June 27, 2026, 12:15 pm
----------- Advertisement -----------
HomeNewsCoronavirusਦੇਸ਼ 'ਚ ਕੋਰੋਨਾ ਨੇ ਵਧਾਈ ਚਿੰਤਾ, ਇਕ ਦਿਨ 'ਚ 13 ਹਜ਼ਾਰ ਤੋਂ...

ਦੇਸ਼ ‘ਚ ਕੋਰੋਨਾ ਨੇ ਵਧਾਈ ਚਿੰਤਾ, ਇਕ ਦਿਨ ‘ਚ 13 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

Published on

----------- Advertisement -----------

ਦੇਸ਼ ‘ਚ ਕੋਰੋਨਾ ਸੰਕਰਮਣ ਨੇ ਮੁੜ ਰਫ਼ਤਾਰ ਫੜ ਗਿਆ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਸੰਕਰਮਣ ਦੇ ਕੁੱਲ 13154 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਇਸ ਨਾਲ ਪਿਛਲੇ ਦਿਨ ਇਹ ਅੰਕੜਾ 9195 ਸੀ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ‘ਚ ਓਮੀਕ੍ਰੋਨ ਨਾਲ 961 ਵਿਅਕਤੀ ਪੀੜਤ ਪਾਏ ਗਏ ਹਨ, ਜਿਨ੍ਹਾਂ ‘ਚ ਦਿੱਲੀ ‘ਚ ਸਭ ਤੋਂ ਵੱਧ 263, ਮਹਾਰਾਸ਼ਟਰ ‘ਚ 252 ਅਤੇ ਗੁਜਰਾਤ ‘ਚ 97 ਮਾਮਲੇ ਹਨ।


ਇਸ ਤੋਂ ਇਲਾਵਾ 22 ਸੂਬਿਆਂ ‘ਚ ਓਮੀਕ੍ਰੋਨ ਨਾਲ 961 ਲੋਕ ਪੀੜਤ ਹੋ ਚੁਕੇ ਹਨ। ਇਨ੍ਹਾਂ ‘ਚੋਂ 320 ਸੰਕਰਮਣ ਤੋਂ ਠੀਕ ਹੋ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ‘ਚ ਦੇਸ਼ ‘ਚ 63 ਲੱਖ 91 ਹਜ਼ਾਰ 282 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਵੀਰਵਾਰ ਸਵੇਰੇ 7 ਵਜੇ ਤੱਕ 143 ਕਰੋੜ 83 ਲੱਖ 22 ਹਜ਼ਾਰ 742 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਦੇਸ਼ ‘ਚ ਹਾਲੇ 82 ਹਜ਼ਾਰ 402 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.24 ਫੀਸਦੀ ਹੈ। ਬੁੱਧਵਾਰ ਨੂੰ 9195 ਵਿਅਕਤੀ ਪੀੜਤ ਹੋਏ ਸਨ। ਇਸ ਮਿਆਦ ‘ਚ 7486 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3 ਕਰੋੜ 42 ਲੱਖ 58 ਹਜ਼ਾਰ 778 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.38 ਫੀਸਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...