September 10, 2026, 10:01 am
----------- Advertisement -----------
HomeNewsLatest Newsਕਾਂਗਰਸ ਹਾਈਕਮਾਂਡ ਪੰਜਾਬ ਦੇ ਮੁੱਖ ਮੰਤਰੀ ਨੂੰ ਰਿਮੋਟ ਕੰਟਰੋਲ ਨਾਲ ਚਲਾਉਣਾ ਚਾਹੁੰਦੀ...

ਕਾਂਗਰਸ ਹਾਈਕਮਾਂਡ ਪੰਜਾਬ ਦੇ ਮੁੱਖ ਮੰਤਰੀ ਨੂੰ ਰਿਮੋਟ ਕੰਟਰੋਲ ਨਾਲ ਚਲਾਉਣਾ ਚਾਹੁੰਦੀ ਹੈ: ਅਸ਼ਵਨੀ ਸ਼ਰਮਾ

Published on

----------- Advertisement -----------

ਚੰਡੀਗੜ੍ਹ : – ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰਾਹੁਲ ਗਾਂਧੀ ‘ਤੇ ਵਿਅੰਗ ਕੱਸਦੇ ਹੋਏ ਕਿਹਾ ਹੈ ਕਿ ਜੇਕਰ ਉਹ ਖੁਦ ਚਰਨਜੀਤ ਸਿੰਘ ਚੰਨੀ ਦੀ ਥਾਂ ਪੰਜਾਬ ਵਿਧਾਨ ਸਭਾ ਚੋਣ ਲੜਦੇ ਤਾਂ ਵੀ ਉਨ੍ਹਾਂ ਦੀ ਪਾਰਟੀ ਇਸ ਵਾਰ ਸਰਕਾਰ ਨਹੀਂ ਬਣਾ ਸਕਦੀ। ਸ਼ਰਮਾ ਨੇ ਕਿਹਾ ਕਿ ਕਾਂਗਰਸ ਲਈ ਇਹ ਵਿਧਾਨ ਸਭਾ ਚੋਣ ਚੋਣਾਂ ਨਾਲੋਂ ਵੱਧ ਗੇਮ ਪਲਾਨ ਹੈ। ਚਰਨਜੀਤ ਸਿੰਘ ਚੰਨੀ ਦੀ ਆੜ ਵਿੱਚ ਕਾਂਗਰਸ ਦਲਿਤ ਕਾਰਡ ਖੇਡ ਕੇ ਦਲਿਤਾਂ ਦੀਆਂ ਵੋਟਾਂ ਹਥਿਆਉਣਾ ਚਾਹੁੰਦੀ ਹੈ, ਕਿਉਂਕਿ ਉਹ ਜਾਣਦੀ ਹੈ ਕਿ ਇਸ ਵਰਗ ਦੀਆਂ ਵੋਟਾਂ ਤੋਂ ਬਿਨਾਂ ਸਰਕਾਰ ਬਣਾਉਣੀ ਅਸੰਭਵ ਹੈ। ਕਾਂਗਰਸ ਦੀ ਯੋਜਨਾ ਹੈ, ਜੇਕਰ ਪੰਜਾਬ ਦੇ ਲੋਕਾਂ ਨੂੰ ਧੋਖਾ ਦੇ ਕੇ ਸਰਕਾਰ ਬਣਾਉਣੀ ਪਵੇ ਤਾਂ ਬਣਾਓ, ਕਿਉਂਕਿ ਮੁੱਖ ਮੰਤਰੀ ਬਦਲਣਾ ਪਾਰਟੀ ਦੇ ਹੱਥ ਵਿੱਚ ਹੈ। ਕਾਂਗਰਸ ਪਾਰਟੀ ਚਰਨਜੀਤ ਸਿੰਘ ਚੰਨੀ ਨੂੰ 111 ਦਿਨਾਂ ਬਾਅਦ ਉਸੇ ਤਰ੍ਹਾਂ ਚਲਦਾ ਕਰੇਗੀ, ਜਿਸ ਤਰ੍ਹਾਂ ਉਨ੍ਹਾਂ ਨੂੰ 111 ਦਿਨ ਪਹਿਲਾਂ ਮੁੱਖ ਮੰਤਰੀ ਬਣਾਇਆ ਗਿਆ ਸੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸੂਬੇ ਦੇ ਮੁੱਖ ਮੰਤਰੀ ਦੀ ਤੁਲਨਾ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਹੈ, ਜੋ ਸਹੀ ਨਹੀਂ ਹੈ। ਇਹ ਰਾਹੁਲ ਗਾਂਧੀ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਦਾ ਕਹਿਣਾ ਹੈ ਕਿ ਚੰਨੀ ਗਰੀਬ ਘਰ ਦਾ ਪੁੱਤਰ ਹੈ, ਇਸ ਲਈ ਉਹ ਉਸ ਨੂੰ ਸੀਐੱਮ ਬਣਾਉਣਗੇ, ਜਿਸ ‘ਤੇ ਸ਼ਰਮਾ ਨੇ ਕਿਹਾ ਕਿ ਚੰਨੀ ਨੇ ਪੰਜਾਬ ‘ਚ ਆਪਣੇ ਰਿਸ਼ਤੇਦਾਰ ਰਾਹੀਂ ਮਾਈਨਿੰਗ ਕਰਕੇ ਕਰੋੜਾਂ ਰੁਪਏ ਦਾ ਚੂਨਾ ਲਾਇਆ ਹੈ, ਜਿਸ ਦੀ ਜਾਂਚ ਈਡੀ ਅਜੇ ਵੀ ਕਰ ਰਹੀ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਸਟੇਜ ਤੋਂ ਦਿੱਤੇ ਬਿਆਨ ਕਿ ਭਾਜਪਾ ਨੇ ਸਿਰਫ਼ ਮੇਰੇ ਕੋਲੋਂ ਪ੍ਰਚਾਰ ਕਰਵਾਇਆ, ਪਰ ਇੱਜ਼ਤ ਸਿਰਫ ਕਾਂਗਰਸ ‘ਚ ਮਿਲੀ ਹੈ, ਦੇ ਜਵਾਬ ਵਿੱਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਿੱਧੂ ਸਿਰਫ਼ ਸੱਤਾ ਦੇ ਭੁੱਖੇ ਹਨ, ਜੋ ਆਪਣੇ ਨਿੱਜੀ ਹਿੱਤਾਂ ਲਈ ਕੁਝ ਵੀ ਕਹਿ ਸਕਦੇ ਹਨ| ਇਸ ਲਈ ਕੋਈ ਉਸਨੂੰ ਗੰਭੀਰਤਾ ਨਾਲ ਨਹੀਂ ਲੈਂਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...