July 1, 2026, 1:11 am
----------- Advertisement -----------
HomeNewsLatest Newsਪੰਜਾਬ ਵਿਧਾਨਸਭਾ ਚੋਣਾਂ: ਕਾਂਗਰਸ ਨੇ ਕੱਟੀ ਇਨ੍ਹਾਂ ਵਿਧਾਇਕਾਂ ਦੀ ਟਿਕਟ

ਪੰਜਾਬ ਵਿਧਾਨਸਭਾ ਚੋਣਾਂ: ਕਾਂਗਰਸ ਨੇ ਕੱਟੀ ਇਨ੍ਹਾਂ ਵਿਧਾਇਕਾਂ ਦੀ ਟਿਕਟ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 4 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ।ਪਹਿਲੀ ਸੂਚੀ ਵਿੱਚ ਹੀ ਕਾਂਗਰਸ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਸੀਐਮ ਚਰਨਜੀਤ ਚੰਨੀ, ਐਮਪੀ ਪ੍ਰਤਾਪ ਬਾਜਵਾ, ਸਾਬਕਾ ਸੀਐਮ ਰਾਜਿੰਦਰ ਕੌਰ ਭੱਠਲ ਸਮੇਤ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਟਿਕਟਾਂ ਦਾ ਐਲਾਨ ਕਰ ਦਿੱਤਾ ਹੈ।

ਇਨ੍ਹਾਂ ਵਿਧਾਇਕਾਂ ਦੀ ਕੱਟੀ ਟਿਕਟ

  1. ਮੋਗਾ ਸੀਟ ਤੋਂ ਵਿਧਾਇਕ ਹਰਜੋਤ ਕਮਲ ਦੀ ਥਾਂ ਬਾਲੀਵੁੱਡ ਸਟਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ ਹੈ।
  2. ਮਲੋਟ ਤੋਂ ਮੌਜੂਦਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਥਾਂ ਰੁਪਿੰਦਰ ਕੌਰ ਰੂਬੀ ਨੂੰ ਟਿਕਟ ਦਿੱਤੀ ਗਈ ਹੈ। ਰੂਬੀ ਪਹਿਲਾਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਸੀ, ਜੋ ਬਾਅਦ ‘ਚ ਕਾਂਗਰਸ ‘ਚ ਸ਼ਾਮਲ ਹੋ ਗਈ ਸੀ।
  3. ਸ੍ਰੀ ਹਰਗੋਬਿੰਦਪੁਰ ਤੋਂ ਬਲਵਿੰਦਰ ਲਾਡੀ ਦੀ ਟਿਕਟ ਰੱਦ ਹੋ ਗਈ। ਲਾਡੀ ਦੀ ਥਾਂ ਮਨਦੀਪ ਸਿੰਘ ਰੰਗੜ ਨੰਗਲ ਨੂੰ ਟਿਕਟ ਦਿੱਤੀ ਗਈ ਹੈ। ਲਾਡੀ ਕੁਝ ਦਿਨ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸਨ ਪਰ 6 ਦਿਨਾਂ ਬਾਅਦ ਹੀ ਕਾਂਗਰਸ ‘ਚ ਵਾਪਸ ਆ ਗਏ ਸਨ।
  4. ਬੱਲੂਆਣਾ ਤੋਂ ਵਿਧਾਇਕ ਨੱਥੂਰਾਮ ਦੀ ਟਿਕਟ ਕੱਟ ਦਿੱਤੀ ਗਈ ਹੈ। ਉਨ੍ਹਾਂ ਦੀ ਥਾਂ ਰਜਿੰਦਰ ਕੌਰ ਨੂੰ ਟਿਕਟ ਦਿੱਤੀ ਗਈ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...