November 17, 2026, 9:05 am
----------- Advertisement -----------
HomeNewsLatest Newsਕਾਂਗਰਸ ਨੇ ਹਮੇਸ਼ਾ ਹੀ ਲੋਕਤੰਤਰ ਦੇ ਘਾਣ ਨੂੰ ਹੱਸ ਕੇ ਸਵੀਕਾਰ ਕੀਤਾ...

ਕਾਂਗਰਸ ਨੇ ਹਮੇਸ਼ਾ ਹੀ ਲੋਕਤੰਤਰ ਦੇ ਘਾਣ ਨੂੰ ਹੱਸ ਕੇ ਸਵੀਕਾਰ ਕੀਤਾ ਹੈ : ਮਲਵਿੰਦਰ ਕੰਗ

Published on

----------- Advertisement -----------

ਚੰਡੀਗੜ੍ਹ, ਸਤੰਬਰ 25 : – ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਵੱਲੋਂ ਰਾਜਪਾਲ ਦੀ ‘ਸ਼ਲਾਘਾ’ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਪੂਰੀ ਤਰ੍ਹਾਂ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਕਾਂਗਰਸੀ ਲੋਕਤੰਤਰ ਦੇ ਘਾਣ ਨੂੰ ਹਮੇਸ਼ਾ ਤੋਂ ਹੀ ਹੱਸ ਕੇ ਸਵੀਕਾਰ ਕਰਦੇ ਰਹੇ ਹਨ।

ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, “ਕਾਸ਼! ਰਾਜਾ ਵੜਿੰਗ ਜੀ ਨੇ ਇਹ ਫ਼ਿਕਰਮੰਦੀ ਉਦੋਂ ਦਿਖਾਈ ਹੁੰਦੀ ਜਦੋਂ ਭਾਜਪਾ ਅਸੰਵਿਧਾਨਿਕ ਤਰੀਕੇ ਨਾਲ ਇਹਨਾਂ ਦੀਆਂ ਸੂਬਾ ਸਰਕਾਰਾਂ ਤੋੜ ਰਹੀ ਸੀ। ਭਾਜਪਾ ਨੇ ਲੋਕਤੰਤਰ ਦੀਆਂ ਧੱਜੀਆਂ ਉਡਾ, ਕਾਂਗਰਸ ਦੇ ਵਿਧਾਇਕਾਂ ਨੂੰ ਖਰੀਦ ਕੇ ਲੋਕਾਂ ਦੇ ਫ਼ਤਵੇ ਨਾਲ ਬਣੀਆਂ ਸਰਕਾਰਾਂ ਡੇਗ ਦਿੱਤੀਆਂ। ਪਰ, ਕਾਂਗਰਸੀ ਲੋਕਤੰਤਰ ਦੀ ਰੱਖਿਆ ਕਰਨ ਬਜਾਏ ਚੁੱਪਚਾਪ ਇਹ ਤਮਾਸ਼ਾ ਦੇਖਦੇ ਰਹੇ।”

ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਕਿਸ ਮੂੰਹ ਨਾਲ ਕਿਸੇ ਨੂੰ ਲੋਕਤੰਤਰ ਅਤੇ ਸੰਵਿਧਾਨ ਦੀ ਸਿੱਖਿਆ ਦੇਣਗੇ ਜਿਨ੍ਹਾਂ ਆਪ ਹਮੇਸ਼ਾ ਆਮ ਲੋਕਾਂ ਅਤੇ ਸੰਵਿਧਾਨ ਦੀ ਭਾਵਨਾ ਦੇ ਖਿਲਾਫ ਨਿੱਜੀ ਹਿੱਤਾਂ ਲਈ ਕੰਮ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...