November 14, 2026, 6:27 am
----------- Advertisement -----------
HomeNewsBreaking Newsਪਾਰਟੀ 'ਚ ਟੁੱਟ ਦੇ ਡਰ ਤੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ...

ਪਾਰਟੀ ‘ਚ ਟੁੱਟ ਦੇ ਡਰ ਤੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ ‘ਚ ਦੇਰੀ ਕਰ ਰਹੀ ਕਾਂਗਰਸ – ਭਗਵੰਤ ਮਾਨ

Published on

----------- Advertisement -----------

… 5 ਫਰਵਰੀ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ, ਕਾਂਗਰਸ ਨੂੰ ਡਰ ਹੈ ਕਿ ਜੇਕਰ ਮੁੱਖ ਮੰਤਰੀ ਚਿਹਰਾ ਐਲਾਨ ਕੀਤਾ ਤਾਂ ਵਿਰੋਧੀ ਧੜੇ ਦੇ ਉਮੀਦਵਾਰ ਨਾਮਜ਼ਦਗੀਆਂ ਵਾਪਸ ਲੈ ਲੈਣਗੇ- ਭਗਵੰਤ ਮਾਨ
……’ਆਪ’ ਦੇ ਮੁੱਖਮੰਤਰੀ ਸਰਵੇ ‘ਤੇ ਕਾਂਗਰਸ ਉਠਾ ਰਹੀ ਸੀ ਸਵਾਲ, ਹੁਣ ਕਰ ਰਹੀ ਸਾਡੀ ਨਕਲ – ਭਗਵੰਤ ਮਾਨ

ਚੰਡੀਗੜ੍ਹ, 3 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ‘ਚ ਟੁੱਟ ਦੇ ਡਰ ਕਾਰਨ ਪੰਜਾਬ ‘ਚ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ‘ਚ ਦੇਰ ਕਰ ਰਹੀ ਹੈ। ਕਾਂਗਰਸ ਹਾਰ ਦੇ ਡਰ ਤੋਂ ਬੌਖਲਾ ਗਈ ਹੈ। ਉਨ੍ਹਾਂ ਨੂੰ ਕੁੱਝ ਵੀ ਸੁੱਝ ਨਹੀਂ ਰਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਇਆ ਜਾਵੇ। ਕਾਂਗਰਸ ਹਾਈਕਮਾਂਡ ਅਜੇ ਵੀ ਇਸ ਸ਼ੰਕੇ ਵਿੱਚ ਹੈ ਕਿ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇ ਜਾਂ ਦੂਜੇ ਸੂਬਿਆਂ ਵਾਂਗ ਪੰਜਾਬ ਵਿੱਚ ਵੀ ਦੋ-ਤਿੰਨ ਨੇਤਾਵਾਂ ਦੇ ਨਾਂ ’ਤੇ ਚੋਣ ਲੜੇ।

ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੂਡ ਦੇਖ ਕੇ ਕਾਂਗਰਸ ਚਿੰਤਾ ਵਿੱਚ ਡੁੱਬ ਗਈ ਹੈ। ਸਾਰੇ ਮੀਡੀਆ ਸਰਵੇਖਣਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਦੇਖ ਕਾਂਗਰਸ ਬੌਖਲਾ ਗਈ ਹੈ ਅਤੇ ਪਾਰਟੀ ‘ਚ ਫੁੱਟ ਕਾਰਨ ਆਪਣੇ ਕਿਸੇ ਵੀ ਆਗੂ ਨੂੰ ਸਿੱਧੇ ਤੌਰ ‘ਤੇ ਅੱਗੇ ਨਹੀਂ ਕਰ ਰਹੀ। ਮਾਨ ਨੇ ਕਿਹਾ ਕਿ 5 ਫਰਵਰੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖਰੀ ਦਿਨ ਹੈ। ਇਸੇ ਲਈ ਕਾਂਗਰਸ ਨੇ ਆਪਣੇ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਲਈ 6 ਫਰਵਰੀ ਦਾ ਦਿਨ ਰੱਖਿਆ ਹੈ। ਕਾਂਗਰਸ ਨੂੰ ਡਰ ਹੈ ਕਿ ਜੇਕਰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਪਹਿਲਾਂ ਕਰ ਦਿੱਤਾ ਗਿਆ ਤਾਂ ਉਨ੍ਹਾਂ ਦੀ ਪਾਰਟੀ (ਕਾਂਗਰਸ) ‘ਚ ਵਿਰੋਧੀ ਧੜਿਆਂ ਦੇ ਉਮੀਦਵਾਰ ਵੱਡੀ ਗਿਣਤੀ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲੈਣਗੇ ਅਤੇ ਉਮੀਦਵਾਰੀ ਛੱਡ ਦੇਣਗੇ।

ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਲਈ ਕਾਂਗਰਸ ਦੇ ਸਰਵੇ ‘ਤੇ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਆਮ ਆਦਮੀ ਪਾਰਟੀ ਵੱਲੋਂ ਜਨਤਾ ਤੋਂ ਲਈ ਗਈ ਰਾਇ ‘ਤੇ ਕਾਂਗਰਸੀ ਆਗੂ ਸਵਾਲ ਚੁੱਕਦੇ ਸਨ ਅਤੇ ਇਸ ਨੂੰ ਫਰਜ਼ੀ ਦੱਸਦੇ ਸਨ। ਹੁਣ ਆਮ ਆਦਮੀ ਪਾਰਟੀ ਦੀ ਨਕਲ ਕਰਕੇ ਕਾਂਗਰਸ ਖੁਦ ਸਰਵੇ ਕਰਵਾ ਰਹੀ ਹੈ। ਕਾਂਗਰਸ ਹਰ ਮਾਮਲੇ ਵਿੱਚ ਪਹਿਲਾਂ ਸਾਡੇ ‘ਤੇ ਸਵਾਲ ਕਰਦੀ ਹੈ, ਫਿਰ ਸਾਡੀ ਨਕਲ ਕਰਦੀ ਹੈ। ਮਾਨ ਨੇ ਕਿਹਾ ਕਿ ਹੁਣ ਲੋਕਾਂ ਨੇ ਕਾਂਗਰਸ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਲਈ ਪੂਰੀ ਤਰ੍ਹਾਂ ਦ੍ਰਿੜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...