November 19, 2026, 1:58 pm
----------- Advertisement -----------
HomeNewsLatest NewsIPL ਖਤਮ ਹੋਣ ਤੋਂ ਬਾਅਦ ਇਨ੍ਹਾਂ ਖਿਡਾਰੀਆਂ ਨੂੰ ਆਰਾਮ ਦੇਣ ਦਾ ਫੈਸਲਾ

IPL ਖਤਮ ਹੋਣ ਤੋਂ ਬਾਅਦ ਇਨ੍ਹਾਂ ਖਿਡਾਰੀਆਂ ਨੂੰ ਆਰਾਮ ਦੇਣ ਦਾ ਫੈਸਲਾ

Published on

----------- Advertisement -----------

ਮੁੰਬਈ : – IPL ਤੋਂ ਬਾਅਦ ਟੀਮ ਇੰਡੀਆ ਦੱਖਣੀ ਅਫਰੀਕਾ ਖਿਲਾਫ ਘਰੇਲੂ ਟੀ-20 ਸੀਰੀਜ਼ ਖੇਡੇਗੀ। ਇਸ ਤੋਂ ਬਾਅਦ ਭਾਰਤੀ ਟੀਮ ਇਕ ਟੈਸਟ, 3 ਵਨਡੇ ਅਤੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡਣ ਲਈ ਆਇਰਲੈਂਡ ਅਤੇ ਇੰਗਲੈਂਡ ਲਈ ਰਵਾਨਾ ਹੋਵੇਗੀ। ਤਿੰਨ ਹਫ਼ਤਿਆਂ ਦੇ ਇਸ ਅਹਿਮ ਦੌਰੇ ਤੋਂ ਪਹਿਲਾਂ ਕੁਝ ਵੱਡੇ ਖਿਡਾਰੀਆਂ ਨੂੰ ਆਰਾਮ ਦੇਣ ਦੀ ਗੱਲ ਚੱਲ ਰਹੀ ਹੈ।
ਸੂਤਰ ਮੁਤਾਬਕ ਕਪਤਾਨ ਰੋਹਿਤ ਸ਼ਰਮਾ, ਉਪ ਕਪਤਾਨ ਕੇਐੱਲ ਰਾਹੁਲ, ਵਿਰਾਟ ਕੋਹਲੀ, ਰਿਸ਼ਭ ਪੰਤ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ ਅਤੇ ਰਵਿੰਦਰ ਜਡੇਜਾ ਆਰਾਮ ਦੇਣ ਵਾਲੇ ਖਿਡਾਰੀਆਂ ਦੀ ਸੂਚੀ ‘ਚ ਸ਼ਾਮਲ ਹਨ। ਦੱਸਿਆ ਗਿਆ ਹੈ ਕਿ ਇਹ ਸਾਰੇ ਖਿਡਾਰੀ ਦੱਖਣੀ ਅਫਰੀਕਾ ਖਿਲਾਫ ਘਰੇਲੂ ਟੀ-20 ਸੀਰੀਜ਼ ਦੇ ਸਾਰੇ ਮੈਚਾਂ ‘ਚ ਹਿੱਸਾ ਨਹੀਂ ਲੈਣਗੇ। ਇਸ ਸੀਰੀਜ਼ ‘ਚ ਕੋਈ ਬਾਇਓ-ਬਬਲ ਨਹੀਂ ਹੋਵੇਗਾ।
ਆਈਪੀਐਲ 2022 ਤੋਂ ਬਾਅਦ, ਭਾਰਤੀ ਟੀਮ ਨੂੰ 9 ਤੋਂ 19 ਜੂਨ ਤੱਕ ਪੰਜ ਸ਼ਹਿਰਾਂ ਵਿੱਚ ਪੰਜ ਟੀ-20 ਅੰਤਰਰਾਸ਼ਟਰੀ ਮੈਚਾਂ ਦੀ ਲੜੀ ਖੇਡਣੀ ਹੈ। ਇਸ ਤੋਂ ਬਾਅਦ ਟੀਮ ਨੂੰ ਆਇਰਲੈਂਡ ਅਤੇ ਇੰਗਲੈਂਡ ਦੇ ਦੌਰੇ ‘ਤੇ ਜਾਣਾ ਹੈ। ਅਜਿਹੇ ‘ਚ ਕੰਮ ਦੇ ਬੋਝ ਨੂੰ ਦੇਖਦੇ ਹੋਏ ਭਾਰਤ ਦੀ ਟੀਮ ਦੇ ਪ੍ਰਮੁੱਖ ਖਿਡਾਰੀਆਂ ਨੂੰ ਆਰਾਮ ਦਿੱਤਾ ਜਾਵੇਗਾ।
ਹਾਲਾਂਕਿ ਕੁਝ ਖਿਡਾਰੀਆਂ ਦੀ ਫਾਰਮ ਟੀਮ ਲਈ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਟੀ-20 ਵਿਸ਼ਵ ਕੱਪ ਦੌਰਾਨ ਆਊਟ ਆਫ ਫਾਰਮ ਵਾਲੇ ਖਿਡਾਰੀਆਂ ਦੇ ਨਾਲ ਮੈਦਾਨ ‘ਤੇ ਉਤਰਨਾ ਟੀਮ ਲਈ ਭਾਰੀ ਹੋ ਸਕਦਾ ਹੈ।
ਸੂਤਰ ਦੇ ਅਨੁਸਾਰ, ਬੀਸੀਸੀਆਈ ਇੱਕ ਪ੍ਰਭਾਵਸ਼ਾਲੀ ਵਰਕਲੋਡ ਪ੍ਰਬੰਧਨ ਪ੍ਰੋਗਰਾਮ ‘ਤੇ ਕੰਮ ਕਰ ਰਿਹਾ ਹੈ ਤਾਂ ਜੋ ਖਿਡਾਰੀ ਆਈਪੀਐਲ ਵਿੱਚ ਲੰਬੇ ਸਮੇਂ ਤੱਕ ਬਾਇਓ-ਬਬਲ ਵਿੱਚ ਰਹਿਣ ਤੋਂ ਬਾਅਦ ਟੀਮ ਇੰਡੀਆ ਦਾ ਹਿੱਸਾ ਬਣ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...