August 18, 2026, 12:33 pm
----------- Advertisement -----------
HomeNewsLatest Newsਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਕੀਤਾ ਤਬਾਹ...

ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਕੀਤਾ ਤਬਾਹ : ਹਰਪਾਲ ਚੀਮਾ

Published on

----------- Advertisement -----------

ਬਿਨਾਂ ਕੋਈ ਵਿਚਾਰ ਕੀਤੇ ਸੀਐਮ ਚੰਨੀ ਨੇ ਬੀਮਾ ਕੰਪਨੀ ਦਾ ਠੇਕਾ ਕੀਤਾ ਰੱਦ : ਹਰਪਾਲ ਚੀਮਾ

  • ਬੇਕਾਬੂ ਹੋਈ ਆਯੁਸ਼ਮਾਨ ਯੋਜਨਾ: ਨਿੱਜੀ ਹਸਪਤਾਲ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਕਰ ਰਹੇ ਹਨ ਇਨਕਾਰ

ਚੰਡੀਗੜ੍ਹ, 12 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਤਰਸਯੋਗ ਹਾਲਤ ਨੂੰ ਲੈ ਕੇ ਕਾਂਗਰਸ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਹਰਪਾਲ ਚੀਮਾ ਨੇ ਕਿਹਾ, “ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਉਪਲਬਧਤਾ ਕਿਸੇ ਤੋਂ ਛੁਪੀ ਹੋਈ ਨਹੀਂ ਹੈ, ਪਰ ਪਿਛਲੇ ਕੁਝ ਮਹੀਨਿਆਂ ਵਿੱਚ ਇਹ ਉਸ ਵੇਲੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈ ਹੈ, ਜਦੋਂ ਚੰਨੀ ਸਰਕਾਰ ਨੇ ਬਿਨਾਂ ਕੋਈ ਹੋਰ ਦੂਸਰਾ ਵਿਚਾਰ ਕੀਤੇ ਬੀਮਾ ਕੰਪਨੀ ਦੇ ਠੇਕੇ ਨੂੰ ਰੱਦ ਕਰ ਦਿੱਤਾ। ਜਿਸ ਰਾਹੀਂ ਲੋਕਾਂ ਨੂੰ ਆਯੁਸ਼ਮਾਨ ਯੋਜਨਾ (5 ਲੱਖ ਸਿਹਤ ਕਵਰ ਕਾਰਡ) ਦਾ ਲਾਭ ਮਿਲਦਾ ਹੈ।”

ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ‘ਚ ਹਰਪਾਲ ਚੀਮਾ ਨੇ ਕਿਹਾ ਕਿ ਆਯੂਸ਼ਮਾਨ ਯੋਜਨਾ ਦਾ ਕੰਟਰੋਲ ਸੂਬਾ ਸਰਕਾਰ ਕੋਲ ਹੈ, ਪੰਜਾਬ ਸਰਕਾਰ ਬੀਮਾ ਕੰਪਨੀਆਂ ਨੂੰ ਠੇਕੇ ਦਿੰਦੀ ਹੈ, ਜਿਸ ਰਾਹੀਂ ਲੋਕ ਇਸ ਸਕੀਮ ਤੱਕ ਪਹੁੰਚ ਕਰ ਸਕਦੇ ਹਨ ਅਤੇ 5 ਲੱਖ ਰੁਪਏ ਤੱਕ ਦੀਆਂ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਚੰਨੀ ਸਰਕਾਰ ਨੇ 29 ਦਸੰਬਰ 2021 ਨੂੰ ਐਸਬੀਆਈ ਜਨਰਲ ਇੰਸ਼ੋਰੈਂਸ ਨਾਲ ਪੁਰਾਣਾ ਇਕਰਾਰਨਾਮਾ ਖਤਮ ਕਰ ਦਿੱਤਾ ਹੈ। ਇਸ ਤੋਂ ਬਾਅਦ ਕੋਈ ਨਵਾਂ ਕਰਾਰ ਵੀ ਨਹੀਂ ਕੀਤਾ ਗਿਆ। ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ‘ਪ੍ਰਾਈਵੇਟ ਪਲੇਅਰਜ਼’ ਨੂੰ ਫਾਇਦਾ ਪਹੁੰਚਾਉਣ ਲਈ ਅਕਾਲੀ ਅਤੇ ਕਾਂਗਰੇਸ ਸਰਕਾਰਾਂ ਨੇ ਪਹਿਲਾਂ ਹੀ ਪੰਜਾਬ ਦੀ ਜਨਤਕ ਸਿਹਤ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ ਹੈ ਅਤੇ ਹੁਣ ਪ੍ਰਾਈਵੇਟ ਹਸਪਤਾਲ ਆਯੂਸ਼ਮਾਨ ਸਕੀਮ ਤਹਿਤ ਮਰੀਜ਼ਾਂ ਦਾ ਇਲਾਜ ਜਾਂ ਦਾਖਲਾ ਨਹੀਂ ਕਰ ਰਹੇ ਹਨ, ਕਿਉਂਕਿ ਬੀਮਾ ਕੰਪਨੀ ਦੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਅੱਜ ਗਰੀਬ ਅਤੇ ਆਮ ਲੋਕ ਸਰਕਾਰੀ ਹਸਪਤਾਲਾਂ ਵਿੱਚ ਨਹੀਂ ਜਾ ਸਕਦੇ ਕਿਉਂਕਿ ਇੱਥੇ ਹੁਣ ਕੋਈ ਸੇਵਾ ਉਪਲਬਧ ਨਹੀਂ ਹੈ ਅਤੇ ਚੰਨੀ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਸਕੀਮ ਬੰਦ ਕਰਨ ਤੋਂ ਬਾਅਦ ਉਹ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਨਹੀਂ ਜਾ ਸਕਦੇ। ਉਨ੍ਹਾਂ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਮੰਤਰੀ ਓਪੀ ਸੋਨੀ ਨੂੰ ਸਵਾਲ ਕੀਤਾ ਕਿ ਜਦੋਂ ਉਹ ਨਵਾਂ ਠੇਕਾ ਲੈਣ ਦੀ ਦਲੀਲ ਦੇਕੇ ਪਿਛਲਾ ਠੇਕਾ ਰੱਦ ਕਰ ਰਹੇ ਸਨ ਤਾਂ ਕੀ ਉਨ੍ਹਾਂ ਪੰਜਾਬ ਦੇ ਲੱਖਾਂ ਗਰੀਬ ਲੋਕਾਂ ਬਾਰੇ ਇੱਕ ਪਲ ਲਈ ਵੀ ਕਿਉਂ ਨਹੀਂ ਸੋਚਿਆ? ਉਨ੍ਹਾਂ ਕਿਹਾ ਕਿ ਇਸ ‘ਦਲਦਲ’ ਵਿੱਚ ਫ਼ਸੇ ਪੰਜਾਬ ਦੇ ਇਨ੍ਹਾਂ ਲੋਕਾਂ ਦੇ ਦੁੱਖ ਦੀ ਇਸ ਪੀੜਾ ਲਈ ਕੌਣ ਜ਼ਿੰਮੇਵਾਰ ਹੋਵੇਗਾ।

ਹਰਪਾਲ ਚੀਮਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਸਰਕਾਰ ਬਣਦੇ ਹੀ ਸਿਹਤ ਸੇਵਾਵਾਂ ਨਾਲ ਸਬੰਧਤ ਆਪਣੀ ਦੂਜੀ ਗਾਰੰਟੀ ਨੂੰ ਲਾਗੂ ਕਰੇਗੀ। ਚੀਮਾ ਨੇ ਕਿਹਾ ਕਿ ਪੰਜਾਬ ਦੀ ਸਿਹਤ ਵਿਵਸਥਾ ਵਿੱਚ ਸੁਧਾਰ ਦੀ ਲੋੜ ਹੈ ਅਤੇ ਸਿਰਫ਼ ‘ਆਪ’ ਹੀ ਅਜਿਹਾ ਕਰਨ ਦੇ ਸਮਰੱਥ ਹੈ, ਜਿਵੇਂ ਅਸੀਂ ਦਿੱਲੀ ਵਿੱਚ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਸਿਹਤ ਖੇਤਰ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਲਾਪਰਵਾਹ ਚੰਨੀ ਸਰਕਾਰ ਨੇ ਜਨਤਾ ਦਾ ਖਿਆਲ ਕੀਤੇ ਬਿਨਾਂ ਬੀਮਾ ਕੰਪਨੀ ਨਾਲ ਕੀਤਾ ਇਕਰਾਰਨਾਮਾ ਰੱਦ ਕਰ ਦਿੱਤਾ, ਫਿਰ ਉਸ ਦੀ ਥਾਂ ‘ਤੇ ਕਿਸੇ ਹੋਰ ਕੰਪਨੀ ਨਾਲ ਨਵਾਂ ਇਕਰਾਰਨਾਮਾ ਵੀ ਨਹੀਂ ਕੀਤਾ, ਕਿਉਂਕਿ ਉਸ (ਚੰਨੀ) ਨੂੰ ਸੂਬੇ ਦੇ ਆਮ ਲੋਕਾਂ ਦੀ ਸਿਹਤ ਲਈ ਕੋਈ ਪੀੜਾ ਅਤੇ ਕੋਈ ਸੋਚ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...