October 12, 2026, 3:08 pm
----------- Advertisement -----------
HomeNewsEducationਮੁੱਖ ਮੰਤਰੀ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਸਿੱਖਿਆ ਖੇਤਰ ਵਿੱਚ ਆਈ ਉਸਾਰੂ ਤਬਦੀਲੀ

ਮੁੱਖ ਮੰਤਰੀ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਸਿੱਖਿਆ ਖੇਤਰ ਵਿੱਚ ਆਈ ਉਸਾਰੂ ਤਬਦੀਲੀ

Published on

----------- Advertisement -----------

ਚੰਡੀਗੜ੍ਹ, 24 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਨਾਲ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗਾਂ ਵਿੱਚ ਦਾਖ਼ਲਿਆਂ ਵਿੱਚ ਅਦੁੱਤੀ ਵਾਧਾ ਦਰਜ ਹੋਇਆ ਹੈ, ਜਿਸ ਤੋਂ ਸਿੱਖਿਆ ਖ਼ੇਤਰ ਵਿੱਚ ਹੋਈ ਉਸਾਰੂ ਤਬਦੀਲੀ ਦਾ ਪਤਾ ਲੱਗਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਮਗਰੋਂ ਸਾਡੀ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਖੇਤਰ ਵਿੱਚ ਸੁਧਾਰ ਉਤੇ ਵੱਡਾ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਸੁਧਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ, ਕਾਨਵੈਂਟ ਸਕੂਲਾਂ ਵਿੱਚ ਪੜ੍ਹਨ ਵਾਲੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨੂੰ ਹੁਣ ਬੂਰ ਪਿਆ ਹੈ ਅਤੇ ਇਨ੍ਹਾਂ ਸਕੂਲਾਂ ਦੇ ਦਾਖ਼ਲਿਆਂ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੱਥ ਦਾ ਪਤਾ ਇਸ ਗੱਲੋਂ ਵੀ ਲਾਇਆ ਜਾ ਸਕਦਾ ਹੈ ਕਿ ਪ੍ਰੀ-ਪ੍ਰਾਇਮਰੀ (1) ਵਿੰਗ ਦੇ ਦਾਖ਼ਲਿਆਂ ਵਿੱਚ 16.3 ਫੀਸਦੀ ਅਤੇ ਪ੍ਰੀ-ਪ੍ਰਾਇਮਰੀ (2) ਵਿੰਗ ਦੇ ਦਾਖ਼ਲਿਆਂ ਵਿੱਚ 9.9 ਫੀਸਦੀ ਦਾ ਵਾਧਾ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਮਿਆਰੀ ਸਿੱਖਿਆ ਦੇ ਸਮਾਨਅਰਥੀ ਬਣਨ ਦੀ ਗਵਾਹੀ ਇਹ ਤੱਥ ਵੀ ਭਰਦੇ ਹਨ ਕਿ ਪ੍ਰਾਈਵੇਟ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀ ਹੁਣ ਆਪਣੇ ਸਕੂਲ ਛੱਡ ਕੇ ਇਨ੍ਹਾਂ ਸਕੂਲਾਂ ਵਿੱਚ ਦਾਖ਼ਲੇ ਲੈ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਆਪਣੀ ਵੱਖਰੀ ਪਛਾਣ ਸਾਬਤ ਕਰਨਗੇ।

ਮੁੱਖ ਮੰਤਰੀ ਨੇ ਦੁਹਰਾਇਆ ਕਿ 70 ਸਾਲ ਤੋਂ ਵੱਧ ਸਮੇਂ ਤੋਂ ਚੱਲ ਰਹੀ ਮਿੱਥ ਤੋੜਦਿਆਂ ਸਾਡੀ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਵਿੱਚ ਤਬਦੀਲੀ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿੱਖਿਆ ਖ਼ੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਸਰੋਤਾਂ ਦੇ ਵਿਕਾਸ ਉਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...