June 27, 2026, 3:40 am
----------- Advertisement -----------
HomeNewsLatest Newsਕਾਂਗਰਸ ਵੱਲੋਂ ਬਿਨਾਂ CM ਚਿਹਰੇ ਮੈਦਾਨ ਵਿਚ ਨਿੱਤਰਨ ਦੀ ਤਿਆਰੀ

ਕਾਂਗਰਸ ਵੱਲੋਂ ਬਿਨਾਂ CM ਚਿਹਰੇ ਮੈਦਾਨ ਵਿਚ ਨਿੱਤਰਨ ਦੀ ਤਿਆਰੀ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਕਿਸੇ ਨੂੰ ਵੀ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨੇਗੀ, ਸਗੋਂ ਪਾਰਟੀ ਨੇ ਸਮੂਹਿਕ ਅਗਵਾਈ ਹੇਠ ਚੋਣ ਲੜਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਇਸ ‘ਤੇ ਅਜੇ ਅੰਤਿਮ ਫੈਸਲਾ ਹੋਣਾ ਬਾਕੀ ਹੈ।ਦੱਸਿਆ ਜਾ ਰਿਹਾ ਹੈ ਕਿ ਸੂਬੇ ਦੇ ਕਈ ਨੇਤਾਵਾਂ ਦਾ ਮੰਨਣਾ ਹੈ ਕਿ ਪਾਰਟੀ ਨੂੰ ਜਾਤੀ ਸਮੀਕਰਨ ਨੂੰ ਸੁਲਝਾਉਣ ਲਈ ਸਮੂਹਿਕ ਅਗਵਾਈ ਹੇਠ ਚੋਣ ਲੜਨੀ ਚਾਹੀਦੀ ਹੈ। ਫਿਲਹਾਲ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀਆਂ ਮੀਟਿੰਗਾਂ ਚੱਲ ਰਹੀਆਂ ਹਨ।


ਰਿਪੋਰਟ ਮੁਤਾਬਕ ਅਜਿਹਾ ਲੱਗਦਾ ਹੈ ਕਿ ਇਸ ਕਦਮ ਨਾਲ ਪਾਰਟੀ ਵੋਟਾਂ ਦੇ ਧਰੁਵੀਕਰਨ ਤੋਂ ਬਚਣਾ ਚਾਹੁੰਦੀ ਹੈ। ਕਿਉਂਕਿ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦਾ ਚਿਹਰਾ ਹਨ, ਇਸ ਲਈ ਦਲਿਤ ਵੋਟਾਂ ਮਿਲਣ ਦੀ ਸੰਭਾਵਨਾ ਵੱਧ ਹੈ। ਸੂਬੇ ਦੀ ਆਬਾਦੀ ਵਿੱਚ ਜੱਟ ਸਿੱਖ ਅਤੇ ਹਿੰਦੂ ਵੋਟਰਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਜੱਟ ਸਿੱਖ ਹਨ। ਜਦਕਿ ਦੂਜੇ ਡਿਪਟੀ ਸੀਐਮ ਓਪੀ ਸੋਨੀ ਹਿੰਦੂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੱਟ ਸਿੱਖ ਹਨ।
ਚੋਣਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਕਾਂਗਰਸ ਸਕਰੀਨਿੰਗ ਕਮੇਟੀ ਨੇ ਵਿਧਾਇਕਾਂ, ਸੰਸਦ ਮੈਂਬਰਾਂ, ਮੰਤਰੀਆਂ ਅਤੇ ਆਗੂਆਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਉਮੀਦਵਾਰਾਂ ਦੀ ਚੋਣ ਲਈ ਕਮੇਟੀ ਦਿੱਲੀ ਵਿੱਚ ਦੋ ਵਾਰ ਮੀਟਿੰਗ ਕਰ ਚੁੱਕੀ ਹੈ। ਨਾਲ ਹੀ ਪਾਰਟੀ ਨੇ ਪਰਿਵਾਰ ਦੇ ਇੱਕ ਮੈਂਬਰ ਨੂੰ ਹੀ ਟਿਕਟ ਦੇਣ ਦਾ ਫੈਸਲਾ ਕੀਤਾ ਹੈ। ਸਿੱਧੂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਮੀਦਵਾਰਾਂ ਨੂੰ ਯੋਗਤਾ ਦੇ ਆਧਾਰ ‘ਤੇ ਟਿਕਟਾਂ ਦਿੱਤੀਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...