August 23, 2026, 3:23 pm
----------- Advertisement -----------
HomeNewsLatest Newsਦਿੱਲੀ ਗੁਰਦੁਆਰਾ ਕਮੇਟੀ ਬੋਕਾਰੋ ਵਿਚ 1984 ਵਿਚ ਮਾਰੇ ਗਏ ਸਿੱਖਾਂ ਦੇ ਕੇਸ...

ਦਿੱਲੀ ਗੁਰਦੁਆਰਾ ਕਮੇਟੀ ਬੋਕਾਰੋ ਵਿਚ 1984 ਵਿਚ ਮਾਰੇ ਗਏ ਸਿੱਖਾਂ ਦੇ ਕੇਸ ਲੜੇਗੀ : ਜਗਦੀਪ ਸਿੰਘ ਕਾਹਲੋਂ

Published on

----------- Advertisement -----------

ਨਵੀਂ ਦਿੱਲੀ, 31 ਜੁਲਾਈ : – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ 1984 ਵਿਚ ਬੋਕਾਰੋ ਵਿਚ ਮਾਰੇ ਗਏ 100 ਤੋਂ ਜ਼ਿਆਦਾ ਸਿੱਖਾਂ ਦੇ ਕੇਸਾਂ ਦੀ ਪੈਰਵੀ ਉਹ ਆਪ ਕਰੇਗੀ ਤੇ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇਨਸਾਫ ਦੁਆਇਆ ਜਾਵੇਗਾ। ਇਹ ਪ੍ਰਗਟਾਵਾ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਸਰਦਾਰ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਕਮੇਟੀ ਦਾ ਉਚ ਪੱਧਰੀ ਵਫਦ ਅੱਜ ਝਾਰਖੰਡ ਦੇ ਬੋਕਾਰੋ ਸ਼ਹਿਰ ਵਿਚ ਪਹੁੰਚਿਆ ਜਿਥੇ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਤੋਂ ਦਸਤਾਵੇਜ਼ ਪ੍ਰਾਪਤ ਕੀਤੇ ਤਾਂ ਜੋ ਅਦਾਲਤ ਵਿਚ ਕੇਸ ਲੜੇ ਜਾ ਸਕਣ। ਇਸ ਵਫਦ ਦਾ ਬੋਕਾਰੋ ਵਿਚ ਸਿੱਖਾਂ ਨੇ ਨਿੱਘਾ ਸਵਾਗਤ ਕੀਤਾ ਤੇ ਬੋਕਾਰੋ ਦੇ ਗੁਰਦੁਆਰਾ ਸਾਹਿਬ ਵਿਚ ਵਫਦ ਨੂੰ ਸਨਮਾਨਤ ਵੀ ਕੀਤਾ ਗਿਆ।
ਸਰਦਾਰ ਕਾਹਲੋਂ ਨੇ ਦੱਸਿਆ ਕਿ ਬੋਕਾਰੋ ਸ਼ਹਿਰ ਵਿਚ 100 ਤੋਂ ਜ਼ਿਆਦਾ ਸਿੱਖ 1984 ਦੇ ਸਿੱਖ ਕਤਲੇਆਮ ਵੇਲੇ ਮਾਰੇ ਗਏ ਸਨ। ਉਹਨਾਂ ਦੱਸਿਆ ਕਿ ਬਹੁ ਗਿਣਤੀ ਮਾਮਲਿਆਂ ਵਿਚ ਐਫ ਆਈ ਆਰ ਹੀ ਦਰਜ ਨਹੀਂ ਕੀਤੀ ਗਈ ਤੇ ਜਿਹੜੇ ਮਾਮਲਿਆਂ ਵਿਚ ਐਫ ਆਈ ਆਰ ਦਰਜ ਹੋਈ ਸੀ, ਉਹਨਾਂ ਵਿਚ ਕਾਰਵਾਈ ਠੱਪ ਕਰ ਦਿੱਤੀ ਗਈ ਤੇ 100 ਤੋਂ ਜ਼ਿਆਦਾ ਸਿੱਖਾਂ ਦੇ ਕਤਲ ਦੇ ਦੋਸ਼ ਹੇਠ ਇਕ ਵੀ ਦੋਸ਼ੀ ਜੇਲ੍ਹ ਨਹੀਂ ਗਿਆ।
ਉਹਨਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਹੁਣ ਇਹ ਮਾਰੇ ਗਏ ਸਿੱਖਾਂ ਦੀ ਪੈਰਵੀ ਅਸੀਂ ਆਪ ਕਰਾਂਗੇ ਤੇ ਇਸ ਵਾਸਤੇ ਦਿੱਲੀ ਕਮੇਟੀ ਦੇ ਵਕੀਲ ਇਹ ਕੇਸ ਲੜਨਗੇ ਤੇ ਕਮੇਟੀ ਦਾ ਲੀਗਲ ਸੈਲ ਸਾਰੇ ਕੇਸਾਂ ‘ਤੇ ਆਪ ਨਜ਼ਰ ਰੱਖੇਗਾ। ਉਹਨਾਂ ਕਿਹਾ ਕਿ ਬੋਕਾਰੋ ਵਿਚ ਸਿੱਖ ਪਰਿਵਾਰਾਂ ਨੂੰ 38 ਸਾਲਾਂ ਬਾਅਦ ਵੀ ਇਨਸਾਫ ਨਾ ਮਿਲਣਾ, ਕਾਨਪੁਰ ਸਿੱਖ ਕਤਲੇਆਮ ਵਾਂਗੂ ਹੈ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਨੇ ਕਾਨਪੁਰ ਵਿਚ ਸਿੱਖ ਕਤਲੇਆਮ ਦੇ ਕੇਸਾਂ ਦੀ ਪੈਰਵੀ ਕੀਤੀ ਤੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਵੱਲੋਂ ਵਿਸ਼ੇਸ਼ ਜਾਂਚ ਟੀਮ ਯਾਨੀ ਐਸ ਆਈ ਟੀ ਗਠਿਤ ਕੀਤੀ ਗਈ। ਉਹਨਾਂ ਦੱਸਿਆ ਕਿ ਹੁਣ 38 ਸਾਲਾਂ ਬਾਅਦ ਕਾਨਪੁਰ ਸਿੱਖ ਕਤਲੇਆਮ ਦੇ ਕੇਸਾਂ ਵਿਚ 25 ਦੋਸ਼ੀਆਂ ਦੀ ਗ੍ਰਿਫਤਾਰੀ ਹੋਈ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸਿੱਖ ਕਤਲੇਆਮ ਦੀ ਪੈਰਵੀ ਦਿੱਲੀ ਕਮੇਟੀ ਨੇ ਕੀਤੀ ਸੀ ਜਿਸਦੀ ਬਦੌਲਤ ਸੱਜਣ ਕੁਮਾਰ ਨੂੰ ਉਮਰ ਕੈਦ ਹੋਈ ਤੇ ਹੋਰ ਵੀ ਦੋਸ਼ੀਆਂ ਨੂੰ ਸਜ਼ਾਵਾਂ ਮਿਲੀਆਂ ਹਨ।
ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਹੁਣ ਇਸੇ ਤਰੀਕੇ ਅਸੀਂ ਬੋਕਾਰੋ ਕੇਸਾਂ ਦੀ ਪੈਰਵੀ ਕਰਾਂਗੇ ਤਾਂ ਜੋ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਸਕੇ। ਉਹਨਾਂ ਕਿਹਾ ਕਿ ਅਸੀਂ ਦੋਸ਼ੀਆਂ ਨੁੰ ਸਜ਼ਾ ਮਿਲਣੀ ਯਕੀਨੀ ਬਣਾਵਾਂਗੇ। ਇਸ ਵਾਸਤੇ ਸਥਾਨਕ ਸਿੱਖਾਂ ਦਾ ਭਰਵਾਂ ਸਾਥ ਦਿਆਂਗੇ। ਬੋਕਾਰੋ ਪਹੁੰਚੇ ਵਫਦ ਵਿਚ ਦਿੱਲੀ ਕਮੇਟੀ ਮੈਂਬਰ ਸਰਦਾਰ ਸਰਵਜੀਤ ਸਿੰਘ ਵਿਰਕ ਅਤੇ ਸਰਦਸਾਰ ਰਾਜਿੰਦਰ ਸਿੰਘ ਖਿਆਲਾ ਤੇ ਐਡਵੋਕੇਟ ਗੁਰਬਖਸ਼ ਸਿੰਘ ਵੀ ਸ਼ਾਮਲ ਸਨ। ਇਸ ਵਫਦ ਦਾ ਸਥਾਨਕ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਚ ਸਨਮਾਨ ਕੀਤਾ ਗਿਆ ਤੇ ਇਥੇ ਪਹੁੰਚ ਕੇ ਕੇਸਾਂ ਦੀ ਪੈਰਵੀ ਵਾਸਤੇ ਭਰੋਸਾ ਦੇਣ ਲਈ ਧੰਨਵਾਦ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...