June 5, 2026, 8:46 pm
----------- Advertisement -----------
HomeNewsLatest Newsਪੰਜਾਬ ਤੋਂ ਬਾਅਦ ਕਾਂਗਰਸ ਨੂੰ ਹਿਮਾਚਲ ਦੀ ਚਿੰਤਾ : ਸੋਨੀਆ ਗਾਂਧੀ ਨੇ...

ਪੰਜਾਬ ਤੋਂ ਬਾਅਦ ਕਾਂਗਰਸ ਨੂੰ ਹਿਮਾਚਲ ਦੀ ਚਿੰਤਾ : ਸੋਨੀਆ ਗਾਂਧੀ ਨੇ ਵੱਡੇ ਨੇਤਾਵਾਂ ਨੂੰ ਬੁਲਾਇਆ ਦਿੱਲੀ

Published on

----------- Advertisement -----------

ਹਿਮਾਚਲ : – ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਨੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਪਾਰਟੀ ਛੱਡ ਕੇ ‘ਆਪ’ ਨਾਲ ਜਾਣ ਵਾਲੇ ਕਾਂਗਰਸੀਆਂ ਨੇ ਇਸ ਚਿੰਤਾ ‘ਚ ਅੱਗ ‘ਤੇ ਤੇਲ ਪਾਇਆ ਹੈ। ਅਜਿਹੇ ‘ਚ ਪਾਰਟੀ ਹਾਈਕਮਾਂਡ ਹੁਣ ਹਿਮਾਚਲ ਕਾਂਗਰਸ ‘ਚ ‘ਮੇਜਰ ਸਰਜਰੀ’ ਦੀ ਤਿਆਰੀ ‘ਚ ਹੈ।
ਸੋਨੀਆ ਗਾਂਧੀ ਨੇ ਇਸ ਦੇ ਲਈ ਹਿਮਾਚਲ ਦੇ ਚੋਟੀ ਦੇ ਕਾਂਗਰਸੀ ਨੇਤਾਵਾਂ ਨੂੰ ਦਿੱਲੀ ਤਲਬ ਕੀਤਾ ਹੈ। ਇਨ੍ਹਾਂ ਸਰਗਰਮੀਆਂ ਦੇ ਵਿਚਕਾਰ ਆਉਣ ਵਾਲੇ ਦਿਨਾਂ ‘ਚ ਨਵੇਂ ਸੂਬਾ ਪ੍ਰਧਾਨ ਸਮੇਤ ਹਿਮਾਚਲ ਕਾਂਗਰਸ ‘ਚ ਕੁਝ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਇਸ ਬਦਲਾਅ ਪਿੱਛੇ ਕਾਂਗਰਸ ਦੇ ਜੀ-23 ਆਗੂਆਂ ਦੀ ਕੁੜੱਤਣ ਵੀ ਇਕ ਕਾਰਨ ਹੈ ਕਿਉਂਕਿ ਪੰਜ ਰਾਜਾਂ ਵਿਚ ਪਾਰਟੀ ਦੀ ਹਾਰ ਤੋਂ ਬਾਅਦ ਜੀ-23 ਗਰੁੱਪ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ।
ਨਵੀਂ ਦਿੱਲੀ ‘ਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਮੰਗਲਵਾਰ ਦੁਪਹਿਰ ਨੂੰ ਸੂਬਾ ਕਾਂਗਰਸ ਦੇ ਪ੍ਰਮੁੱਖ ਨੇਤਾਵਾਂ ਨਾਲ ਬੈਠਕ ਕਰੇਗੀ। ਇਸ ਦੌਰਾਨ ਪੰਜਾਬ ਚੋਣ ਨਤੀਜਿਆਂ ਦੇ ਹਿਮਾਚਲ ‘ਤੇ ਪੈਣ ਵਾਲੇ ਪ੍ਰਭਾਵ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾ ਸਕਦੀ ਹੈ। ਅੰਤਰਿਮ ਪ੍ਰਧਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਰਹਿਣ ਲਈ ਕੁਝ ਸੁਝਾਅ ਵੀ ਦੇਣਗੇ।
ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਕੋਈ ਵੀ ਕਾਂਗਰਸੀ ਵਰਕਰ ਜਾਂ ਆਗੂ ਪਾਰਟੀ ਨਾ ਛੱਡੇ। ਇਸ ਨੂੰ ਯਕੀਨੀ ਬਣਾਉਣ ਲਈ ਪਾਰਟੀ ਹਾਈਕਮਾਂਡ ਸੂਬਾ ਲੀਡਰਸ਼ਿਪ ਵਿੱਚ ਵੀ ਫੇਰਬਦਲ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...