November 14, 2026, 4:05 am
----------- Advertisement -----------
HomeNewsLatest Newsਬੱਗਾ ਦੀ ਗ੍ਰਿਫਤਾਰੀ 'ਤੇ ਹੰਗਾਮਾ: ਕਾਂਗਰਸ-ਭਾਜਪਾ ਆਗੂਆਂ ਵਲੋਂ ਕਾਰਵਾਈ ਬਦਲੇ ਦੀ ਸਿਆਸਤ...

ਬੱਗਾ ਦੀ ਗ੍ਰਿਫਤਾਰੀ ‘ਤੇ ਹੰਗਾਮਾ: ਕਾਂਗਰਸ-ਭਾਜਪਾ ਆਗੂਆਂ ਵਲੋਂ ਕਾਰਵਾਈ ਬਦਲੇ ਦੀ ਸਿਆਸਤ ਕਰਾਰ

Published on

----------- Advertisement -----------

ਪੰਜਾਬ ਪੁਲਿਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਖਲਬਲੀ ਮਚ ਗਈ ਹੈ। ਭਾਜਪਾ ਅਤੇ ਕਾਂਗਰਸ ਦੇ ਨੇਤਾਵਾਂ ਨੇ ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੇ ਨਾਲ ਹੀ ਇਸ ਕਾਰਵਾਈ ਨੂੰ ਬਦਲੇ ਦੀ ਰਾਜਨੀਤੀ ਵੀ ਕਿਹਾ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਬਦਲੇ ਦੀ ਰਾਜਨੀਤੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੇ ਦਿਨ ਨੂੰ ਪੰਜਾਬ ਪੁਲਿਸ ਲਈ ਦੁੱਖ ਦਾ ਦਿਨ ਦੱਸਿਆ ਹੈ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਪੁਲਿਸ ਦਾ ਅਕਸ ਖ਼ਰਾਬ ਕਰਨ ਦਾ ਦੋਸ਼ ਲਾਇਆ ਹੈ।
ਭਾਜਪਾ ਦੇ ਵਿਧਾਇਕ ਅਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ‘ਆਪ’ ਸਰਕਾਰ ਪੰਜਾਬ ਪੁਲਿਸ ਨੂੰ ਬਦਲਾ ਲੈਣ ਅਤੇ ਗੁੰਡਾਗਰਦੀ ਲਈ ਵਰਤ ਰਹੀ ਹੈ।
ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਾਜਪਾ ਦੇ ਬੁਲਾਰੇ ਤਜਿੰਦਰ ਬੱਗਾ ਨੂੰ ਗ੍ਰਿਫਤਾਰ ਕਰਨ ਦਾ ਸਾਰਾ ਤਮਾਸ਼ਾ ਦਿੱਲੀ ‘ਚ ‘ਆਪ’ ਆਗੂਆਂ ਵੱਲੋਂ ਬਦਲੇ ਦੀ ਰਾਜਨੀਤੀ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਬਜਾਏ ਪ੍ਰਸ਼ਾਸਨ ’ਤੇ ਧਿਆਨ ਦੇਣਾ ਚਾਹੀਦਾ ਹੈ।
ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਲਈ ਦੁੱਖ ਦਾ ਦਿਨ ਹੈ। ਭਗਵੰਤ ਮਾਨ ਭੋਲਾ ਹੈ ਤੇ ਅਰਵਿੰਦ ਕੇਜਰੀਵਾਲ ਤਾਨਾਸ਼ਾਹ ਹੈ। ਕੁਰੂਕਸ਼ੇਤਰ ਵਿੱਚ ਸਾਡੀ ਪੁਲਿਸ ਨੂੰ ‘ਅਗਵਾ’ ਦੇ ‘ਦੋਸ਼ੀ’ ਵਜੋਂ ਰੱਖਿਆ ਗਿਆ ਹੈ। ਅਜਿਹੀ ਸ਼ਰਮਨਾਕ ਸਥਿਤੀ ਵਿੱਚ ਪਾਉਣ ਦੀ ਜ਼ਿੰਮੇਵਾਰੀ ਪੁਲਿਸ ਦੀ ਤੈਅ ਹੋਣੀ ਚਾਹੀਦੀ ਹੈ।
ਸਿੱਧੂ ਨੇ ਕਿਹਾ ਕਿ ਤਜਿੰਦਰ ਬੱਗਾ ਕਿਸੇ ਵੱਖਰੀ ਪਾਰਟੀ ਦੇ ਹੋ ਸਕਦੇ ਹਨ, ਵਿਚਾਰਧਾਰਕ ਮਤਭੇਦ ਹੋ ਸਕਦੇ ਹਨ। ਪਰ ਸਭ ਤੋਂ ਵੱਡਾ ਗੁਨਾਹ ਸਿਆਸੀ ਬਦਲਾਖੋਰੀ ਲਈ ਪੰਜਾਬ ਪੁਲਿਸ ਰਾਹੀਂ ਨਿੱਜੀ ਖਾਤਿਆਂ ਦਾ ਨਿਪਟਾਰਾ ਕਰਨਾ ਹੈ। ਪੰਜਾਬ ਪੁਲਿਸ ਦਾ ਸਿਆਸੀਕਰਨ ਕਰਕੇ ਅਕਸ ਖਰਾਬ ਕਰਨਾ ਬੰਦ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...