September 22, 2026, 7:54 pm
----------- Advertisement -----------
HomeNewsCoronavirusਵਿਗਿਆਨੀਆਂ ਦਾ ਵੱਡਾ ਦਾਅਵਾ, 2022 ਹੋਵੇਗਾ ਕੋਰੋਨਾ ਮਹਾਮਾਰੀ ਦੇ ਖ਼ਾਤਮੇ ਦਾ ਸਾਲ

ਵਿਗਿਆਨੀਆਂ ਦਾ ਵੱਡਾ ਦਾਅਵਾ, 2022 ਹੋਵੇਗਾ ਕੋਰੋਨਾ ਮਹਾਮਾਰੀ ਦੇ ਖ਼ਾਤਮੇ ਦਾ ਸਾਲ

Published on

----------- Advertisement -----------

ਓਮੀਕਰੋਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਦੀਆਂ ਰਿਪੋਰਟਾਂ ਵਿਚਕਾਰ, WHO ਨਾਲ ਜੁੜੇ 100 ਤੋਂ ਵੱਧ ਵਿਗਿਆਨੀਆਂ ਨੇ ਕੋਰੋਨਾ ਵਾਇਰਸ ਦੇ ਭਵਿੱਖ ਬਾਰੇ ਇੱਕ ਵਿਆਪਕ ਰਿਪੋਰਟ ਤਿਆਰ ਕੀਤੀ ਹੈ। ਰਿਪੋਰਟ ਮੁਤਾਬਕ ਦੁਨੀਆ ਭਰ ਵਿੱਚ 54 ਲੱਖ ਮੌਤਾਂ ਦੀ ਵਜ੍ਹਾ ਰਿਹਾ ਕੋਰੋਨਾ ਵਾਇਰਸ 2022 ਦੇ ਅੰਤ ਤੱਕ ਇੱਕ ਆਮ ਫਲੂ ਵਿੱਚ ਬਦਲ ਸਕਦਾ ਹੈ। ਇਹ ਖ਼ਤਮ ਤਾਂ ਨਹੀਂ ਹੋਵੇਗਾ ਪਰ ਇਸ ਨਾਲ ਹੋਣ ਵਾਲੀਆਂ ਮੌਤਾਂ ਲਗਭਗ ਜ਼ੀਰੋ ਤੱਕ ਪਹੁੰਚ ਸਕਦੀਆਂ ਹਨ। ਇਸ ਵਿਚ ਦੱਸਿਆ ਗਿਆ ਹੈ ਕਿ 2022 ਵਿਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਕਈ ਨਵੀਆਂ ਦਵਾਈਆਂ ਕਾਰਗਰ ਸਾਬਤ ਹੋਣਗੀਆਂ। ਜਿਵੇਂ ਸ਼ੁਰੂਆਤੀ ਦੌਰ ਵਿਚ ਟੀਕੇ ਨੇ ਸ਼ੁਰੂਆਤੀ ਪੜਾਵਾਂ ਵਿੱਚ ਇਸ ਦੀ ਗੰਭੀਰਤਾ ਨੂੰ ਘਟਾ ਦਿੱਤਾ, ਠੀਕ ਉਂਝ ਦੀ ਹੀ ਭੂਮਿਕਾ ਐਂਟੀ-ਕੋਵਿਡ ਦਵਾਈਆਂ ਵੀ ਨਿਭਾਉਣਗੀਆਂ। ਅਗਲੇ 3 ਤੋਂ 6 ਮਹੀਨਿਆਂ ਵਿੱਚ ਅਜਿਹੀਆਂ ਸੈਂਕੜੇ ਦਵਾਈਆਂ ਬਾਜ਼ਾਰ ਵਿੱਚ ਉਪਲਬਧ ਹੋਣਗੀਆਂ।


ਵਿਗਿਆਨੀਆਂ ਦਾ ਮੰਨਣਾ ਹੈ ਕਿ 2022 ਦੇ ਅੰਤ ਤੱਕ ਕੋਰੋਨਾ ਵਾਇਰਸ ਵੀ ਉਸੇ ਸਥਿਤੀ ਵਿੱਚ ਪਹੁੰਚ ਜਾਵੇਗਾ ਜਿਵੇਂ 1918 ਵਿੱਚ ਸਪੈਨਿਸ਼ ਫਲੂ ਅਤੇ 2009 ਵਿੱਚ ਸਵਾਈਨ ਫਲੂ ਸੀ। ਜਾਨੀ ਨੁਕਸਾਨ ਘੱਟ ਹੋਵੇਗਾ। ਵਿਗਿਆਨੀਆਂ ਨੇ ਇਸ ਬਾਰੇ ਚਾਰ ਮਹੱਤਵਪੂਰਨ ਗੱਲਾਂ ਸਾਹਮਣੇ ਰੱਖੀਆਂ ਕਿ 2022 ਵਿੱਚ ਕੋਰੋਨਾ ਵਾਇਰਸ ਨਾਲ ਜੀਵਨ ਕਿਵੇਂ ਰਹੇਗਾ ਹਨ। ਇਸ ਬਾਰੇ ਵੇਰਵਾ ਹੇਠਾਂ ਦਿੱਤਾ ਗਿਆ ਹੈ।
100 ਤੋਂ ਵੱਧ ਦੇਸ਼ਾਂ ਵਿੱਚ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਚੀਨ, ਇਜ਼ਰਾਈਲ ਵਰਗੇ ਕੁਝ ਦੇਸ਼ਾਂ ਨੇ ਵੀ ਬੱਚਿਆਂ ਦੀ ਬੂਸਟਰ ਡੋਜ਼ ਨੂੰ ਮਨਜ਼ੂਰੀ ਦਿੱਤੀ ਹੈ। ਭਾਰਤ ਅਤੇ ਅਫਰੀਕਾ ਸਮੇਤ ਜ਼ਿਆਦਾਤਰ ਏਸ਼ੀਆਈ ਦੇਸ਼ਾਂ ਵਿੱਚ ਬੱਚਿਆਂ ਦਾ ਟੀਕਾਕਰਨ ਨਹੀਂ ਕੀਤਾ ਜਾ ਰਿਹਾ ਹੈ। WHO ਨੇ ਉਮੀਦ ਜਤਾਈ ਹੈ ਕਿ 2022 ਵਿੱਚ ਦੁਨੀਆ ਦੇ ਸਾਰੇ ਬੱਚਿਆਂ ਦਾ ਟੀਕਾਕਰਨ ਹੋ ਜਾਵੇਗਾ। ਦੂਜੇ ਪਾਸੇ ਕਰੋਨਾ ਟੈਸਟ ਵੀ ਸਸਤਾ ਹੋਵੇਗਾ। ਅਗਲੇ ਸਾਲ ਦਰਜਨਾਂ ਟੈਸਟ ਕਿੱਟਾਂ ਸਸਤੀਆਂ ਮਿਲਣਗੀਆਂ।ਜ਼ਿਆਦਾਤਰ ਦੇਸ਼ਾਂ ਨੇ ਕੋਰੋਨਾ ਨਾਲ ਲੜਨ ਲਈ ਬੂਸਟਰ ਡੋਜ਼ ਦਾ ਤਰੀਕਾ ਅਪਣਾਇਆ ਹੈ। ਉਹੀ ਦੇਸ਼ ਬੂਸਟਰਾਂ ਨੂੰ ਲਾਗੂ ਨਹੀਂ ਕਰ ਰਹੇ ਹਨ, ਜਿੱਥੇ ਆਬਾਦੀ ਨੂੰ ਪ੍ਰਾਇਮਰੀ 2 ਖੁਰਾਕਾਂ ਨਹੀਂ ਮਿਲੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...