November 17, 2026, 1:00 pm
----------- Advertisement -----------
HomeNewsLatest Newsਸੰਗਰੂਰ ਜ਼ਿਮਨੀ ਚੋਣ 'ਚ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰੇਗੀ: ਦਲਵੀਰ ਗੋਲਡੀ

ਸੰਗਰੂਰ ਜ਼ਿਮਨੀ ਚੋਣ ‘ਚ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰੇਗੀ: ਦਲਵੀਰ ਗੋਲਡੀ

Published on

----------- Advertisement -----------

ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਤੇ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੰਗਰੂਰ ਜ਼ਿਮਨੀ ਚੋਣ ‘ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ। ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹਾਲਤ ਪਿਛਲੇ ਢਾਈ ਮਹੀਨਿਆਂ ਤੋਂ ਜਨਤਾ ਦੇਖ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁੱਕੀ ਹੈ, ਉਸ ਦਿਨ ਤੋਂ ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਹਨ ਅਤੇ ਹਰ ਰੋਜ਼ ਕਿਸੇ ਨਾ ਕਿਸੇ ਨੂੰ ਗੈਂਗਸਟਰਾਂ ਵੱਲੋਂ ਗੋਲੀ ਮਾਰ ਕੇ ਮਾਰਿਆ ਜਾ ਰਿਹਾ ਹੈ।
ਨਾਲ ਹੀ ਗੋਲਡੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਅੱਜ ਤੱਕ ਪੰਜਾਬ ਦਾ ਕੋਈ ਵੀ ਮਸਲਾ ਹੱਲ ਨਹੀਂ ਕੀਤਾ ਗਿਆ ਅਤੇ ਪੰਜਾਬ ਦਾ ਕਰੋੜਾਂ ਰੁਪਿਆ ਦੂਜੇ ਰਾਜਾਂ ਵਿੱਚ ਨਾਮ ਰੌਸ਼ਨ ਕਰਨ ਲਈ ਵਰਤਿਆ ਜਾ ਰਿਹਾ ਹੈ। ਮੁਲਾਜ਼ਮ, ਕਿਸਾਨ, ਆੜ੍ਹਤੀਏ ਅਤੇ ਵਪਾਰੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸੜਕਾਂ ‘ਤੇ ਨਿਕਲੇ ਹੋਏ ਹਨ ਪਰ ਭਗਵੰਤ ਮਾਨ ਵੱਲੋਂ ਉਨ੍ਹਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਨ੍ਹਾਂ ਕੋਲ ਆਪਣਾ ਕੋਈ ਆਗੂ ਨਹੀਂ ਹੈ, ਉਹ ਸਿਰਫ਼ ਕਾਂਗਰਸ ਵਿੱਚੋਂ ਕੱਢੇ ਗਏ ਵਿਅਕਤੀ ਨੂੰ ਹੀ ਮੈਦਾਨ ਵਿੱਚ ਉਤਾਰਨ ਲਈ ਮਜਬੂਰ ਹਨ। ਗੋਲਡੀ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਲੋਕਾਂ ਤੋਂ ਸ਼ਾਇਦ ਚੰਗੀ ਸਵੀਕ੍ਰਿਤੀ ਨਹੀਂ ਮਿਲੇਗੀ ਕਿਉਂਕਿ ਪੰਜਾਬ ਦੇ ਲੋਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਭੁੱਲੇ ਨਹੀਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...