November 17, 2026, 2:18 pm
----------- Advertisement -----------
HomeNewsLatest Newsਕਾਂਗਰਸ ਨੇ ਮਹੱਲਾ ਵਾਲੇ ਰਾਜੇ ਨੂੰ ਹਟਾ ਕੇ ਕੋਠੀਆਂ ਵਾਲੇ ਨੂੰ ਰਾਜਾ...

ਕਾਂਗਰਸ ਨੇ ਮਹੱਲਾ ਵਾਲੇ ਰਾਜੇ ਨੂੰ ਹਟਾ ਕੇ ਕੋਠੀਆਂ ਵਾਲੇ ਨੂੰ ਰਾਜਾ (ਮੁੱਖ ਮੰਤਰੀ) ਬਣਾਇਆ ਸੀ, ਉਹ ਵੀ ਫ਼ੇਲ੍ਹ ਹੋ ਗਿਆ ਤਾਂ ਇੱਕ ਹੋਰ ਰਾਜਾ (ਰਾਜਾ ਵੜਿੰਗ) ਪੇਸ਼ ਕਰ ਦਿੱਤਾ : ਮਾਲਵਿੰਦਰ ਕੰਗ

Published on

----------- Advertisement -----------

-ਕਾਂਗਰਸ ਵੰਡਿਆ ਹੋਇਆ ਅਤੇ ਕਲੇਸ਼ ਗ੍ਰਸਤ ਘਰ, ਜਿਸ ਨੂੰ ਪੰਜਾਬ ਦੇ ਲੋਕਾਂ ਨੇ ਬੁਰੀ ਤਰ੍ਹਾਂ ਨਿਕਾਰਿਆ: ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ, 22 ਅਪ੍ਰੈਲ 2022 : – ਆਮ ਆਦਮੀ ਪਾਰਟੀ (ਆਪ) ਨੇ ਵਿਧਾਇਕ ਅਮਰਿੰਦਰ ਸਿੰਘ (ਰਾਜਾ ਵੜਿੰਗ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ  ਅਹੁਦਾ ਸੰਭਾਲਣ ’ਤੇ ਵਧਾਈਆਂ ਦਿੱਤੀਆਂ ਹਨ ਅਤੇ ਉਮੀਦ ਪ੍ਰਗਟ ਕੀਤੀ ਹੈ ਕਿ ਕਾਂਗਰਸ ਸੂਬੇ ਵਿੱਚ ਵਿਰੋਧੀ ਧਿਰ ਵਜੋਂ ਉਸਾਰੂ ਭੂਮਿਕਾ ਨਿਭਾਏਗੀ। ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਰਾਜਨੀਤਿਕ ਵਿਰੋਧ ਧਿਰ ਦਾ ਪ੍ਰਮੁੱਖ ਰੋਲ ਹੁੰਦਾ ਹੈ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਉਮੀਦ ਕਰਦੀ ਹੈ ਕਿ ਕਾਂਗਰਸ ਸੂਬੇ ਦੇ ਸਰਬਪੱਖੀ ਵਿਕਾਸ ਲਈ ਇੱਕ ਸੁਚੱਜੀ ਵਿਰੋਧੀ ਧਿਰ ਦੀ ਭੂਮਿਕਾ ਅਦਾ ਕਰੇਗੀ। ਇਸ ਮੌਕੇ ਪਾਰਟੀ ਦੇ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਐਡਵੋਕੇਟ ਰਵਿੰਦਰ ਸਿੰਘ ਵੀ ਹਾਜਰ ਸਨ। 

ਮਾਲਵਿੰਦਰ ਸਿੰਘ ਕੰਗ ਨੇ ਅੱਗੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਮੀਦ ਕਰਦੀ ਹੈ ਕਿ ਕਾਂਗਰਸ ਵਿਰੋਧੀ ਧਿਰ ਵਜੋਂ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਏਗੀ, ਪਰ ਰਾਜਾ ਵੜਿੰਗ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ ਕਾਂਗਰਸੀ ਆਗੂਆਂ ਦੀ ਆਪਸੀ ਪਾਟੋਧਾੜ ਲੋਕਾਂ ਸਾਹਮਣੇ ਉਜਾਗਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਵੰਡਿਆਂ ਹੋਇਆ ਘਰ ਬਣ ਗਈ ਹੈ, ਕੁੱਝ ਆਗੂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਚੱਲਦੇ ਹਨ ਅਤੇ ਕੁੱਝ ਕੁ ਨੇਤਾ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਖੜ੍ਹੇ ਹਨ। ਜਦੋਂ ਰਾਜਾ ਵੜਿੰਗ ਅਹੁਦਾ ਸੰਭਾਲ ਰਹੇ ਹਨ ਤਾਂ ਕਾਂਗਰਸ ਦਫ਼ਤਰ ਅੱਗੇ ਨਵਜੋਤ ਸਿੰਘ ਸਿੱਧੂ ਬੇਗਾਨਿਆਂ ਵਾਲਾ ਵਰਤਾਓ ਕਰ ਰਹੇ ਸਨ ਅਤੇ ਦੋਸ਼ ਲਾ ਰਹੇ ਸਨ ਕਿ ਜਿਨ੍ਹਾਂ ਭ੍ਰਿਸ਼ਟ ਆਗੂ ਕਾਰਨ ਕਾਂਗਰਸ ਹਾਰੀ ਹੈ,ਉਹੀ ਆਗੂ ਰਾਜਾ ਵੜਿੰਗ ਦੀ ਸਟੇਜ ’ਤੇ ਬੈਠੇ ਹਨ।

ਕੰਗ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਮਹੱਲਾ ਵਾਲੇ ਰਾਜੇ ਨੂੰ ਹਟਾ ਕੇ ਕੋਠੀਆਂ ਵਾਲੇ ਨੂੰ ਰਾਜਾ (ਮੁੱਖ ਮੰਤਰੀ) ਬਣਾਇਆ ਸੀ, ਪਰ ਜਦੋਂ ਉਹ ਵੀ ਫੇਲ ਹੋ ਗਿਆ ਤਾਂ ਇੱਕ ਹੋਰ ਰਾਜਾ (ਰਾਜਾ ਵੜਿੰਗ) ਪੇਸ਼ ਕਰ ਦਿੱਤਾ। ਜਿਸ ਦੇ ਪਹਿਲੇ ਸਮਾਗਮ ’ਚ ਹੀ ਕਾਂਗਰਸੀ ਵਰਕਰਾਂ ਨੂੰ ਭਾਰੀ ਨਿਰਾਸਾ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਸਮੇਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਭਾਸ਼ਣ ’ਚ ਤਿੰਨ ਡੀਜ਼ ਦਾ ਜ਼ਿਕਰ ਕੀਤਾ ਹੈ ਅਤੇ ਦਾਅਵਾ ਕੀਤਾ ਕਿ ਇਨਾਂ ਤਿੰਨ ਡੀਜ਼ ਨੂੰ ਅਪਣਾ ਕੇ ਕਾਂਗਰਸ ਸੂਬੇ ’ਚ ਮੁੱੜ ਖੜ੍ਹੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਨਾਂ ਤਿੰਨ ਡੀਜ਼ ਵਿਚੋਂ ਇੱਕ ਡੀ ਦਾ ਮਤਲਬ ‘ਡੀਵਾਈਡ’ ਹੈ, ਜੋ ਕਾਂਗਰਸ ’ਤੇ ਪੂਰੀ ਤਰ੍ਹਾਂ ਢੁਕਦਾ ਹੈ। ਅੱਜ ਕਾਂਗਰਸ ਵੰਡਿਆ ਹੋਇਆ ਅਤੇ ਕਲੇਸ਼ ਗ੍ਰਸਤ ਘਰ ਹੈ, ਜਿਸ ਨੂੰ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਨਿਕਾਰ ਚੁੱਕੇ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...