June 29, 2026, 3:47 am
----------- Advertisement -----------
HomeNewsLatest Newsਚੰਡੀਗੜ੍ਹ 'ਚ ਮਹਿੰਗਾਈ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ: ਨਵਜੋਤ ਸਿੱਧੂ ਨੇ 'ਮਾਨ ਸਰਕਾਰ'...

ਚੰਡੀਗੜ੍ਹ ‘ਚ ਮਹਿੰਗਾਈ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ: ਨਵਜੋਤ ਸਿੱਧੂ ਨੇ ‘ਮਾਨ ਸਰਕਾਰ’ ਤੇ ਸਾਧਿਆ ਨਿਸ਼ਾਨਾ

Published on

----------- Advertisement -----------

ਚੰਡੀਗੜ੍ਹ : – ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਨੇ ਮਹਿੰਗਾਈ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਰੰਧਾਵਾ, ਪ੍ਰਗਟ ਸਿੰਘ ਸਮੇਤ ਕਈ ਦਿੱਗਜ ਆਗੂ ਧਰਨੇ ਵਿੱਚ ਪੁੱਜੇ। ਸਾਬਕਾ ਸੀਐਮ ਚਰਨਜੀਤ ਚੰਨੀ ਧਰਨੇ ਵਿੱਚ ਨਹੀਂ ਆਏ। ਉਹ ਦਿੱਲੀ ‘ਚ ਰਾਹੁਲ ਗਾਂਧੀ ਨੂੰ ਮਿਲਣ ਗਏ ਸਨ। ਧਰਨੇ ਵਿੱਚ ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਹਾਰੀ ਜ਼ਰੂਰ ਹੈ ਪਰ ਮਰੀ ਨਹੀਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁੰਡਾਗਰਦੀ ‘ਤੇ ਉਤਰ ਆਈ ਹੈ। ਉਹ ਧਮਕੀਆਂ ਦੇ ਰਹੀ ਹੈ। ਉਹ ਡਰਾ ਧਮਕਾ ਕੇ ਕਤਲੋਗਾਰਤ ‘ਤੇ ਉਤਰ ਆਏ ਹਨ।
ਸਿੱਧੂ ਨੇ ਕਿਹਾ ਕਿ 3 ਮਹੀਨਿਆਂ ‘ਚ ਆਮ ਆਦਮੀ ਪਾਰਟੀ ਬਿਖਰ ਜਾਵੇਗੀ। ਉਨ੍ਹਾਂ ਕਿਹਾ ਕਿ ਆਗੂਆਂ ਨੂੰ ਵਰਕਰਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਸਭ ਤੋਂ ਮਾੜੀ ਸਥਿਤੀ ਵਰਕਰ ਦਾ ਗੁੱਸੇ ਵਿੱਚ ਆ ਕੇ ਘਰ ਬੈਠਣ ਦਾ ਹੈ। ਸਿੱਧੂ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਨੂੰ ਸ਼ਰੇਆਮ ਕਤਲ ਕੀਤਾ ਜਾ ਰਿਹਾ ਹੈ।
ਪੰਜਾਬ ਵਿੱਚ ਇਸ ਸਮੇਂ ਕਾਂਗਰਸ ਨੂੰ ਸੂਬਾ ਪ੍ਰਧਾਨ ਦੀ ਉਡੀਕ ਹੈ। ਚੋਣ ਹਾਰ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਦਾ ਅਸਤੀਫਾ ਲੈ ਲਿਆ ਹੈ। ਇਸ ਦੇ ਬਾਵਜੂਦ ਸਿੱਧੂ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਹ ਪੰਜਾਬ ਦੇ ਲੁਧਿਆਣਾ, ਪਟਿਆਲਾ, ਕਪੂਰਥਲਾ ਦਾ ਦੌਰਾ ਕਰ ਚੁੱਕੇ ਹਨ ਅਤੇ ਸਮਰਥਕਾਂ ਨੂੰ ਮਿਲ ਰਹੇ ਹਨ। ਇਸ ਤੋਂ ਇਲਾਵਾ ਗੁਰਦਾਸਪੁਰ ਅਤੇ ਬਹਿਬਲ ਕਲਾਂ ਵੀ ਪ੍ਰਦਰਸ਼ਨ ਲਈ ਗਏ ਹਨ। ਉਨ੍ਹਾਂ ਦੇ ਸਮਰਥਕਾਂ ਦਾ ਤਰਕ ਹੈ ਕਿ ਸਿੱਧੂ ਦਾ ਅਸਤੀਫਾ ਅਜੇ ਤੱਕ ਹਾਈਕਮਾਂਡ ਨੇ ਪ੍ਰਵਾਨ ਨਹੀਂ ਕੀਤਾ, ਇਸ ਲਈ ਉਹ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...