August 16, 2026, 11:20 pm
----------- Advertisement -----------
HomeNewsLatest Newsਕਾਰ 'ਚ 6 ਏਅਰਬੈਗ ਲਾਜ਼ਮੀ ਕਰਨ ਦਾ ਫੈਸਲਾ ਟਲਿਆ: 1 ਅਕਤੂਬਰ 2023...

ਕਾਰ ‘ਚ 6 ਏਅਰਬੈਗ ਲਾਜ਼ਮੀ ਕਰਨ ਦਾ ਫੈਸਲਾ ਟਲਿਆ: 1 ਅਕਤੂਬਰ 2023 ਤੋਂ ਲਾਗੂ ਹੋਵੇਗਾ ਨਿਯਮ

Published on

----------- Advertisement -----------

ਸਰਕਾਰ ਨੇ M1 ਸ਼੍ਰੇਣੀ ਦੀਆਂ ਕਾਰਾਂ ਵਿੱਚ 8 ਸੀਟਾਂ ਤੱਕ 6 ਏਅਰਬੈਗ ਲਾਜ਼ਮੀ ਕਰਨ ਦੇ ਫੈਸਲੇ ਨੂੰ ਇੱਕ ਸਾਲ ਲਈ ਟਾਲ ਦਿੱਤਾ ਹੈ। ਇਹ ਫੈਸਲਾ 1 ਅਕਤੂਬਰ 2022 ਤੋਂ ਲਾਗੂ ਹੋਣਾ ਸੀ ਪਰ ਹੁਣ 1 ਅਕਤੂਬਰ 2023 ਤੋਂ ਲਾਗੂ ਹੋਵੇਗਾ। ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਟੋ ਉਦਯੋਗ ਇਸ ਸਮੇਂ ਗਲੋਬਲ ਸਪਲਾਈ ਚੇਨ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਇਸ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਨੂੰ ਮੁਲਤਵੀ ਕੀਤਾ ਗਿਆ ਹੈ।
ਗਡਕਰੀ ਨੇ ਪਿਛਲੇ ਸਾਲ ਤੋਂ ਹੀ ਕਾਰ ‘ਚ 6 ਏਅਰਬੈਗ ਦੇਣ ਦੀ ਯੋਜਨਾ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਪਹਿਲਾਂ, ਮੰਤਰਾਲੇ ਨੇ 1 ਜੁਲਾਈ 2019 ਤੋਂ ਡਰਾਈਵਰ ਏਅਰਬੈਗ ਅਤੇ 1 ਜਨਵਰੀ 2022 ਤੋਂ ਅਗਲੇ ਯਾਤਰੀ ਏਅਰਬੈਗ ਨੂੰ ਲਾਜ਼ਮੀ ਕੀਤਾ ਸੀ। ਫਿਲਹਾਲ ਕਿਸੇ ਵੀ ਕਾਰ ਦੇ ਬੇਸ ਵੇਰੀਐਂਟ ‘ਚ 2 ਏਅਰਬੈਗ ਮੌਜੂਦ ਹਨ। ਇਸ ਵਿੱਚ ਇੱਕ ਡਰਾਈਵਰ ਲਈ ਅਤੇ ਦੂਜਾ ਅੱਗੇ ਵਾਲੇ ਯਾਤਰੀ ਲਈ ਹੈ।
ਆਟੋ ਮਾਹਿਰਾਂ ਮੁਤਾਬਕ ਐਂਟਰੀ-ਲੇਵਲ ਮਾਡਲ ‘ਚ 6 ਏਅਰਬੈਗ ਕਾਰ ਦੀ ਕੀਮਤ ‘ਚ ਕਰੀਬ 30,000 ਰੁਪਏ ਦਾ ਵਾਧਾ ਕਰ ਸਕਦੇ ਹਨ। ਪਿਛਲੀ ਸੀਟ ਦੇ ਯਾਤਰੀਆਂ ਲਈ 4 ਏਅਰਬੈਗ ਜੋੜਨ ‘ਤੇ 8,000 ਤੋਂ 9,000 ਰੁਪਏ ਖਰਚ ਹੋ ਸਕਦੇ ਹਨ। ਏਅਰਬੈਗ ਦੀ ਕੀਮਤ ਲਗਭਗ 1,800 ਰੁਪਏ ਹੈ। ਇਸ ਦੇ ਨਾਲ ਹੀ ਢਾਂਚੇ ‘ਚ ਬਦਲਾਅ ਕਰਨ ‘ਤੇ ਵੀ ਪੈਸਾ ਖਰਚ ਕੀਤਾ ਜਾਵੇਗਾ। ਸਾਜ਼ੋ-ਸਾਮਾਨ ਅਤੇ ਮਜ਼ਦੂਰੀ ਦੀ ਲਾਗਤ ਵੀ ਵਧੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...