October 12, 2026, 2:36 pm
----------- Advertisement -----------
HomeNewsLatest Newsਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਾਂਗਰਸ: ਰਾਘਵ...

ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਾਂਗਰਸ: ਰਾਘਵ ਚੱਢਾ

Published on

----------- Advertisement -----------

ਚੰਡੀਗੜ੍ਹ, 22 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੱਮਦ ਮੁਸਤਫ਼ਾ ਦੇ ਭੜਕਾਊ ਬਿਆਨ ‘ਝਾੜੂ ਵਾਲਿਆਂ ਨੂੰ ਘਰ ’ਚ ਵੜ ਕੇ ਮਾਰਾਂਗੇ’ ਬਾਰੇ ਸਖ਼ਤ ਨਰਾਜ਼ਗੀ ਜਤਾਈ ਹੈ ਅਤੇ ਕਿਹਾ ਕਿ ਕਾਂਗਰਸ ਇੱਕ ਸਾਜਿਸ਼ ਦੇ ਤਹਿਤ ਚੋਣਾ ਸਮੇਂ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕਾਂਗਰਸੀ ਆਗੂ ਅਤੇ ਉਸ ਦੇ ਸਲਾਹਕਾਰ ਅਜਿਹੇ ਭੜਕਾਊ ਬਿਆਨ ਦੇ ਰਹੇ ਹਨ। ਇਸ ਤਰ੍ਹਾਂ ਦੇ ਬਿਆਨ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖ਼ਿਲਾਫ਼ ਹੈ।

ਚੱਢਾ ਨੇ ਦੋਸ਼ ਲਾਇਆ ਕਿ ਮੁਸਤਫ਼ਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵਾਂ ਦੇ ਕਰੀਬੀ ਹਨ। ਚੰਨੀ ਅਤੇ ਸਿੱਧੂ ਦੇ ਇਸ਼ਾਰੇ ’ਤੇ ਹੀ ਮੁਸਤਫ਼ਾ ਨੇ ਅਜਿਹਾ ਬਿਆਨ ਦਿੱਤਾ ਹੈ। ਅਜਿਹੇ ਬਿਆਨਾਂ ਤੋਂ ਕਾਂਗਰਸ ਅਤੇ ਉਸ ਦੇ ਆਗੂਆਂ ਦੀ ਸੋਚ ਦਾ ਪਤਾ ਚੱਲਦਾ ਹੈ। ਚੱਢਾ ਨੇ ਅਪੀਲ ਕੀਤੀ ਕਿ ਚੋਣ ਕਮਿਸ਼ਨ ਨੂੰ ਮੁਸਤਫ਼ਾ ਦੇ ਭੜਕਾਊ ਬਿਆਨ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਚੋਣਾ ਸਮੇਂ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਮੁਸਤਫ਼ਾ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ।
ਚੱਢਾ ਨੇ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਸ਼ਾਂਤੀ ਦੀ ਜ਼ਰੂਰਤ ਹੈ।

ਅੱਜ ਪੰਜਾਬ ਨੂੰ ਬੋਲਣ ਵਾਲੇ ਲੋਕਾਂ ਦੀ ਨਹੀਂ, ਬਲਕਿ ਜੋੜਨ ਵਾਲੇ ਲੋਕਾਂ ਦੀ ਜ਼ਰੂਰਤ ਹੈ। ਇਸ ਤਰ੍ਹਾਂ ਦੇ ਭੜਕਾਊ ਬਿਆਨ ਸਮਾਜ ਨੂੰ ਸਿਰਫ਼ ਤੇ ਸਿਰਫ਼ ਨੁਕਸਾਨ ਹੀ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ’ਚ ਸੁਧਾਰ ਕਰੇਗੀ ਅਤੇ ਸਮਾਜ ਦੀ ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ’ਤੇ ਕਾਰਵਾਈ ਕਰਕੇ ਲੋਕਾਂ ਦੀ ਸੁਰੱਖਿਆ ਪੱਕੀ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...