਾ ਸਕੂਲ ਖੋਲ੍ਹੇ ਜਾਣ। ਉਹਨਾਂ ਕਿਹਾ ਕਿ ਇਸ ਤਰੀਕੇ ਅਸੀਂ ਸੀਮਤ ਸਹੂਲਤਾਂ ਵਾਲੇ ਤੇ ਅਧਿਆਪਕਾਂ ਦੀ ਘਾਟ ਵਾਲੇ ਛੋਟੇ ਸਕੂਲ ਬੰਦ ਕਰ ਦਿਆਂਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਗਠਜੋੜ ਸਰਕਾਰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਸਾਰੀਆਂ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕਰੇਗੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਲਈ ਭਾਰਤ ਅਤੇ ਵਿਦੇਸ਼ਾਂ ਵਿਚ ਉਚੇਰੀ ਸਿੱਖਿਆ ਹਾਸਲ ਕਰਨ ਵਾਸਤੇ 10 ਲੱਖ ਰੁਪਏ ਦਾ ਵਿਆਜ਼ ਮੁਕਤ ਸਟੂਡੈਂਟ ਲੋਨ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨੌਜਵਾਨ ਉਦਮੀਆਂ ਨੁੰ ਵਿਆਜ਼ ਮੁਕਤ 5 ਲੱਖ ਰੁਪਏ ਤੱਕ ਦਾ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਇਥੇ ਤਾਰਾਗੜ੍ਹ ਕਸਬੇ ਵਿਚ ਯੂਥ ਅਕਾਲੀ ਦਲ ਤੇ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਕਾਰਕੁੰਨਾਂ ਨੇ ਨਿੱਘਾ ਸਵਾਗਤ ਕੀਤਾ। ਇਹ ਨੌਜਵਾਨ ਉਹਨਾਂ ਨੁੰ ਤਾਰਾਗੜ੍ਹ ਅਨਾਜ ਮੰਡੀ ਵਿਚ ਰੈਲੀ ਵਾਸਤੇ ਪੰਡਾਲ ਤੱਕ ਲੈ ਕੇ ਗਏ। ਰਸਤੇ ਵਿਚ ਉਹਨਾਂ ’ਤੇ ਫੁੱਲ ਪੱਤੀਆਂ ਦੀ ਵਰਖਾ ਕੀਤੀ ਗਈ ਤੇ ਹਾਰ ਪਾਏ ਗਏ। ਉਹਨਾਂ ਨੇ ਹਲਕੇ ਦੇ ਦੌਰੇ ਦੌਰਾਨ ਵੱਖ ਵੱਖ ਗੁਰਦੁਆਰਾ ਸਾਹਿਬਾਨ ਤੇ ਮੰਦਿਰਾਂ ਵਿਚ ਮੱਥਾ ਵੀ ਟੇਕਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਤੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਵੀ ਪਾਰਟੀ ਪ੍ਰਧਾਨ ਦੇ ਨਾਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...