September 4, 2026, 1:48 am
----------- Advertisement -----------
HomeNewsLatest Newsਕਾਂਗਰਸ ਨੇ ਪੰਜਾਬ ਨੂੰ ਪੰਜ ਸਾਲ ਵਿੱਚ ਦੋ ਬੇਈਮਾਨ ਮੁੱਖ ਮੰਤਰੀ ਦਿੱਤੇ...

ਕਾਂਗਰਸ ਨੇ ਪੰਜਾਬ ਨੂੰ ਪੰਜ ਸਾਲ ਵਿੱਚ ਦੋ ਬੇਈਮਾਨ ਮੁੱਖ ਮੰਤਰੀ ਦਿੱਤੇ – ਭਗਵੰਤ ਮਾਨ

Published on

----------- Advertisement -----------

ਸੰਗਰੂਰ : – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਪੂਰੀ ਤਰਾਂ ਮਾਫੀਆ ਦਾ ਕਬਜ਼ਾ ਸੀ ਅਤੇ ਰੇਤ ਅਤੇ ਨਸਅਿਾਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਲਈ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਸੀ। ਕਾਂਗਰਸ ਨੇ ਆਪਣੇ ਪੰਜ ਸਾਲ ਦੇ ਰਾਜ ਦੌਰਾਨ ਪੰਜਾਬ ਨੂੰ ਦੋ ਬੇਈਮਾਨ ਮੁੱਖ ਮੰਤਰੀ ਦਿੱਤੇ। ਪਿਛਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਫੀਆ ਨੂੰ ਹੱਲਾਸੇਰੀ ਦੇਣ ਲਈ ਕਈ ਮਾਫੀਆ ਨਾਲ ਜੁੜੇ ਲੋਕਾਂ ਨੂੰ ਆਪਣੀ ਕੈਬਨਿਟ ਵਿੱਚ ਸਾਮਲ ਕੀਤਾ ਅਤੇ ਉਨਾਂ ਦੀ ਸਰਪ੍ਰਸਤੀ ਕੀਤੀ। ਦੂਜਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਰਿਸਤੇਦਾਰਾਂ ਰਾਹੀਂ ਖੁਦ ਰੇਤ ਮਾਫੀਆ ਨੂੰ ਚਲਾਉਂਦਾ ਸੀ। ਸ਼ੁਕਰਵਾਰ ਨੂੰ ਆਪਣੇ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਨੇ ਉਪਰੋਕਤ ਗੱਲਾਂ ਮਾਨ ਨੇ ਕਹੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚੰਨੀ ‘ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਕੈਪਟਨ ਨੇ ਕਾਂਗਰਸ ਪਾਰਟੀ ਨੂੰ ਬਚਾਉਣ ਲਈ ਪੰਜਾਬ ਨੂੰ ਬਰਬਾਦ ਕਰ ਦਿੱਤਾ। ਕੈਪਟਨ ਨੇ ਖੁਦ ਕਿਹਾ ਹੈ ਕਿ ਕਾਂਗਰਸ ਦੀ ਇੱਜਤ ਬਚਾਉਣ ਲਈ ਅਸੀਂ ਆਪਣੀ ਸਰਕਾਰ ‘ਚ ਸਾਮਲ ਮਾਫੀਆ ਦੇ ਦੋਸੀ ਆਗੂਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਸੀ। ਇਸ ਦਾ ਸਪੱਸਟ ਮਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੁਕਰੇ ਲਾਕੇ ਆਪਣੀ ਪਾਰਟੀ ਕਾਂਗਰਸ ਨੂੰ ਪਹਿਲ ਦਿੱਤੀ।

ਈਡੀ ਵੱਲੋਂ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੀ ਗ੍ਰਿਫਤਾਰੀ ‘ਤੇ ਮਾਨ ਨੇ ਕਿਹਾ ਕਿ ਚੰਨੀ ਨੇ ਖੁਦ ਕਬੂਲ ਕੀਤਾ ਹੈ ਕਿ ਉਹ ਆਪਣੇ ਪਰਿਵਾਰ ਵੱਲੋਂ ਕੀਤੇ ਭ੍ਰਿਸਟਾਚਾਰ ‘ਤੇ ਨਜਰ ਨਹੀਂ ਰੱਖ ਸਕੇ। ਇਸ ਦਾ ਸਪੱਸਟ ਮਤਲਬ ਇਹ ਹੈ ਕਿ ਉਨਾਂ ਦੇ ਪਰਿਵਾਰ ਅਤੇ ਰਿਸਤੇਦਾਰਾਂ ਨੇ ਭ੍ਰਿਸਟਾਚਾਰ ਕੀਤਾ ਅਤੇ ਰੇਤ ਮਾਫੀਆ ਅਤੇ ਤਬਾਦਲੇ-ਪੋਸਟਿੰਗਾਂ ਰਾਹੀਂ ਕਰੋੜਾਂ ਰੁਪਏ ਕਮਾਏ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਸਿਰਫ ਆਮ ਆਦਮੀ ਹੋਣ ਦਾ ਨਾਟਕ ਕਰਦੇ ਹਨ। ਆਮ ਆਦਮੀ ਦੇ ਕੋਲ ਬੇਹਿਸਾਬ ਕਰੋੜਾਂ ਰੁਪਏ ਨਹੀਂ ਹੁੰਦੇ। ਚੰਨੀ ਨੇ ਸੱਤਾ ‘ਚ ਆਉਣ ਤੋਂ ਬਾਅਦ ਖੁਦ ਆਪਣੇ ਨਾਲ ਨਾਲ ਆਪਣੇ ਕਈ ਕਰੀਬੀਆਂ ਅਤੇ ਰਿਸਤੇਦਾਰਾਂ ਨੂੰ ਵੀ ਕਰੋੜਪਤੀ ਬਣਾ ਦਿੱਤਾ।

ਮਾਨ ਨੇ ਕਿਹਾ ਕਿ ਹਨੀ ਮੁੱਖ ਮੰਤਰੀ ਚੰਨੀ ਦਾ ਸਿਰਫ ਭਤੀਜਾ ਹੀ ਨਹੀਂ ਸੀ, ਉਹ ਉਨਾਂ ਦਾ ਕਾਰੋਬਾਰੀ ਭਾਈਵਾਲ ਸੀ। ਉਸ ਰਾਹੀਂ ਸਾਰਾ ਪੈਸਾ ਚੰਨੀ ਤੱਕ ਪਹੁੰਚਦਾ ਸੀ। ਹਰ ਮੌਕੇ ‘ਤੇ ਹਨੀ ਉਨਾਂ ਦੇ ਨਾਲ ਹੁੰਦਾ ਸੀ। ਮੁੱਖ ਮੰਤਰੀ ਚੰਨੀ ਨੇ ਉਨਾਂ ਨੂੰ ਵੀਆਈਪੀ ਸੁਰੱਖਿਆ ਦਿੱਤੀ ਹੋਈ ਸੀ। ਉਨਾਂ ਸਵਾਲ ਕੀਤਾ ਕਿ ਉਨਾਂ ਦਾ ਭਤੀਜਾ ਹਨੀ ਜਦੋਂ ਕੋਈ ਸੰਵਿਧਾਨਕ ਅਹੁਦਾ ਨਹੀਂ ਸੰਭਾਲ ਰਿਹਾ ਸੀ ਤਾਂ ਉਨਾਂ ਨੂੰ ਇਸ ਹੈਸੀਅਤ ਨਾਲ ਇੰਨੀ ਵੱਡੀ ਸੁਰੱਖਿਆ ਮਿਲੀ ਹੋਈ ਸੀ। ਇਸ ਦਾ ਸਪੱਸਟ ਮਤਲਬ ਹੈ ਕਿ ਭਤੀਜੇ ਰਾਹੀਂ ਮੁੱਖ ਮੰਤਰੀ ਚੰਨੀ ਖੁਦ ਆਪਣੇ ਪੈਸੇ ਕਮਾਉਂਦੇ ਸਨ।

ਮਾਨ ਨੇ ਕਿਹਾ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ ‘ਤੇ ਵੀ ਛਾਪਾ ਮਾਰਿਆ ਸੀ। ਈਡੀ ਨੂੰ ਕੇਜਰੀਵਾਲ ਦੇ ਘਰ ਤੋਂ ਈਡੀ ਨੂੰ ਸਿਰਫ ਦਸ ਮਫਲਰ ਮਿਲੇ। ਦੂਜੇ ਪਾਸੇ ਕਾਂਗਰਸ ਦੇ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਘਰ ਈਡੀ ਨੂੰ ਛਾਪੇਮਾਰੀ ਦੌਰਾਨ 10 ਕਰੋੜ ਮਿਲੇ। ਇਹੀ ਫਰਕ ਹੈ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿੱਚ। ਅਸੀਂ ਜਨਤਾ ਦੇ ਪੈਸੇ ਨਾਲ ਜਨਤਾ ਨੂੰ ਸਹੂਲਤਾਂ ਪ੍ਰਦਾਨ ਕਰਦੇ ਹਾਂ। ਕਾਂਗਰਸੀ ਨੇਤਾ ਜਨਤਾ ਦੇ ਪੈਸੇ ਆਪਣੇ ਘਰਾਂ ਵਿੱਚ ਜਮਾਂ ਕਰਦੇ ਹਨ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਚੋਣ ਵਿੱਚ ਕਾਂਗਰਸ ਦੀ ਇਸ ਲੁੱਟ ਦਾ ਜਵਾਬ ਦੇਣਗੇ। ਲੋਕਾਂ ਨੇ ਕਾਂਗਰਸ ਨੂੰ ਝੂਠੇ ਵਾਅਦਿਆਂ ਅਤੇ ਭ੍ਰਿਸਟਾਚਾਰ ਦਾ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...