May 1, 2026, 2:08 pm
----------- Advertisement -----------
HomeNewsLatest Newsਚੰਡੀਗੜ੍ਹ ਸੈਕਟਰ 17 ਤੋਂ ਰੋਜ਼ਾਨਾ ਪਨਬੱਸ ਦੀਆਂ 5 ਸੁਪਰ ਲਗਜ਼ਰੀ ਬੱਸਾਂ ਨਵੀਂ...

ਚੰਡੀਗੜ੍ਹ ਸੈਕਟਰ 17 ਤੋਂ ਰੋਜ਼ਾਨਾ ਪਨਬੱਸ ਦੀਆਂ 5 ਸੁਪਰ ਲਗਜ਼ਰੀ ਬੱਸਾਂ ਨਵੀਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਣਗੀਆਂ: ਆਰਟੀਏ ਮੋਹਾਲੀ

Published on

----------- Advertisement -----------

ਐਸ ਏ ਐਸ ਨਗਰ, 14 ਜੂਨ : – ਰੀਜ਼ਨਲ ਟਰਾਂਸਪੋਰਟ ਅਥਾਰਟੀ ਮੋਹਾਲੀ ਪਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਲਈ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਚੰਡੀਗੜ੍ਹ ਸੈਕਟਰ 17 ਬੱਸ ਅੱਡੇ ਤੋਂ ਵੀ ਪਹਿਲੇ ਦਿਨ ਪੰਜ ਬੱਸਾਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਲਈ ਰਵਾਨਾ ਹੋਣਗੀਆਂ।
ਉਨ੍ਹਾਂ ਦੱਸਿਆ ਪਹਿਲੀ ਬੱਸ ਸਵੇਰੇ 7.35 ਵਜੇ ਚੰਡੀਗੜ੍ਹ ਸੈਕਟਰ 17 ਤੋਂ ਚਲ ਕੇ ਨਵੀਂ ਦਿੱਲੀ ਹਵਾਈ ਅੱਡੇ ‘ਤੇ ਦੁਪਹਿਰ 2.15 ਵਜੇ ਪੁੱਜ ਜਾਵੇਗੀ , ਦੂਜੀ ਸਵੇਰੇ 9.50 ਵਜੇ ਤੇ ਚਲ ਕੇ ਸ਼ਾਮੀ 4.30 ਵਜੇ ਪੁੱਜੇਗੀ, ਤੀਜੀ 1.40 ਵਜੇ ਚਲ ਕੇ ਰਾਤੀ 9.00 ਵਜੇ, ਚੋਥੀ ਸ਼ਾਮੀ 4.35 ਵਜੇ ਚਲ ਕੇ ਰਾਤੀ 10.45 ਵਜੇ ਪੁੱਜ ਜਾਵੇਗੀ ਅਤੇ ਪੰਜਵੀਂ ਸ਼ਾਮੀ 5.50 ਵਜੇ ਚਲ ਕੇ ਰਾਤੀ 12.30 ਵਜੇ ਨਵੀਂ ਦਿੱਲੀ ਹਵਾਈ ਅੱਡੇ ਵਿਖੇ ਪੁੱਜ ਜਾਵੇਗੀ ।


ਉਨ੍ਹਾਂ ਦੱਸਿਆ ਕਿ ਨਵੀਂ ਦਿੱਲੀ ਹਵਾਈ ਅੱਡੇ ਤੋਂ ਵੀ ਬੱਸਾਂ ਸੈਕਟਰ 17 ਚੰਡੀਗੜ੍ਹ ਲਈ ਦੁਪਹਿਰ 2.45 ਵਜੇ, ਰਾਤੀ 8.50 ਵਜੇ,ਰਾਤੀ 10.45 ਵਜੇ, ਰਾਤੀ 11.40 ਵਜੇ ਅਤੇ ਰਾਤੀ 1 ਵਜੇ ਚਲਣਗੀਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦਾ ਕਿਰਾਇਆ 830 ਰੁਪਏ ਪ੍ਰਤੀ ਸਵਾਰੀ ਹੋਵੇਗਾ ਅਤੇ ਇਸ ਦੀ ਬੂਕਿੰਗ ਆਨਲਾਈਨ www.punbusonline.com ,www.travelyaari.com ਤੇ ਕੀਤੀ ਜਾ ਸਕਦੀ ਹੈ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ 0172-2704023, 0172-2606672 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਆਰ ਟੀ ਏ ਮੋਹਾਲੀ ਨੇ ਨਵੀਂ ਦਿੱਲੀ ਹਵਾਈ ਅੱਡੇ ਜਾਣ ਵਾਲੀਆਂ ਸਵਾਰੀਆਂ ਅਤੇ ਐਨ.ਆਰ.ਆਈਜ. ਸਮੇਤ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਦੀ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...