November 17, 2026, 1:41 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੂੰ ਨੀਂਦ ਤੋਂ ਉਠਾਉਣ ਲਈ ਸੂਬਾ ਪੱਧਰੀ ਮੁਹਿੰਮ ਚਲਾਏਗੀ ਕਾਂਗਰਸ

ਪੰਜਾਬ ਸਰਕਾਰ ਨੂੰ ਨੀਂਦ ਤੋਂ ਉਠਾਉਣ ਲਈ ਸੂਬਾ ਪੱਧਰੀ ਮੁਹਿੰਮ ਚਲਾਏਗੀ ਕਾਂਗਰਸ

Published on

----------- Advertisement -----------

ਚੰਡੀਗੜ੍ਹ, 16 ਮਈ : – ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਯਾਦ ਦਿਲਾਉਣ ਲਈ ਜਲਦੀ ਹੀ ਇਕ ਸੂਬਾ ਪੱਧਰੀ ਮੁਹਿੰਮ ਚਲਾਈ ਜਾਵੇਗੀ, ਜਿਨ੍ਹਾਂ ਤੋਂ ਉਹ ਪੂਰੀ ਤਰ੍ਹਾਂ ਪਿੱਛੇ ਹਟ ਚੁੱਕੀ ਹੈ। ਭਾਰਤ ਭੂਸ਼ਣ ਆਸ਼ੂ ਨੇ ਕਿਹਾ ਲੋਕ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਗੁੱਸੇ ਹਨ ਅਤੇ ਉਨ੍ਹਾਂ ਦਾ ਇਸ ਤੋਂ ਮੋਹ ਭੰਗ ਹੋ ਚੁੱਕਾ ਹੈ, ਜਿਸ ਨੇ ਖੋਖਲੇ ਦਾਅਵੇ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਨੂੰ ਭੁੱਲਣ ਨਹੀਂ ਦੇਵਾਂਗੇ ਕਿ ਇਹ ਹਾਲੇ ਸੱਤਾ ਚ ਹਨ ਅਤੇ ਇਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਸਮਾਂ ਹੈ। ਅਸੀਂ ਸਰਕਾਰ ਨੂੰ ਨੀਂਦ ਤੋਂ ਉਠਾਉਣ ਲਈ ਹਰ ਪੱਧਰ ਤੱਕ ਜਾਵਾਂਗੇ।


ਆਸ਼ੂ ਨੇ ਕਿਹਾ ਕਿ ਪਾਰਟੀ ਮੇਅਰਾਂ, ਸੀਨੀਅਰ ਡਿਪਟੀ ਮੇਅਰਾਂ ਅਤੇ ਡਿਪਟੀ ਮੇਅਰਾਂ ਤੋਂ ਸੂਬੇ ਅਤੇ ਸ਼ਹਿਰਾਂ ਦੇ ਹਾਲਾਤਾਂ ਬਾਰੇ ਜਾਣਕਾਰੀ ਲੈਣਾ ਚਾਹੁੰਦੀ ਸੀ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਸਰਕਾਰ ਤੋਂ ਪੂਰੀ ਤਰ੍ਹਾਂ ਨਾਲ ਮੋਹ ਭੰਗ ਹੋ ਚੁੱਕਾ ਹੈ, ਕਿਉਂਕਿ ਉਹ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਪੂਰੇ ਕਰਨ ਚ ਅਸਫਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁਫ਼ਤ ਬਿਜਲੀ ਦੀ ਕੀ ਗੱਲ ਕਰੀਏ, ਭਾਰੀ ਗਰਮੀ ਦੇ ਬਾਵਜੂਦ ਸ਼ਹਿਰੀ ਲੋਕਾਂ ਨੂੰ ਪੈਸੇ ਅਦਾ ਕਰਨ ਤੋਂ ਬਾਅਦ ਵੀ ਬਿਜਲੀ ਨਹੀਂ ਮਿਲ ਰਹੀ, ਜਦਕਿ ਪਿੰਡਾਂ ਚ ਤਾਂ ਪੂਰੀ ਤਰਾਂ ਨਾਲ ਹਨੇਰਾ ਛਾਇਆ ਹੋਇਆ ਹੈ। ਕਾਂਗਰਸ ਜਲਦੀ ਹੀ ਸਰਕਾਰ ਨੂੰ ਉਸ ਦੇ ਵਾਅਦੇ ਯਾਦ ਲਾਹੁਣ ਲਈ ਸੂਬਾ ਪੱਧਰੀ ਮੁਹਿੰਮ ਚਲਾਵੇਗੀ, ਕਿਉਂਕਿ ਇਨ੍ਹਾਂ ਦਾ ਹਨੀਮੂਨ ਪੀਰੀਅਡ ਖ਼ਤਮ ਹੋ ਚੁੱਕਿਆ ਹੈ।


ਇਸ ਮੌਕੇ ਹੋਰਨਾਂ ਤੋਂ ਇਲਾਵਾ, ਲੁਧਿਆਣਾ ਤੋਂ ਮੇਅਰ ਬਲਕਾਰ ਸਿੰਘ ਸੰਧੂ, ਜਲੰਧਰ ਤੋਂ ਜਗਦੀਸ਼ ਰਾਜਾ, ਮੋਹਾਲੀ ਤੋਂ ਅਮਰਜੀਤ ਸਿੱਧੂ ਅਤੇ ਹੁਸ਼ਿਆਰਪੁਰ ਤੋਂ ਸੁਰਿੰਦਰ ਛਿੰਦਾ, ਸੀਨੀਅਰ ਡਿਪਟੀ ਮੇਅਰਾਂ ਚ ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ ਤੇ ਮੋਹਾਲੀ ਅਤੇ ਡਿਪਟੀ ਮੇਅਰਾਂ ਚ ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਠਾਨਕੋਟ ਤੇ ਮੁਹਾਲੀ ਦੇ ਸ਼ਾਮਲ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...